ਨਵੀਂ ਦਿੱਲੀ- ਸੁਪਰੀਮ ਕੋਰਟ ਦੇ ਆਦੇਸ਼ ਤੋਂ ਬਾਅਦ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਤਾ ਬਹਾਲ ਕਰ ਦਿੱਤੀ ਗਈ ਹੈ। ਲੋਕ ਸਭਾ ਸਕੱਤਰੇਤ ਵਲੋਂ ਇਸ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ। ਦੱਸਣਯੋਗ ਹੈ ਕਿ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਮੋਦੀ ਸਰਨੇਮ ਮਾਣਹਾਨੀ ਮਾਮਲੇ 'ਚ ਰਾਹੁਲ ਗਾਂਧੀ ਨੂੰ ਮਿਲੀ 2 ਸਾਲ ਦੀ ਸਜ਼ਾ ਅਤੇ ਦੋਸ਼ਸਿੱਧੀ ਰੱਦ ਕਰ ਦਿੱਤੀ ਸੀ। ਰਾਹੁਲ 2019 'ਚ ਲੋਕ ਸਭਾ ਚੋਣਾਂ 'ਚ ਕੇਰਲ ਦੇ ਵਾਇਨਾਡ ਤੋਂ ਚੋਣ ਜਿੱਤੇ ਸਨ। ਮੋਦੀ ਸਰਨੇਮ ਮਾਣਹਾਨੀ ਮਾਮਲੇ 'ਚ ਰਾਹੁਲ ਨੂੰ 23 ਮਾਰਚ ਨੂੰ ਹੇਠਲੀ ਅਦਾਲਤ ਨੇ 2 ਸਾਲ ਦੀ ਸਜ਼ਾ ਸੁਣਾਈ ਸੀ। 134 ਦਿਨਾਂ ਬਾਅਦ ਇਸ ਮਾਮਲੇ 'ਚ ਰਾਹੁਲ ਗਾਂਧੀ ਦੀ ਸਜ਼ਾ 'ਤ ਸੁਪਰੀਮ ਕੋਰਟ ਨੇ ਰੋਕ ਲਗਾ ਦਿੱਤੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਦੀ ਸਜ਼ਾ 'ਤੇ ਲਾਈ ਰੋਕ
ਗੁਜਰਾਤ ਦੇ ਸਾਬਕਾ ਮੰਤਰੀ ਪੂਰਨੇਸ਼ ਮੋਦੀ ਨੇ 13 ਅਪ੍ਰੈਲ 2019 ਨੂੰ ਕਰਨਾਟਕ ਦੇ ਕੋਲਾਰ 'ਚ ਇਕ ਚੋਣ ਸਭਾ 'ਚ ਮੋਦੀ ਸਰਨੇਮ ਦੇ ਸੰਬੰਧ 'ਚ ਕੀਤੀ ਗਈ ਵਿਵਾਦਿਤ ਟਿੱਪਣੀ ਨੂੰ ਲੈ ਕੇ ਰਾਹੁਲ ਖ਼ਿਲਾਫ਼ ਅਪਰਾਧਕ ਮਾਣਹਾਨੀ ਦਾ ਮੁਕੱਦਮਾ ਦਰਜ ਕਰਵਾਇਆ ਸੀ। ਰਾਹੁਲ ਨੇ ਸਭਾ 'ਚ ਟਿੱਪਣੀ ਕੀਤੀ ਸੀ ਕਿ ਸਾਰੇ ਚੋਰਾਂ ਦਾ ਇਕ ਹੀ ਸਰਨੇਮ ਮੋਦੀ ਕਿਵੇਂ ਹੋ ਸਕਦਾ ਹੈ?''
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੋਕ ਸਭਾ 'ਚ ਅੱਜ ਦਾ ਦਿਨ ਖ਼ਾਸ; ਕੀ ਰਾਹੁਲ ਜਾਣਗੇ ਸੰਸਦ, ਟਿਕੀਆਂ ਸਭ ਦੀਆਂ ਨਜ਼ਰਾਂ
NEXT STORY