ਵਿਜੇਪੁਰਾ (ਭਾਸ਼ਾ)- ਕਾਂਗਰਸ ਆਗੂ ਰਾਹੁਲ ਗਾਂਧੀ ਖ਼ਿਲਾਫ਼ ਇੱਥੇ ਹਾਲ 'ਚ ਇਕ ਜਨ ਸਭਾ ਦੌਰਾਨ ਅਪਮਾਨਜਨਕ ਟਿੱਪਣੀ ਕਰਨ ਦੇ ਮਾਮਲੇ 'ਚ ਵਿਜੇਪੁਰਾ ਦੇ ਵਿਧਾਇਕ ਬਸਨਗੌੜਾ ਪਾਟਿਲ ਯਤਨਾਲ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਕਾਂਗਰਸ ਨਗਰ ਕੌਂਸਲਰ ਪਰਸ਼ੁਰਾਮ ਹੋਸਾਮਨੀ ਦੀ ਸ਼ਿਕਾਇਤ 'ਤੇ ਸ਼ੁੱਕਰਵਾਰ ਨੂੰ ਮਾਮਲਾ ਦਰਜ ਕੀਤਾ ਗਿਆ।
ਸ਼ਿਕਾਇਤ 'ਚ ਦੋਸ਼ ਲਗਾਇਆ ਗਿਆ ਹੈ ਕਿ 15 ਅਕਤੂਬਰ ਨੂੰ ਇਕ ਪ੍ਰੋਗਰਾਮ 'ਚ ਯਤਨਾਲ ਨੇ ਰਾਹੁਲ ਗਾਂਧੀ ਅਤੇ ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਖ਼ਿਲਾਫ਼ ਅਪਮਾਨਜਨਕ ਬਿਆਨ ਦਿੱਤੇ। ਇਸ ਸ਼ਿਕਾਇਤ ਦੇ ਆਧਾਰ 'ਤੇ ਗਾਂਧੀ ਚੌਂਕ ਪੁਲਸ ਥਾਣੇ 'ਚ ਯਤਨਾਲ ਖ਼ਿਲਾਫ਼ ਸ਼ਾਂਤੀ ਭੰਗ ਕਰਨ ਲਈ ਜਾਣਬੁੱਝ ਕੇ ਅਪਮਾਨ ਕਰਨ ਅਤੇ ਝੂਠੀ ਜਾਣਕਾਰੀ ਫੈਲਾਉਣ ਦਾ ਮਾਮਲਾ ਦਰਜ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਝਾਰਖੰਡ ਪੁੱਜੇ ਰਾਹੁਲ ਗਾਂਧੀ, ਸੰਵਿਧਾਨ ਸੰਮੇਲਨ 'ਚ 500 ਤੋਂ ਵੱਧ ਡੈਲੀਗੇਟਾਂ ਨਾਲ ਕਰਨਗੇ ਗੱਲਬਾਤ
NEXT STORY