ਨਵੀਂ ਦਿੱਲੀ : ਦਿੱਲੀ ਦੇ ਉਪ ਰਾਜਪਾਲ ਵੀ. ਕੇ. ਸਕਸੈਨਾ ਨੇ ਜਾਸੂਸੀ ਕਰਨ ਅਤੇ ਚੜ੍ਹਦੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਤੋਂ ਵੱਡੀ ਮਾਤਰਾ ’ਚ ਨਕਦੀ ਦਿੱਲੀ ਲਿਆਉਣ ਦੇ ਕਾਂਗਰਸੀ ਨੇਤਾ ਸੰਦੀਪ ਦੀਕਸ਼ਿਤ ਵੱਲੋਂ ਲਾਏ ਦੋਸ਼ਾਂ ਦੀ ਜਾਂਚ ਦੇ ਹੁਕਮ ਦਿੱਤੇ ਹਨ। 25 ਦਸੰਬਰ ਨੂੰ ਲਿਖੀ ਚਿੱਠੀ ’ਚ ਦੀਕਸ਼ਿਤ ਨੇ ਦਿੱਲੀ ਸਥਿਤ ਆਪਣੀ ਰਿਹਾਇਸ਼ ਦੇ ਬਾਹਰ 'ਪੰਜਾਬ ਸਰਕਾਰ' ਦੇ ਖੁਫ਼ੀਆ ਮੁਲਾਜ਼ਮਾਂ ਦੀ ਕਥਿਤ ਮੌਜੂਦਗੀ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਮੁਲਾਜ਼ਮਾਂ ਦੀਆਂ ‘ਸਰਕਾਰੀ ਗੱਡੀਆਂ’ ਅਕਸਰ ਉਨ੍ਹਾਂ ਦੇ ਘਰ ਦੇ ਬਾਹਰ ਨਜ਼ਰ ਆਉਂਦੀਆਂ ਹਨ ਜੋ ਕਿਤੇ ਨਾ ਕਿਤੇ ਨਿਗਰਾਨੀ ਦਾ ਸੰਕੇਤ ਹੈ।
ਇਹ ਵੀ ਪੜ੍ਹੋ - ਰੂਹ ਕੰਬਾਊ ਹਾਦਸਾ : ਭਿਆਨਕ ਹਾਦਸੇ 'ਚ ਕਾਰ ਨੂੰ ਲੱਗੀ ਅੱਗ, ਜ਼ਿੰਦਾ ਸੜੇ ਚਾਰ ਨੌਜਵਾਨ
ਸਕਸੈਨਾ ਨੇ ਤਿੰਨ ਦਿਨਾਂ ਅੰਦਰ ਦੋਸ਼ਾਂ ਦੀ ਰਿਪੋਰਟ ਮੰਗੀ ਹੈ। ਦੀਕਸ਼ਿਤ ਨੇ ਪੰਜਾਬ ਸਰਕਾਰ ’ਤੇ ਚੋਣਾਂ ਤੋਂ ਪਹਿਲਾਂ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਵੱਡੀ ਰਕਮ (ਕਰੋੜਾਂ ’ਚ) ਦਿੱਲੀ ਭੇਜਣ ਦਾ ਦੋਸ਼ ਵੀ ਲਾਇਆ ਹੈ। ਉਨ੍ਹਾਂ ਕਿਹਾ ਕਿ ਕੁਝ ‘ਪ੍ਰਾਈਵੇਟ ਵਾਹਨ’ ਹਰਿਆਣਾ ਤੇ ਰਾਜਸਥਾਨ ਦੇ ਰਸਤਿਓਂ ਦਿੱਲੀ ਆ ਰਹੇ ਹਨ, ਜੋ ਅਕਸਰ ਪੰਜਾਬ ਪੁਲਸ ਦੀ ਸੁਰੱਖਿਆ ’ਚ ਰਹਿੰਦੇ ਹਨ। ਆਮ ਆਦਮੀ ਪਾਰਟੀ ਵੱਲੋਂ ਇਸ ’ਤੇ ਸ਼ਨੀਵਾਰ ਰਾਤ ਤਕ ਕੋਈ ਪ੍ਰਤੀਕਿਰਿਆ ਨਹੀਂ ਆਈ ਸੀ। ਦਿੱਲੀ ਤੇ ਪੰਜਾਬ ਦੋਵਾਂ ’ਚ 'ਆਪ' ਦੀ ਸਰਕਾਰ ਹੈ।
ਇਹ ਵੀ ਪੜ੍ਹੋ - Airport 'ਤੇ Landing ਸਮੇਂ ਜਹਾਜ਼ ਬਲਾਸਟ, ਹੁਣ ਤੱਕ 62 ਲੋਕਾਂ ਦੀ ਮੌਤ, ਦੇਖੋ ਰੂਹ ਕੰਬਾਓ ਵੀਡੀਓ
‘ਆਪ’ ਦੀ ‘ਮਹਿਲਾ ਸਨਮਾਨ ਯੋਜਨਾ’ ਦੀ ਹੋਵੇਗੀ ਜਾਂਚ
ਉਪ ਰਾਜਪਾਲ ਵੀ.ਕੇ. ਸਕਸੈਨਾ ਨੇ ‘ਮਹਿਲਾ ਸਨਮਾਨ ਯੋਜਨਾ’ ਦੇ ਨਾਂ ’ਤੇ ਔਰਤਾਂ ਦੀ ਨਿੱਜੀ ਜਾਣਕਾਰੀ ਇਕੱਠੀ ਕਰਨ ਵਿਰੁੱਧ ਵੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਦੇ ਦਫਤਰ ਨੇ ਸ਼ਨੀਵਾਰ ਇਹ ਜਾਣਕਾਰੀ ਦਿੱਤੀ। ਉਪ ਰਾਜਪਾਲ ਨੇ ਕਿਹਾ ਕਿ ਦਿੱਲੀ ਸਰਕਾਰ ਦੇ ਮੁੱਖ ਸਕੱਤਰ ਇਸ ਮਾਮਲੇ ਨੂੰ ਮੁੱਖ ਚੋਣ ਦਫ਼ਤਰ ਰਾਹੀਂ ਚੋਣ ਕਮਿਸ਼ਨ ਦੇ ਧਿਆਨ ’ਚ ਲਿਆ ਸਕਦੇ ਹਨ ਕਿਉਂਕਿ ਚੋਣਾਂ ਤੋਂ ਪਹਿਲਾਂ ਇਸ ਤਰ੍ਹਾਂ ਦਾ ਪ੍ਰਚਾਰ ਹੋ ਰਿਹਾ ਹੈ। ਜਾਂਚ ਦੇ ਹੁਕਮ ਕਾਂਗਰਸ ਨੇਤਾ ਤੇ ਨਵੀਂ ਦਿੱਲੀ ਵਿਧਾਨ ਸਭਾ ਸੀਟ ਤੋਂ ਪਾਰਟੀ ਦੇ ਉਮੀਦਵਾਰ ਸੰਦੀਪ ਦੀਕਸ਼ਿਤ ਦੀ ਸ਼ਿਕਾਇਤ ’ਤੇ ਦਿੱਤੇ ਗਏ ਹਨ। ਸੰਦੀਪ ਨੇ ‘ਰਾਜ ਨਿਵਾਸ’ ’ਚ ਕੁਝ ਦਿਨ ਪਹਿਲਾਂ ਹੀ ਸਕਸੈਨਾ ਨਾਲ ਮੁਲਾਕਾਤ ਕੀਤੀ ਸੀ।
ਇਹ ਵੀ ਪੜ੍ਹੋ - 'ਆਪ' ਸਰਕਾਰ ਦਾ ਨਵੇਂ ਸਾਲ 'ਤੇ ਵੱਡਾ ਤੋਹਫ਼ਾ, 50 ਫ਼ੀਸਦੀ ਤੱਕ ਘਟਾਏ ਬਿਜਲੀ ਚਾਰਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਰਦਨਾਕ ਹਾਦਸਾ; ਕਰੇਨ ਡਿੱਗਣ ਨਾਲ ਦੋ ਮਜ਼ਦੂਰਾਂ ਦੀ ਮੌਤ
NEXT STORY