ਨਵੀਂ ਦਿੱਲੀ (ਏਜੰਸੀ)- ਡਾਲਰ ਦੇ ਮੁਕਾਬਲੇ ਡਿੱਗ ਰਹੇ ਭਾਰਤੀ ਰੁਪਏ ਅਤੇ ਤੇਲ ਦੀਆਂ ਕੀਮਤਾਂ 'ਤੇ ਵਿਰੋਧੀ ਧਿਰ ਨੇ ਸਰਕਾਰ ਨੂੰ ਘੇਰਣ ਦੀ ਤਿਆਰੀ ਵਿੱਢ ਲਈ ਹੈ। ਕਾਂਗਰਸ ਨੇ ਡਾਲਰ ਦੇ ਮੁਕਾਬਲੇ ਰੁਪਏ ਦੀ ਡਿੱਗਦੀ ਸਥਿਤੀ ਨੂੰ ਲੈ ਕੇ ਮੋਦੀ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ ਅਤੇ 10 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਕਾਂਗਰਸ ਨੇਤਾ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਪਹਿਲਾਂ ਰੁਪਏ ਵਿਚ ਗਿਰਾਵਟ ਨੂੰ ਲੈ ਕੇ ਭਾਸ਼ਣ ਦੇਣ ਵਾਲੇ ਹੁਣ ਚੁੱਪ ਬੈਠੇ ਹਨ।
ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਵਿਰੁੱਧ ਕਾਂਗਰਸ ਨੇ 10 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਰਣਦੀਪ ਸੁਰਜੇਵਾਲਾ ਨੇ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਤੇਲ ਲੁੱਟ ਵਿਰੁੱਧ 10 ਸਤੰਬਰ ਨੂੰ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਕਾਂਗਰਸ ਡਿੱਗਦੇ ਹੋਏ ਰੁਪਏ ਅਤੇ ਅਸਮਾਨੀ ਚੜ੍ਹੀਆਂ ਤੇਲ ਦੀਆਂ ਕੀਮਤਾਂ 'ਤੇ ਸਰਕਾਰ ਨੂੰ ਘੇਰਣ ਦੀ ਤਿਆਰੀ ਕਰ ਰਹੀ ਹੈ।
ਕਾਂਗਰਸ ਨੇਤਾ ਅਸ਼ੋਕ ਗਹਿਲੋਤ ਨੇ ਕਿਹਾ ਕਿ ਸਰਕਾਰ ਨੂੰ ਨੀਂਦ ਵਿਚੋਂ ਜਗਾਉਣ ਲਈ 10 ਸਤੰਬਰ ਨੂੰ ਤੇਲ ਦੀਆਂ ਕੀਮਤਾਂ ਵਿਚ ਹੋ ਰਹੇ ਵਾਧੇ ਦੀ ਵਿਰੁੱਧ ਭਾਰਤ ਬੰਦ ਦੇ ਸੱਦੇ ਦਾ ਫੈਸਲਾ ਕੀਤਾ ਗਿਆ ਹੈ।
ਮਾਮੂਲੀ ਗੱਲ 'ਤੇ ਔਰਤ ਨੇ ਬੱਚੀ ਨੂੰ ਜਾਨਵਰਾਂ ਦੀ ਤਰ੍ਹਾਂ ਕੁੱਟਿਆ, ਵੀਡੀਓ ਵਾਇਰਲ
NEXT STORY