ਸੀਤਾਪੁਰ (ਵਾਰਤਾ) : ਉੱਤਰ ਪ੍ਰਦੇਸ਼ ਵਿਚ ਸੀਤਾਪੁਰ ਦੀ ਕੋਤਵਾਲੀ ਪੁਲਸ ਨੇ ਜਬਰ ਜਨਾਹ ਦੇ ਮੁਲਜ਼ਮ ਕਾਂਗਰਸੀ ਸੰਸਦ ਮੈਂਬਰ ਰਾਕੇਸ਼ ਰਾਠੌਰ ਨੂੰ ਵੀਰਵਾਰ ਨੂੰ ਗ੍ਰਿਫਤਾਰ ਕਰ ਲਿਆ ਹੈ। ਰਾਠੌਰ ਨੂੰ ਪੁਲਸ ਨੇ ਉਸ ਵੇਲੇ ਗ੍ਰਿਫਤਾਰ ਕੀਤਾ ਜਦੋਂ ਉਹ ਆਪਣੀ ਰਿਹਾਇਸ਼ ਵਿਚ ਇਕ ਪ੍ਰੈੱਸ ਕਾਨਫਰੰਸ ਕਰ ਰਹੇ ਸਨ। ਇਸ ਦੌਰਾਨ ਪੁਲਸ ਇਥੇ ਪਹੁੰਚੀ ਤੇ ਕਾਂਗਰਸੀ ਸੰਸਦ ਮੈਂਬਰ ਨੂੰ ਗ੍ਰਿਫਤਾਰ ਕਰ ਲਿਆ।
ਸਥਾਨਕ ਅਦਾਲਤ ਨੇ ਕਾਂਗਰਸੀ ਸੰਸਦ ਮੈਂਬਰ ਦੇ ਖਿਲਾਫ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਸੀ ਜਿਸ ਉੱਤੇ ਉਨ੍ਹਾਂ ਨੇ ਇਲਾਹਾਬਾਦ ਹਾਈ ਕੋਰਟ ਵਿਚ ਜ਼ਮਾਨਤ ਅਰਜ਼ੀ ਲਾਈ ਸੀ ਜਿਸ ਨੂੰ ਅਦਾਲਤ ਨੇ ਖਾਰਿਜ ਕਰ ਦਿੱਤਾ ਸੀ। ਅਦਾਲਤ ਨੇ ਜ਼ਮਾਨਤ ਪਟੀਸ਼ਨ ਖਾਰਿਜ ਹੋਣ ਤੋਂ ਬਾਅਦ ਰਾਠੌਰ ਅੱਜ ਪ੍ਰੈੱਸ ਕਾਨਫਰੰਸ ਕਰ ਰਹੇ ਸਨ ਕਿ ਇਸੇ ਵਿਚਾਲੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਜ਼ਿਕਰਯੋਗ ਹੈ ਕਿ ਪੀੜਤ ਮਹਿਲਾ ਨੇ ਦੋ ਹਫਤੇ ਪਹਿਲਾਂ ਸ਼ਿਕਾਇਤ ਵਿਚ ਕਾਂਗਰਸੀ ਸੰਸਦ ਮੈਂਬਰ ਉੱਤੇ ਪਿਛਲੇ ਕਈ ਸਾਲਾਂ ਤੋਂ ਵਿਆਹ ਦਾ ਝਾਂਸਾ ਦੇ ਕੇ ਉਸ ਦਾ ਯੌਨ ਸ਼ੋਸ਼ਨ ਕਰਨ ਦਾ ਦੋਸ਼ ਲਗਾਇਆ ਸੀ। ਪੀੜਤਾ ਨੇ ਇਸ ਮਾਮਲੇ ਵਿਚ ਪੁਲਸ ਨੂੰ ਉਸ ਦੇ ਤੇ ਸੰਸਦ ਮੈਂਬਰ ਵਿਚਾਲੇ ਹੋਈ ਗੱਲਬਾਤ ਦੀ ਕਾਲ ਰਿਕਾਰਡਿੰਗ ਵੀ ਦਿੱਤੀ ਸੀ। ਪੀੜਤਾ ਦਾ ਕਹਿਣਾ ਸੀ ਕਿ ਉਸ ਨੂੰ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਕੋਤਵਾਲੀ ਨਗਰ ਥਾਣੇ ਵਿਚ ਮੁਕੱਦਮਾ ਦਰਜ ਕਰਵਾਇਆ ਗਿਆ ਸੀ।
ਮਹਾਕੁੰਭ 'ਚ ਸ਼ਰਧਾਲੂਆਂ ਦਾ ਉਤਸ਼ਾਹ ਸਿਖਰ 'ਤੇ, ਡੇਢ ਕਰੋੜ ਨੇ ਲਾਈ ਆਸਥਾ ਦੀ ਡੁੱਬਕੀ
NEXT STORY