ਜੈਪੁਰ- ਰਾਜਸਥਾਨ ਦੇ ਟੋਂਕ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਇਕ ਐੱਸਯੂਵੀ ਅਤੇ ਮੋਟਰਸਾਈਕਲ ਦੀ ਟੱਕਰ 'ਚ ਇਕ ਸਾਬਕਾ ਸਰਪੰਚ ਦੀ ਮੌਤ ਹੋ ਗਈ। ਹਾਦਸੇ 'ਚ ਸ਼ਾਮਲ ਐੱਸਯੂਵੀ ਕਾਂਗਰਸ ਦੇ ਇਕ ਵਿਧਾਇਕ ਦੀ ਹੈ। ਪੁਲਸ ਨੇ ਇਸ ਦੀ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਨੈਸ਼ਨਲ ਹਾਈਵੇਅ 'ਤੇ ਬਾਸਨੀ ਗਣੇਸ਼ ਜੀ ਮੰਦਰ ਨੇੜੇ ਹੋਇਆ। ਉਨ੍ਹਾਂ ਦੱਸਿਆ ਕਿ ਮਰਨ ਵਾਲਿਆਂ ਦੀ ਪਛਾਣ ਉਮਰ ਪਿੰਡ ਦੇ ਸਾਬਕਾ ਸਰਪੰਚ ਬਾਬੂ ਮੋਹਨ ਮੀਣਾ (55) ਵਜੋਂ ਹੋਈ ਹੈ, ਜੋ ਮੋਟਰਸਾਈਕਲ 'ਤੇ ਦੇਵਲੀ ਵੱਲ ਜਾ ਰਹੇ ਸਨ।
ਪੁਲਸ ਨੇ ਦੱਸਿਆ ਕ ਇਹ ਐੱਸਯੂਵੀ ਜੈਪੁਰ ਤੋਂ ਕੋਟਾ ਜਾ ਰਹੀ ਸੀ। ਹਿੰਡੋਲੀ ਦੇ ਥਾਣਾ ਅਧਿਕਾਰੀ ਮੁਕੇਸ਼ ਕੁਮਾਰ ਯਾਦਵ ਨੇ ਕਿਹਾ,''ਹਾਦਸਾ ਨੈਸ਼ਨਲ ਹਾਈਵੇਅ ਸੰਖਿਆ-52 'ਤੇ ਹੋਇਆ ਅਤੇ ਬਾਬੂ ਮੋਹਨ ਮੀਣਾ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਹਾਦਸੇ ਤੋਂ ਬਾਅਦ ਲੋਕਾਂ ਨੇ ਮ੍ਰਿਤਕ ਦੇ ਹਾਈਵੇਅ 'ਤੇ ਰੱਖ ਕੇ ਵਿਰੋਧ ਪ੍ਰਦਰਸ਼ਨ ਕੀਤਾ, ਜਿਸ ਨਾਲ ਆਵਾਜਾਈ ਠੱਪ ਹੋ ਗਈ। ਬਾਅਦ 'ਚ ਅਧਿਕਾਰੀਆਂ ਨੇ ਲੋਕਾਂ ਨੂੰ ਸਮਝਾ ਕੇ ਜਾਮ ਖੁੱਲ੍ਹਵਾਇਆ। ਪੁਲਸ ਨੇ ਕਿਹਾ ਕਿ ਅੱਗੇ ਦੀ ਜਾਂਚ ਚੱਲ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ, 6 ਜ਼ਖ਼ਮੀ
NEXT STORY