ਨਵੀਂ ਦਿੱਲੀ- ਲੋਕ ਸਭਾ ਚੋਣਾਂ ਦਾ 'ਸ਼ੰਖਨਾਦ' ਹੋ ਚੁੱਕਾ ਹੈ ਅਤੇ ਚੋਣ ਜ਼ਾਬਤਾ ਵੀ ਲਾਗੂ ਹੋ ਚੁੱਕਾ ਹੈ। ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਪੂਰੀ ਤਰ੍ਹਾਂ ਸਰਗਰਮ ਹਨ। ਚੋਣ ਮੈਦਾਨ 'ਚ ਸਿਆਸੀ ਪਾਰਟੀਆਂ ਆਪੋ-ਆਪਣੇ ਉਮੀਦਵਾਰ ਉਤਾਰ ਰਹੀਆਂ ਹਨ। ਕਾਂਗਰਸ ਪਾਰਟੀ ਵਲੋਂ ਅੱਜ ਯਾਨੀ ਕਿ ਵੀਰਵਾਰ ਨੂੰ ਅਰੁਣਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਹੈ। ਇਸ ਲਿਸਟ 'ਚ 34 ਉਮੀਦਵਾਰਾਂ ਦੇ ਨਾਂ ਸ਼ਾਮਲ ਹਨ।
ਇਹ ਵੀ ਪੜ੍ਹੋ- ਲੋਕ ਸਭਾ ਚੋਣਾਂ ਕਾਰਨ ਕਈ ਇਮਤਿਹਾਨਾਂ ਦੀਆਂ ਤਾਰੀਖ਼ਾਂ ਬਦਲੀਆਂ, ਵਿਦਿਆਰਥੀ ਪਰੇਸ਼ਾਨ
ਦੱਸ ਦੇਈਏ ਕਿ ਅਰੁਣਾਚਲ ਪ੍ਰਦੇਸ਼ ਉਨ੍ਹਾਂ 4 ਸੂਬਿਆਂ 'ਚ ਸ਼ਾਮਲ ਹੈ, ਜਿੱਥੇ ਲੋਕ ਸਭਾ ਦੇ ਨਾਲ ਵਿਧਾਨ ਸਭਾ ਚੋਣਾਂ ਵੀ ਹੋ ਰਹੀਆਂ ਹਨ। ਇੱਥੇ ਸਾਰੀਆਂ ਸੀਟਾਂ 'ਤੇ ਪਹਿਲੇ ਪੜਾਅ 'ਚ 19 ਅਪ੍ਰੈਲ ਨੂੰ ਵੋਟਿੰਗ ਹੋਣੀ ਹੈ। ਚੋਣ ਨਤੀਜੇ 4 ਜੂਨ ਨੂੰ ਆਉਣਗੇ। ਅਰੁਣਾਚਲ ਤੋਂ ਇਲਾਵਾ ਸਿੱਕਮ, ਓਡੀਸ਼ਾ ਅਤੇ ਆਂਧਰਾ ਪ੍ਰਦੇਸ਼ ਵਿਚ ਲੋਕ ਸਭਾ ਚੋਣਾਂ ਦੇ ਨਾਲ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। ਅਰੁਣਾਚਲ ਪ੍ਰਦੇਸ਼ ਦੀਆਂ 2 ਲੋਕ ਸਭਾ ਸੀਟਾਂ 'ਤੇ ਵੀ 19 ਅਪ੍ਰੈਲ ਨੂੰ ਵੋਟਿੰਗ ਹੋਵੇਗੀ।
ਇਹ ਵੀ ਪੜ੍ਹੋ- ਸਾਲ 1951 ਤੋਂ ਲੈ ਕੇ ਹੁਣ ਤੱਕ 71 ਹਜ਼ਾਰ ਉਮੀਦਵਾਰਾਂ ਦੀ ਜ਼ਮਾਨਤ ਜ਼ਬਤ, ਜਾਣੋ ਕਿੱਥੇ ਹੁੰਦਾ ਹੈ ਰਾਸ਼ੀ ਦਾ ਇਸਤੇਮਾਲ
ਕਾਂਗਰਸ ਨੇ ਅਰੁਣਾਚਲ ਪ੍ਰਦੇਸ਼ ਦੇ ਮੌਜੂਦਾ ਮੁੱਖ ਮੰਤਰੀ ਅਤੇ ਭਾਜਪਾ ਉਮੀਦਵਾਰ ਪੇਮਾ ਖਾਂਡੂ ਦੇ ਮੁਕਾਬਲੇ ਸਨਹੇ ਫੁਤਸੋਕ ਨੂੰ ਟਿਕਟ ਦਿੱਤੀ ਹੈ। ਅਰੁਣਾਚਲ ਪ੍ਰਦੇਸ਼ ਮਹਿਲਾ ਕਾਂਗਰਸ ਦੀ ਪ੍ਰਧਾਨ ਮਰੀਨਾ ਕੇਂਗਲਾਂਗ ਉੱਤਰੀ ਚਾਂਗਲਾਂਗ ਸੀਟ ਤੋਂ ਚੋਣ ਲੜੇਗੀ। ਉਨ੍ਹਾਂ ਦਾ ਮੁਕਾਬਲਾ ਭਾਜਪਾ ਦੇ ਟੇਸਮ ਪੋਂਗਤੇ ਨਾਲ ਹੋਵੇਗਾ। ਭਾਜਪਾ ਨੇ ਸੂਬੇ ਦੀਆਂ ਸਾਰੀਆਂ 60 ਵਿਧਾਨ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਲਈ ਨੋਟੀਫ਼ਿਕੇਸ਼ਨ ਕੀਤੀ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭਾਜਪਾ ਨਾਲ ਗਠਜੋੜ ਦੀਆਂ ਅਟਕਲਾਂ ਦਰਮਿਆਨ ਰਾਜ ਠਾਕਰੇ ਨੇ CM ਸ਼ਿੰਦੇ ਅਤੇ ਫੜਨਵੀਸ ਨਾਲ ਕੀਤੀ ਮੁਲਾਕਾਤ
NEXT STORY