ਗਯਾ, (ਭਾਸ਼ਾ)- ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਸਾਬਕਾ ਪ੍ਰਧਾਨ ਅਮਿਤ ਸ਼ਾਹ ਨੇ ਬੁੱਧਵਾਰ ਨੂੰ ਵਿਰੋਧੀ ਧਿਰ ‘ਇੰਡੀਆ’ ਗੱਠਜੋੜ ’ਤੇ ਤਿੱਖਾ ਹਮਲਾ ਕਰਦਿਆਂ ਕਾਂਗਰਸ ’ਤੇ ਦੇਸ਼ ਨੂੰ ਤੋੜਨ ਲਈ ਉੱਤਰ-ਦੱਖਣ ਵਿਚਾਲੇ ਵੰਡ ਪਾਉਣ ਦਾ ਦੋਸ਼ ਲਗਾਇਆ। ਗਯਾ ਜ਼ਿਲੇ ਦੇ ਗੁਰਾਰੂ ਬਲਾਕ ’ਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਕਿਹਾ, ‘ਕਾਂਗਰਸ ਪਾਰਟੀ ਇਸ ਦੇਸ਼ ਨੂੰ ਤੋੜਨ ਦੇ ਲਈ ਉੱਤਰ-ਦੱਖਣ ’ਚ ਵੰਡ ਪਾ ਰਹੀ ਹੈ, ਜਿਸ ਨੂੰ ਐੱਨ.ਡੀ.ਏ. ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਤੇ ਦੇਸ਼ ਦੇ ਲੋਕ ਬਿਲਕੁੱਲ ਵੀ ਮਨਜ਼ੂਰ ਨਹੀਂ ਕਰਨਗੇ। ਕਾਂਗਰਸ ਨੇਤਾ ਰਾਹੁਲ ਗਾਂਧੀ ਇਸ ’ਤੇ ਚੁੱਪ ਧਾਰੀ ਬੈਠੇ ਹੋਏ ਹਨ।
ਸ਼ਾਹ ਨੇ ਕਿਹਾ, ‘ਕਾਂਗਰਸ ਅਤੇ ਰਾਸ਼ਟਰੀ ਜਨਤਾ ਦਲ’ ਤੁਸ਼ਟੀਕਰਨ ਦੀ ਰਾਜਨੀਤੀ ’ਚ ਸ਼ਾਮਲ ਹਨ ਅਤੇ ਇਸੇ ਕਾਰਨ ਉਹ ਜੰਮੂ-ਕਸ਼ਮੀਰ ’ਚੋਂ ਧਾਰਾ 370 ਨੂੰ ਹਟਾਉਣ ਦੀ ਮੰਗ ਕਰ ਰਹੇ ਹਨ।’ ਉਨ੍ਹਾਂ ਕਿਹਾ ਕਿ ਇਸ ਦੇਸ਼ ਦੇ ਲੋਕ ਹੁਣ ਅਜਿਹੀਆਂ ਫੁੱਟ ਪਾਊ ਤਾਕਤਾਂ ਨੂੰ ਲੋਕ ਸਭਾ ਚੋਣਾਂ ’ਚ ਮੂੰਹ ਤੋੜ ਜਵਾਬ ਦੇਣ ਦਾ ਮਨ ਬਣਾ ਚੁੱਕੇ ਹਨ ਅਤੇ ਐੱਨ. ਡੀ. ਏ. ਨੂੰ 400 ਤੋਂ ਵੱਧ ਸੀਟਾਂ ਨਾਲ ਜਿਤਾਉਣਗੇ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਨੇ ਕਦੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਕਰਪੂਰੀ ਠਾਕੁਰ ਨੂੰ ਭਾਰਤ ਰਤਨ ਦੇਣ ਬਾਰੇ ਸੋਚਿਆ ਵੀ ਨਹੀਂ ਸੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਇਹ ਸਨਮਾਨ ਦਿੱਤਾ।
ਲੋਕ ਸਭਾ ਚੋਣਾਂ 'ਚ 'ਨਾਰੀ ਨਿਆਂ ਗਾਰੰਟੀ' ਕਰੇਗੀ ਚਮਤਕਾਰ, ਕੇਂਦਰ 'ਚ ਬਣੇਗੀ ਕਾਂਗਰਸ ਦੀ ਸਰਕਾਰ : ਨਤਾਸ਼ਾ ਸ਼ਰਮਾ
NEXT STORY