ਨੈਸ਼ਨਲ ਡੈਸਕ- ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਹੋਣ ਵਾਲੇ ਸਰਵੇਖਣਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਇਨ੍ਹਾਂ ਸਰਵੇਖਣਾਂ ਰਾਹੀਂ ਅੰਦਾਜ਼ਾ ਲਗਾਇਆ ਜਾਂਦਾ ਹੈ ਕਿ ਕਿਹੜੀ ਪਾਰਟੀ ਕਿੰਨੀਆਂ ਸੀਟਾਂ ਜਿੱਤ ਸਕਦੀ ਹੈ, ਤੇ ਕਿੰਨੀਆਂ 'ਤੇ ਉਸ ਨੂੰ ਹਾਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਸੂਤਰਾਂ ਮੁਤਾਬਕ ਅਜਿਹਾ ਹੀ ਇਕ ਸਰਵੇ ਕਾਂਗਰਸ ਪਾਰਟੀ ਵੱਲੋਂ ਆਪਣੇ ਪੱਧਰ 'ਤੇ ਕਰਵਾਇਆ ਗਿਆ ਹੈ, ਜਿਸ 'ਚ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਇਸ ਸਰਵੇ ਮੁਤਾਬਕ ਪਾਰਟੀ ਨੂੰ ਦੇਸ਼ ਦੀਆਂ 543 ਸੀਟਾਂ 'ਚੋਂ ਸਿਰਫ਼ 100-110 ਸੀਟਾਂ 'ਤੇ ਹੀ ਜਿੱਤ ਮਿਲਣ ਦਾ ਅਨੁਮਾਨ ਹੈ। ਹਾਲਾਂਕਿ ਇਹ ਅੰਕੜਾ ਪਿਛਲੀਆਂ ਲੋਕ ਸਭਾ ਚੋਣਾਂ ਦੇ ਅੰਕੜੇ ਤੋਂ ਲਗਭਗ ਦੁੱਗਣਾ ਹੈ। ਦੱਸ ਦੇਈਏ ਕਿ ਕਾਂਗਰਸ ਪਾਰਟੀ ਨੇ 2019 ਦੀਆਂ ਲੋਕ ਸਭਾ ਚੋਣਾਂ 'ਚ ਸਿਰਫ਼ 52 ਸੀਟਾਂ 'ਤੇ ਜਿੱਤ ਦਰਜ ਕੀਤੀ ਸੀ।
ਕਾਂਗਰਸ ਲਈ ਇਹ ਅੰਕੜੇ ਪਿਛਲੀ ਵਾਰ ਦੀਆਂ ਲੋਕ ਸਭਾ ਚੋਣਾਂ ਦੇ ਨਤੀਜੇ ਨਾਲੋਂ ਬਿਹਤਰ ਹੀ ਹਨ, ਕਿਉਂਕਿ ਸਾਲ 2019 ਦੀਆਂ ਲੋਕ ਸਭਾ ਚੋਣਾਂ 'ਚ ਕਾਂਗਰਸ ਨੂੰ ਸਿਰਫ਼ 52 ਸੀਟਾਂ 'ਤੇ ਜਿੱਤ ਮਿਲੀ ਸੀ, ਜਦਕਿ ਇਸ ਵਾਰ ਇਹ ਅੰਕੜਾ 100 ਤੋਂ ਪਾਰ ਜਾਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ 'ਇੰਡੀਆ' ਅਲਾਇੰਸ ਦੀ ਸਭ ਤੋਂ ਵੱਡੀ ਪਾਰਟੀ ਹੈ। ਇਸ ਕਾਰਨ ਜੇਕਰ ਉਸ ਦਾ ਖ਼ੁਦ ਦੇ ਹੀ ਸਰਵੇ 'ਚ ਇਹ ਹਾਲ ਹੈ ਤਾਂ ਬਾਕੀ ਪਾਰਟੀਆਂ ਦਾ ਹਾਲ ਤਾਂ ਇਸ ਤੋਂ ਵੀ ਬੁਰਾ ਹੋ ਸਕਦਾ ਹੈ। ਇਸ ਸਰਵੇ ਤੋਂ ਇਹ ਵੀ ਸਾਬਿਤ ਹੁੰਦਾ ਹੈ ਕਿ ਆਗਾਮੀ ਲੋਕ ਸਭਾ ਚੋਣਾਂ 'ਚ ਦੇਸ਼ 'ਚ ਇਕ ਵਾਰ ਫਿਰ ਤੋਂ ਭਾਜਪਾ ਦੀ ਸਰਕਾਰ ਬਣਨਾ ਲਗਭਗ ਤੈਅ ਹੈ। ਪਿਛਲੀ ਵਾਰ ਭਾਜਪਾ ਨੇ 303 ਸੀਟਾਂ ਜਿੱਤ ਕੇ ਬਹੁਮਤ ਹਾਸਲ ਕੀਤਾ ਸੀ, ਜਦਕਿ ਇਸ ਵਾਰ ਪਾਰਟੀ ਨੇ '400 ਤੋਂ ਪਾਰ' ਦਾ ਨਾਅਰਾ ਲਗਾਇਆ ਹੈ।
'ਇੰਡੀਆ' ਗਠਜੋੜ 'ਚ ਵੀ ਪਾਰਟੀਆਂ 'ਚ ਸੀਟਾਂ ਦੀ ਵੰਡ ਨੂੰ ਲੈ ਕੇ ਸਥਿਤੀ ਬਹੁਤੀ ਸਪੱਸ਼ਟ ਨਹੀਂ ਹੈ। ਪਾਰਟੀਆਂ ਸੀਟਾਂ ਦੀ ਵੰਡ ਨੂੰ ਲੈ ਕੇ ਆਪਸ 'ਚ ਭਿੜ ਰਹੀਆਂ ਹਨ, ਜਿਸ ਕਾਰਨ ਗਠਜੋੜ 'ਚ ਦਰਾਰ ਵੱਡੀ ਹੁੰਦੀ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
ਅਚਾਨਕ ਸੰਸਦ ਦੀ ਕੰਟੀਨ 'ਚ ਪੁੱਜੇ PM ਮੋਦੀ, ਸੰਸਦ ਮੈਂਬਰਾਂ ਨਾਲ ਕੀਤਾ ਲੰਚ (ਦੇਖੋ ਤਸਵੀਰਾਂ)
NEXT STORY