ਨੈਸ਼ਨਲ ਡੈਸਕ : ਮੱਧ ਪ੍ਰਦੇਸ਼ ਦੇ ਗੁਨਾ ਜ਼ਿਲ੍ਹੇ ਦੇ ਇੱਕ ਹੋਟਲ 'ਚ ਹੋਈ ਪੁਲਸ ਛਾਪੇਮਾਰੀ ਦੌਰਾਨ ਰਾਜਗੜ੍ਹ ਜ਼ਿਲ੍ਹੇ ਦੇ ਬਿਆਵਰਾ ਬਲਾਕ ਕਾਂਗਰਸ ਪ੍ਰਧਾਨ ਰਾਹੁਲ ਡਾਂਗੀ ਨੂੰ ਕੁੜੀਆਂ ਨਾਲ ਕਾਬੂ ਕੀਤੇ ਜਾਣ ਤੋਂ ਬਾਅਦ ਕਾਂਗਰਸ ਪਾਰਟੀ ਨੇ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਪਾਰਟੀ ਦੇ ਸੰਗਠਨ ਇੰਚਰਾਜ ਜਨਰਲ ਸਕੱਤਰ ਸੰਜੇ ਕਾਮਲੇ ਵੱਲੋਂ ਜਾਰੀ ਹੁਕਮਾਂ 'ਚ ਕਿਹਾ ਗਿਆ ਹੈ ਕਿ ਰਾਹੁਲ ਡਾਂਗੀ ਅਨੈਤਿਕ ਕੰਮਾਂ 'ਚ ਸ਼ਾਮਲ ਪਾਏ ਗਏ ਸਨ ਅਤੇ ਅਜਿਹੀਆਂ ਗਤੀਵਿਧੀਆਂ ਦਾ ਪਾਰਟੀ ਹਮੇਸ਼ਾ ਵਿਰੋਧ ਕਰਦੀ ਹੈ। ਪ੍ਰਦੇਸ਼ ਕਾਂਗਰਸ ਪ੍ਰਧਾਨ ਜੀਤੂ ਪਟਵਾਰੀ ਦੇ ਨਿਰਦੇਸ਼ਾਂ 'ਤੇ ਡਾਂਗੀ ਨੂੰ ਤੁਰੰਤ ਪ੍ਰਭਾਵ ਨਾਲ ਅਹੁਦੇ ਤੋਂ ਮੁਕਤ ਕਰਦਿਆਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ।
ਪੁਲਸ ਮੁਤਾਬਕ ਇਹ ਕਾਰਵਾਈ ਗੁਨਾ ਜ਼ਿਲ੍ਹੇ ਦੇ ਬੀਨਾਗੰਜ ਸਥਿਤ 'ਹੋਟਲ ਰਾਜ ਪੈਲੇਸ' ਵਿੱਚ ਗੁਪਤ ਸੂਚਨਾ ਦੇ ਆਧਾਰ 'ਤੇ ਕੀਤੀ ਗਈ ਸੀ, ਜਿੱਥੇ ਸ਼ਨੀਵਾਰ ਸ਼ਾਮ ਕਰੀਬ 4 ਵਜੇ ਛਾਪੇਮਾਰੀ ਦੌਰਾਨ ਤਿੰਨ ਜੋੜਿਆਂ ਨੂੰ ਸ਼ੱਕੀ ਹਾਲਤ ਵਿੱਚ ਫੜਿਆ ਗਿਆ। ਫੜੇ ਗਏ ਮਰਦਾਂ ਦੀ ਪਛਾਣ ਰਾਹੁਲ ਡਾਂਗੀ (30), ਉਮਾਕਾਂਤ ਪੁਰੀ ਅਤੇ ਇੰਦਰ ਸਿੰਘ ਮੇਹਰ (22) ਵਜੋਂ ਹੋਈ ਹੈ। ਪੁਲਸ ਨੇ ਇਸ ਮਾਮਲੇ ਵਿੱਚ ਹੋਟਲ ਮੈਨੇਜਰ ਖ਼ਿਲਾਫ਼ ਵੀ ਕੇਸ ਦਰਜ ਕੀਤਾ ਹੈ। ਕੁੜੀਆਂ ਵੱਲੋਂ ਕੋਈ ਸ਼ਿਕਾਇਤ ਨਾ ਮਿਲਣ ਕਾਰਨ ਪੁਲਸ ਨੇ ਸ਼ਾਂਤੀ ਭੰਗ ਕਰਨ ਦੀਆਂ ਧਾਰਾਵਾਂ ਤਹਿਤ ਕਾਰਵਾਈ ਕੀਤੀ ਅਤੇ ਸਾਰੇ ਮੁਲਜ਼ਮਾਂ ਨੂੰ ਤਹਿਸੀਲਦਾਰ ਦੇ ਸਾਹਮਣੇ ਪੇਸ਼ ਕਰਨ ਤੋਂ ਬਾਅਦ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ।
ਦੂਜੇ ਪਾਸੇ, ਰਾਹੁਲ ਡਾਂਗੀ ਨੇ ਆਪਣੇ 'ਤੇ ਲੱਗੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਉਹ ਰਾਜਸਥਾਨ ਦੇ ਕਾਮਖੇੜਾ ਮੰਦਰ ਤੋਂ ਦਰਸ਼ਨ ਕਰਕੇ ਵਾਪਸ ਆ ਰਹੇ ਸਨ ਅਤੇ ਹੋਟਲ ਵਿੱਚ ਸਿਰਫ਼ ਚਾਹ ਪੀਣ ਲਈ ਰੁਕੇ ਸਨ। ਉਨ੍ਹਾਂ ਅਨੁਸਾਰ ਹੋਟਲ ਵਿੱਚ ਹੋਏ ਹੰਗਾਮੇ ਦੌਰਾਨ ਪੁਲਿਸ ਉਨ੍ਹਾਂ ਨੂੰ ਵੀ ਗਲਤ ਤਰੀਕੇ ਨਾਲ ਆਪਣੇ ਨਾਲ ਲੈ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤੀ ਵਿਗਿਆਨੀਆਂ ਨੇ ਬਣਾਈ ਕੈਂਸਰ ਦੀ 'ਸਮਾਰਟ' ਦਵਾਈ
NEXT STORY