ਨਵੀਂ ਦਿੱਲੀ- ਕਾਂਗਰਸ ਦੇ ਸੀਨੀਅਰ ਨੇਤਾ ਮਨੀਸ਼ ਤਿਵਾੜੀ ਅਤੇ ਪੰਜਾਬ ਸਰਕਾਰ ਦੇ ਕਈ ਮੰਤਰੀਆਂ ਨੇ ਸੋਮਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਇਸ ਦੌਰਾਨ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਗ੍ਰਿਫ਼ਤਾਰ ਜਾਂ ਹਿਰਾਸਤ 'ਚ ਲਏ ਗਏ ਲੋਕਾਂ ਦੀ ਸੂਚੀ ਜਨਤਕ ਕਰਨ ਦੀ ਅਪੀਲ ਕੀਤੀ। ਤਿਵਾੜੀ ਅਨੁਸਾਰ, ਉਨ੍ਹਾਂ ਨੇ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਸੁਖਜਿੰਦਰ ਰੰਧਾਵਾ, ਸੁਖ ਸਰਕਾਰੀਆ ਅਤੇ ਰਾਜ ਕੁਮਾਰ ਛਬੇਵਾਲ ਨੇ ਬਜਟ ਪੇਸ਼ ਹੋਣ ਤੋਂ ਬਾਅਦ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।
ਉਨ੍ਹਾਂ ਟਵੀਟ ਕੀਤਾ,''ਬਜਟ ਤੋਂ ਬਾਅਦ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਅਸੀਂ ਉਨ੍ਹਾਂ ਨੂੰ ਅਪੀਲ ਕੀਤੀ ਕਿ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਹਿਰਾਸਤ 'ਚ ਲਏ ਗਏ ਅਤੇ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਦੀ ਸੂਚੀ ਜਨਤਕ ਕੀਤੀ ਜਾਵੇ ਤਾਂ ਕਿ ਉਨ੍ਹਾਂ ਨੂੰ ਕਾਨੂੰਨੀ ਕਦਮ ਚੁੱਕਣ ਦਾ ਮੌਕਾ ਮਿਲੇ।'' ਤਿਵਾੜੀ ਨੇ ਦੱਸਿਆ ਕਿ ਦਿੱਲੀ ਪੁਲਸ ਇਹ ਸੂਚੀ ਆਪਣੀ ਵੈੱਬਸਾਈਟ 'ਤੇ ਪੋਸਟ ਕਰਨ ਜਾ ਰਹੀ ਹੈ।
ਮੈਂਡੀ ਤੱਖਰ ਨੇ ਕਿਸਾਨਾਂ ਪ੍ਰਤੀ ਹਿੰਸਾ ’ਤੇ ਪੀ. ਐੱਮ. ਮੋਦੀ ਨੂੰ ਲਾਈ ਗੁਹਾਰ, ਦਿਲਜੀਤ ਤੇ ਜੈਜ਼ੀ ਬੀ ਦਾ ਹੋਇਆ ਜ਼ਿਕਰ
NEXT STORY