ਨਵੀਂ ਦਿੱਲੀ– ਰਾਹੁਲ ਗਾਂਧੀ ਤੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੀ ਪੁੱਛਗਿੱਛ ਅਤੇ ਅਗਨੀਪਥ ਯੋਜਨਾ ਦੇ ਵਿਰੋਧ ’ਚ ਕਾਂਗਰਸ ਦੇ ਪ੍ਰਦਰਸ਼ਨ ਵਿਚਾਲੇ ਅਲਕਾ ਲਾਂਬਾ ਦਾ ਹਾਈ ਵੋਲਟੇਜ ਹੰਗਾਮਾ ਸਾਹਮਣੇ ਆਇਆ ਹੈ। ਮਹਿਲਾ ਕਾਰਕੁੰਨਾਂ ਨਾਲ ਸੜਕ ’ਤੇ ਬੈਠ ਕੇ ਨਾਅਰੇਬਾਜ਼ੀ ਕਰ ਰਹੀ ਅਲਕਾ ਲਾਂਬਾ ਨੂੰ ਮਹਿਲਾ ਪੁਲਸ ਕਰਮਚਾਰੀਆਂ ਨੇ ਜ਼ਬਰੀ ਉਠਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਉਲਝਦੀ ਨਜ਼ਰ ਆਈ। ਉਨ੍ਹਾਂ ਰੋਂਦੇ ਹੋਏ ਨੌਜਵਾਨਾਂ ਦਾ ਦਰਦ ਬਿਆਨ ਕੀਤਾ ਅਤੇ ਉਠਾਉਣ ਦੀ ਕੋਸ਼ਿਸ਼ ਕਰਨ ’ਤੇ ਸੜਕ ’ਤੇ ਲੇਟ ਗਈ।
ਇਸ ਦੌਰਾਨ ਸੜਕ ’ਤੇ ਟ੍ਰੈਫਿਕ ਦੀ ਆਵਾਜਾਈ ਰੁਕਣ ਲੱਗੀ। ਪੁਲਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ। ਮਹਿਲਾ ਪੁਲਸ ਮੁਲਾਜ਼ਮਾਂ ਨੇ ਜ਼ਬੀ ਉਥੋਂ ਕਾਰਕੁੰਨਾਂ ਨੂੰ ਉਠਾਇਆ। ਇਸ ਦੌਰਾਨ ਉਨ੍ਹਾਂ ਵਿਚਾਲੇ ਧੱਕਾ-ਮੁੱਕੀ ਵੀ ਹੋਈ।
ਉੱਧਰ ਕਾਂਗਰਸ ਨੇ ਨੈਸ਼ਨਲ ਹੇਰਾਲਡ ਨਾਲ ਜੁੜੇ ਕਥਿਤ ਮਨੀ ਲਾਂਡਰਿੰਗ ਮਾਮਲੇ ’ਚ ਆਪਣੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੋਂ ਈ. ਡੀ. ਦੀ ਪੁੱਛਗਿੱਛ ਅਤੇ ਫੌਜ ’ਚ ਭਰਤੀ ਦੀ ਨਵੀਂ ਅਗਨੀਪਥ ਯੋਜਨਾ ਦੇ ਵਿਰੋਧ ’ਚ ਮੰਗਲਵਾਰ ਨੂੰ ਇਥੇ ਸਤਿਆਗ੍ਰਹਿ ਮਾਰਚ ਕੱਢਿਆ। ਹਾਲਾਂਕਿ ਪੁਲਸ ਨੇ ਉਨ੍ਹਾਂ ਨੂੰ ਰੋਕ ਦਿੱਤਾ। ਇਸ ਤੋਂ ਬਾਅਦ ਪਾਰਟੀ ਦੇ ਕਈ ਨੇਤਾਵਾਂ ਅਤੇ ਕਾਰਕੁੰਨਾਂ ਨੂੰ ਪੁਲਸ ਨੇ ਹਿਰਾਸਤ ’ਚ ਲੈ ਲਿਆ. ਸਤਿਆਗ੍ਰਹਿ ਮਾਰਚ ਤੋਂ ਪਹਿਲਾਂ ਕਾਂਗਰਸ ਨੇ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਨੇ ਉਸ ਦੇ ਹੈੱਡਕੁਆਰਟਰ ਦੇ ਸਾਹਮਣੇ ਰੈਪਿਡ ਐਕਸ਼ਨ ਫੋਰਸ ਤਾਇਨਾਤ ਕੀਤੀ।
ਮਾਰਚ ਤੋਂ ਪਹਿਲਾਂ ਕਾਂਗਰਸ ਹੈੱਡਕੁਆਰਟਰ ’ਚ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਅਤੇ ਪਾਰਟੀ ਦੇ ਕਈ ਸੀਨੀਅਰ ਨੇਤਾ ਇਕੱਠੇ ਹੋਏ।
‘ਆਪ’ ਦੇ ਕੰਮਾਂ ਨੂੰ ਰੋਕਣ ਲਈ ਝੂਠੀਆਂ ਸ਼ਿਕਾਇਤਾਂ ਦਰਜ ਕਰਵਾ ਰਹੀ ਹੈ ਭਾਜਪਾ : ਸਿਸੋਦੀਆ
NEXT STORY