ਨਵੀਂ ਦਿੱਲੀ- ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਅਤੇ ਵਕੀਲ ਕਪਿਲ ਸਿੱਬਲ ਨੇ ਪੋਸਟਲ ਬੈਲੇਟ ਦੀ ਗਿਣਤੀ ਨੂੰ ਲੈ ਕੇ ਨਿਯਮਾਂ ’ਚ ਕੀਤੇ ਗਏ ਬਦਲਾਅ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਬਦਲਾਅ ਕਾਰਨ ਵੋਟਾਂ ਦੀ ਗਿਣਤੀ ’ਚ ਗੜਬੜੀ ਕਰਨਾ ਬਹੁਤ ਆਸਾਨ ਹੋ ਜਾਵੇਗਾ। ਸਵਾਲ ਉਠਾਉਂਦਿਆਂ ਸਿੱਬਲ ਨੇ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਨੂੰ ਗਿਣਤੀ ਕੇਂਦਰ ’ਚ ਜਾ ਕੇ ਫਾਰਮ 17 ਸੀ ਦੀ ਜਾਂਚ ਕਰਨੀ ਚਾਹੀਦੀ ਹੈ ਕਿ ਕਿੰਨੀਆਂ ਵੋਟਾਂ ਪਈਆਂ ਹਨ। ਇੰਨਾ ਹੀ ਨਹੀਂ ਵੋਟਿੰਗ ਨਾਲ ਜੁੜੇ ਫਾਰਮ ਦੇ ਹਰ ਵੇਰਵੇ ’ਤੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ।
ਦੱਸ ਦੇਈਏ ਕਿ ਪੋਸਟਲ ਬੈਲੇਟ ਦੀ ਗਿਣਤੀ ਨਾਲ ਜੁੜੇ ਨਿਯਮਾਂ ਵਿਚ ਕੁਝ ਬਦਲਾਅ ਕੀਤੇ ਗਏ ਹਨ। ਚੋਣ ਕਮਿਸ਼ਨ ਨੇ ਇਸ ਸਬੰਧੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਸਨ। ਨਵੇਂ ਨਿਯਮਾਂ ਅਨੁਸਾਰ ਪੋਸਟਲ ਬੈਲੇਟ ਦੀ ਗਿਣਤੀ ਆਖਰੀ ਗੇੜ ਤੋਂ ਪਹਿਲਾਂ ਕੀਤੀ ਜਾਵੇਗੀ ਪਰ ਚੋਣ ਕਮਿਸ਼ਨ ਨੇ ਆਪਣੇ ਦਿਸ਼ਾ-ਨਿਰਦੇਸ਼ਾਂ ਵਿਚ ਵੱਡਾ ਬਦਲਾਅ ਕੀਤਾ ਹੈ। ਪ੍ਰਸ਼ਾਸਨਿਕ ਹੁਕਮਾਂ ਅਨੁਸਾਰ ਚੋਣ ਕਮਿਸ਼ਨ ਨੇ ਕਿਹਾ ਕਿ ਹੁਣ ਪੋਸਟਲ ਬੈਲੇਟ ਦੀ ਗਿਣਤੀ ਕਿਸੇ ਵੀ ਸਮੇਂ ਹੋ ਸਕਦੀ ਹੈ। ਕਾਂਗਰਸੀ ਨੇਤਾ ਸਿੱਬਲ ਨੇ ਕਿਹਾ ਕਿ ਪਹਿਲਾਂ ਦੇ ਮੁਕਾਬਲੇ ਪੋਸਟਲ ਬੈਲੇਟ ਦੀ ਗਿਣਤੀ ’ਚ ਕਾਫੀ ਵਾਧਾ ਹੋਇਆ ਹੈ। ਇਸ ਲਈ ਘੱਟ ਅਤੇ ਜ਼ਿਆਦਾ ਹਾਰ ਦੇ ਫਰਕ ਨਾਲ ਲੋਕ ਸਭਾ ਸੀਟਾਂ ’ਤੇ ਪੋਸਟਲ ਬੈਲੇਟ ਦੀ ਗਿਣਤੀ ’ਚ ਗੜਬੜੀ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਇਹ ਵੀ ਖਦਸ਼ਾ ਜ਼ਾਹਿਰ ਕੀਤਾ ਹੈ ਕਿ ਨਿਯਮਾਂ ’ਚ ਬਦਲਾਅ ਤੋਂ ਬਾਅਦ ਵੋਟਾਂ ਦੀ ਗਿਣਤੀ ’ਚ ਗੜਬੜੀ ਹੋ ਸਕਦੀ ਹੈ।
ਯਾਤਰੀ ਵਾਹਨਾਂ ਦੀ ਥੋਕ ਵਿਕਰੀ ’ਚ ਮਾਮੂਲੀ ਵਾਧਾ
NEXT STORY