ਰੋਹਤਕ- ਹਰਿਆਣਾ ਦੇ ਰੋਹਤਕ 'ਚ ਕਾਂਗਰਸ ਵਿਧਾਇਕ ਬਲਰਾਮ ਡਾਂਗੀ ਦੇ ਦਫ਼ਤਰ 'ਤੇ ਸ਼ਨੀਵਾਰ ਨੂੰ ਮੋਟਰਸਾਈਕਲ ਸਵਾਰ ਅਣਪਛਾਤੇ ਹਮਲਾਵਰਾਂ ਨੇ ਗੋਲੀਬਾਰੀ ਕੀਤੀ। ਪੁਲਸ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ,''ਇਹ ਘਟਨਾ ਰੋਹਤਕ ਦੇ ਮੇਹਮ 'ਚ ਦੇਰ ਰਾਤ ਲਗਭਗ ਇਕ ਵਜੇ ਵਾਪਰੀ। ਹਮਲਾਵਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਕੋਸ਼ਿਸ਼ ਜਾਰੀ ਹੈ। ਉਸ ਨੇ ਦੱਸਿਆ ਕਿ ਗੋਲੀਬਾਰੀ ਦੀ ਇਸ ਘਟਨਾ 'ਚ ਕੋਈ ਜ਼ਖ਼ਮੀ ਨਹੀਂ ਹੋਇਆ। ਹਮਲਾਵਰਾਂ ਨੇ ਚਾਰ ਵਾਰ ਗੋਲੀਆਂ ਚਲਾਈਆਂ, ਜਿਸ ਨਾਲ ਦਫ਼ਤਰ ਦੇ ਦਰਵਾਜ਼ੇ ਦਾ ਸ਼ੀਸ਼ਾ ਅਤੇ ਖਿੜਕੀਆਂ ਦੇ ਕੱਚ ਟੁੱਟ ਗਏ। ਵਿਧਾਇਕ ਡਾਂਗੀ ਦਾ ਦਫ਼ਤਰ ਮੇਹਨ ਪੁਲਸ ਥਾਣੇ ਦੇ ਸਾਹਮਣੇ ਸਥਿਤ ਹੈ।
ਮੇਹਮ ਦੇ ਵਿਧਾਇਕ ਡਾਂਗੀ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਉਨ੍ਹਾਂ ਨੂੰ ਦਫ਼ਤਰ ਦੇ ਕੇਅਰਟੇਕਰ ਨੇ ਸੂਚਨਾ ਦਿੱਤੀ ਕਿ ਦਫ਼ਤਰ ਦੇ ਦਰਵਾਜ਼ਿਆਂ ਦਾ ਸ਼ੀਸ਼ਾ ਟੁੱਟਿਆ ਹੈ। ਉਨ੍ਹਾਂ ਨੇ ਕੇਅਰਟੇਕਰ ਤੋਂ ਤਸਵੀਰਾਂ ਮੰਗਵਾਈਆਂ ਅਤੇ ਤਸਵੀਰਾਂ ਦੇਖਣ 'ਤੇ ਇੰਝ ਲੱਗਾ ਕਿ ਉੱਥੇ ਗੋਲੀਬਾਰੀ ਹੋਈ ਹੈ। ਵਿਧਾਇਕ ਨੇ ਦੱਸਿਆ ਕਿ ਪੁਲਸ ਨੇ ਪਤਾ ਲੱਗਾ ਕਿ ਚਾਰ ਵਾਰ ਗੋਲੀਆਂ ਚੱਲੀਆਂ ਸਨ। ਪੁਲਸ ਅਧਿਕਾਰੀਆਂ ਨੇ ਹਾਦਸੇ ਵਾਲੀ ਜਗ੍ਹਾ ਦਾ ਦੌਰਾ ਕੀਤਾ ਅਤੇ ਜਾਂਚ ਲਈ ਸੀਸੀਟੀਵੀ ਡੀਵੀਆਰ ਆਪਣੇ ਨਾਲ ਲੈ ਗਏ। ਪੁਲਸ ਅਧਿਕਾਰੀ ਨੇ ਦੱਸਿਆ ਕਿ ਹਮਲਾਵਰਾਂ ਦਾ ਪਤਾ ਲਗਾਉਣ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਰੇਲਵੇ ਯਾਤਰੀ ਦੇਣ ਧਿਆਨ ! ਹੁਣ ਕੀਤੀ ਇਹ ਗਲਤੀ ਤਾਂ ਦੇਣਾ ਪਵੇਗਾ ਦੁੱਗਣਾ ਜੁਰਮਾਨਾ
NEXT STORY