ਨਵੀਂ ਦਿੱਲੀ- ਕਾਂਗਰਸ ਨੇਤਾ ਅਚਾਰੀਆ ਪ੍ਰਮੋਦ ਕ੍ਰਿਸ਼ਣਮ ਹਮੇਸ਼ਾ ਆਪਣੇ ਬੇਬਾਕ ਬਿਆਨਾਂ ਨੂੰ ਲੈ ਕੇ ਚਰਚਾ 'ਚ ਰਹਿੰਦੇ ਹਨ ਅਤੇ ਉਹ ਪਾਰਟੀ ਲਾਈਨ ਤੋਂ ਹਟ ਕੇ ਆਪਣੀ ਗੱਲ ਰੱਖਦੇ ਹਨ। ਇਸ ਵਿਚਕਾਰ ਕਾਂਗਰਸ ਨੇਤਾ ਨੇ ਰਾਮ ਮੰਦਰ ਦੇ ਨਿਰਮਾਣ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ਼ ਕੀਤੀ ਹੈ।
ਇਹ ਵੀ ਪੜ੍ਹੋ- ਪ੍ਰਾਣ ਪ੍ਰਤਿਸ਼ਠਾ ਤੋਂ ਬਾਅਦ ਬੋਲੇ ਮੋਹਨ ਭਾਗਵਤ, ਕਿਹਾ- PM ਮੋਦੀ ਨੇ ਇਸ ਦਿਨ ਲਈ ਕਠੋਰ ਤਪੱਸਿਆ ਕੀਤੀ
ਇਹ ਵੀ ਪੜ੍ਹੋ- ਰਾਮ ਮੰਦਰ ਨੂੰ ਭੇਂਟ ਕੀਤੀ ਜਾਵੇਗੀ 'ਵਿਰਾਟ' ਰਾਮਾਇਣ, 3000 ਕਿਲੋ ਹੋਵੇਗਾ ਭਾਰ, ਮੋਟਰ ਨਾਲ ਪਲਟਿਆ ਜਾਵੇਗਾ ਪੰਨਾ
ਕਾਂਗਰਸ ਨੇਤਾ ਅਚਾਰੀਆ ਪ੍ਰਮੋਦ ਕ੍ਰਿਸ਼ਣਮ ਨੇ ਕਿਹਾ ਕਿ ਮੰਦਰ ਦਾ ਜੋ ਨਿਰਮਾਣ ਹੋਇਆ ਹੈ ਉਹ ਅਦਾਲਤ ਦੇ ਫੈਸਲੇ ਨਾਲ ਹੋਇਆ ਹੈ। ਸੁਪਰੀਮ ਕੋਰਟ ਨੇ ਫੈਸਲਾ ਦਿੱਤਾ ਅਤੇ ਭਗਵਾਨ ਸ਼੍ਰੀ ਰਾਮ ਦੀ ਜਨਮਭੂਮੀ 'ਤੇ ਮੰਦਰ ਦਾ ਨਿਰਮਾਣ ਸ਼ੁਰੂ ਹੋਇਆ। ਉਨ੍ਹਾਂ ਕਿਹਾ ਕਿ ਜੇਕਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਨਾ ਹੁੰਦੇ ਤਾਂ ਇਹ ਫੈਸਲਾ ਨਾ ਹੋ ਪਾਉਂਦਾ ਅਤੇ ਇਹ ਮੰਦਰ ਨਹੀਂ ਬਣ ਪਾਉਂਦਾ। ਮੈਂ ਰਾਮ ਮੰਦਰ ਦੇ ਨਿਰਮਾਣ ਅਤੇ ਇਸਦੇ ਪ੍ਰਾਣ ਪ੍ਰਤਿਸ਼ਠਾ ਦੇ ਸ਼ੁੱਭ ਦਿਨ ਦਾ ਸਿਹਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਣਾ ਚਾਹੁੰਦਾ ਹਾਂ।
ਪ੍ਰਾਣ ਪ੍ਰਤਿਸ਼ਠਾ 'ਤੇ ਬੋਲੇ CM ਯੋਗੀ- 500 ਸਾਲਾਂ ਦੇ ਇੰਤਜ਼ਾਰ ਤੋਂ ਬਾਅਦ ਆਇਆ ਹੈ ਇਹ ਪਲ਼
NEXT STORY