ਯਮੁਨਾਨਗਰ- ਹਰਿਆਣਾ ਦੇ ਯਮੁਨਾਨਗਰ ਜ਼ਿਲ੍ਹੇ ਦੀ ਸਢੌਰਾ ਵਿਧਾਨ ਸਭਾ ਸੀਟ ਤੋਂ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਰਾਜਪਾਲ ਬੂਖੜੀ ਦਾ ਸੋਮਵਾਰ ਨੂੰ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ। ਉਨ੍ਹਾਂ ਨੇ 55 ਸਾਲ ਦੀ ਉਮਰ 'ਚ ਦੁਨੀਆ ਨੂੰ ਅਲਵਿਦਾ ਕਿਹਾ। ਪਾਰਟੀ ਆਗੂਆਂ ਨੇ ਦੱਸਿਆ ਕਿ ਨਾਰਾਇਣਗੜ੍ਹ ਦੇ ਬੂਖੜੀ ਪਿੰਡ 'ਚ ਦਿਲ ਦਾ ਦੌਰਾ ਪੈਣ ਨਾਲ ਉਨ੍ਹਾਂ ਦਾ ਦਿਹਾਂਤ ਹੋਇਆ। ਪਾਰਟੀ 'ਚ ਉਨ੍ਹਾਂ ਨੂੰ ਇਕ ਮੁਖਰ ਨੇਤਾ ਮੰਨਿਆ ਜਾਂਦਾ ਸੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਕੁਮਾਰੀ ਸ਼ੈਲਜਾ ਦੇ ਕਰੀਬੀ ਸਨ। ਉਨ੍ਹਾਂ ਦੇ ਪਰਿਵਾਰ 'ਚ ਪਤਨੀ, ਇਕ ਬੇਟਾ ਅਤੇ ਇਕ ਬੇਟੀ ਹੈ।

ਕੁਮਾਰੀ ਸ਼ੈਲਜਾ ਅਤੇ ਰਣਦੀਪ ਸਿੰਘ ਸੁਰਜੇਵਾਲਾ ਸਮੇਤ ਕਾਂਗਰਸ ਦੇ ਸੀਨੀਅਰ ਨੇਤਾਵਾਂ ਨੇ ਪਾਰਟੀ ਨੇਤਾ ਦੇ ਦਿਹਾਂਤ 'ਤੇ ਦੁੱਖ ਜਤਾਇਆ। ਸੁਰਜੇਵਾਲਾ ਨੇ 'ਐਕਸ' 'ਤੇ ਪੋਸਟ 'ਚ ਕਿਹਾ,''ਹਰਿਆਣਾ 'ਚ ਸਢੌਰਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਰਾਜਪਾਲ ਬੂਖੜੀ ਜੀ ਦਾ ਅੱਜ ਸਵੇਰੇ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਨਾਲ ਕਾਂਗਰਸ ਪਰਿਵਾਰ ਨੇ ਇਕ ਸਮਰਪਿਤ ਸਾਥੀ ਗੁਆ ਦਿੱਤਾ ਹੈ।''

ਸਿਰਸਾ ਤੋਂ ਸੰਸਦ ਮੈਂਬਰ ਅਤੇ ਕਾਂਗਰਸ ਦੀ ਜਨਰਲ ਸਕੱਤਰ ਕੁਮਾਰੀ ਸ਼ੈਲਜਾ ਨੇ ਸਾਬਕਾ ਵਿਧਾਇਕ ਦੇ ਦਿਹਾਂਤ 'ਤੇ ਸੋਗ ਜ਼ਾਹਰ ਕੀਤਾ ਅਤੇ ਕਿਹਾ ਕਿ ਇਹ ਖ਼ਬਰ ਬੇਹੱਦ ਦੁਖਦ ਅਤੇ ਹੈਰਾਨ ਕਰਨ ਵਾਲੀ ਹੈ। ਉਨ੍ਹਾਂ ਨੇ 'ਐਕਸ' 'ਤੇ ਪੋਸਟ ਕਰ ਕੇ ਕਿਹਾ,''ਉਨ੍ਹਾਂ ਦਾ ਜਨਤਕ ਜਨਸੇਵਾ ਦੇ ਪ੍ਰਤੀ ਸਮਰਪਣ, ਪਾਰਟੀ ਸੰਗਠਨ ਦੇ ਪ੍ਰਤੀ ਵਚਨਬੱਧਤਾ ਅਤੇ ਕਾਂਗਰਸ ਦੀ ਵਿਚਾਰਧਾਰਾ ਦੇ ਪ੍ਰਤੀ ਅਟੁੱਟ ਨਿਸ਼ਠਾ ਦਾ ਪ੍ਰਤੀਕ ਰਿਹਾ ਹੈ। ਉਨ੍ਹਾਂ ਦੇ ਦਿਹਾਂਤ ਨਾਲ ਕਾਂਗਰਸ ਪਰਿਵਾਰ ਨੇ ਇਕ ਸਮਰਪਿਤ ਸਾਥੀ ਗੁਆ ਦਿੱਤਾ ਹੈ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਇਸ ਹਫ਼ਤੇ 3 ਦਿਨ ਬੰਦ ਰਹਿਣਗੇ Bank, ਜਾਣੋ ਕਦੋਂ ਤੇ ਕਿੱਥੇ ਨਹੀਂ ਹੋਵੇਗਾ ਕੰਮਕਾਜ
NEXT STORY