ਨਵੀਂ ਦਿੱਲੀ (ਭਾਸ਼ਾ)- ਕਾਂਗਰਸ ਆਗੂ ਅਤੇ ਸੀਲਮਪੁਰ ਤੋਂ 5 ਵਾਰ ਵਿਧਾਇਕ ਰਹੇ ਮਤੀਨ ਅਹਿਮਦ ਐਤਵਾਰ ਨੂੰ ਆਮ ਆਦਮੀ ਪਾਰਟੀ (ਆਪ) 'ਚ ਸ਼ਾਮਲ ਹੋ ਗਏ। ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦੇ ਬੇਟੇ ਅਤੇ ਨੂੰਹ ਵੀ 'ਆਪ' 'ਚ ਸ਼ਾਮਲ ਹੋਏ ਸਨ। ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਾਂਗਰਸ ਦੀ ਦਿੱਲੀ ਇਕਾਈ ਦੇ ਸੀਨੀਅਰ ਨੇਤਾ ਅਹਿਮਦ ਦੇ ਪਾਰਟੀ 'ਚ ਸ਼ਾਮਲ ਹੋਣ ਦਾ ਰਸਮੀ ਐਲਾਨ ਕੀਤਾ।
ਕੇਜਰੀਵਾਲ ਨੇ ਪਾਰਟੀ 'ਚ ਸ਼ਾਮਲ ਹੋਏ ਨਵੇਂ ਮੈਂਬਰ ਦਾ ਸਵਾਗਤ ਕਰਦੇ ਹੋਏ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ 'ਚ ਕਿਹਾ,''ਯਮੁਨਾ ਪਾਰ ਖੇਤਰ 'ਚ ਚੌਧਰੀ ਮਤੀਨ ਅਹਿਮਦ ਜੀ ਜਨਤਾ ਵਿਚਾਲੇ ਰਹਿ ਕੇ ਉਨ੍ਹਾਂ ਦੀ ਸੇਵਾ ਕਰਦੇ ਆਏ ਹਨ।'' ਅਹਿਮਦ ਦੇ ਬੇਟੇ ਚੌਧਰੀ ਜੁਬੈਰ ਅਹਿਮਦ ਅਤੇ ਉਨ੍ਹਾਂ ਦੀ ਕੌਂਸਲਰ ਪਤਨੀ ਸ਼ਗੁਫਾ ਚੌਧਰੀ 29 ਅਕਤੂਬਰ ਨੂੰ 'ਆਪ' 'ਚ ਸ਼ਾਮਲ ਹੋ ਗਏ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਿਸਾਨ ਨੇ ਕਮਰੇ 'ਚ ਬਿਨਾਂ ਮਿੱਟੀ ਦੇ ਉਗਾਇਆ 'ਲਾਲ ਸੋਨਾ', ਅਪਣਾਈ ਇਹ ਤਕਨੀਕ
NEXT STORY