ਨਵੀਂ ਦਿੱਲੀ- ਕਾਂਗਰਸ ਦੇ ਸੰਸਦ ਮੈਂਬਰਾਂ ਨੇ ਤਿੰਨਾਂ ਕੇਂਦਰੀ ਖੇਤਰੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰਦੇ ਹੋਏ ਵੀਰਵਾਰ ਨੂੰ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ 'ਚ ਸੰਸਦ ਭਵਨ ਕੰਪਲੈਕਸ 'ਚ ਪ੍ਰਦਰਸ਼ਨ ਕੀਤਾ। ਸੰਸਦ ਭਵਨ ਕੰਪਲੈਕਸ 'ਚ ਮਹਾਤਮਾ ਗਾਂਧੀ ਦੀ ਮੂਰਤੀ ਦੇ ਸਾਹਮਣੇ ਆਯੋਜਿਤ ਇਸ ਪ੍ਰਦਰਸ਼ਨ 'ਚ ਕਾਂਗਰਸ ਦੇ ਦੋਹਾਂ ਸਦਨਾਂ ਦੇ ਕਈ ਮੈਂਬਰਾਂ ਨੇ ਹਿੱਸਾ ਲਿਆ। ਰਾਹੁਲ ਗਾਂਧੀ ਤੋਂ ਇਲਾਵਾ ਲੋਕ ਸਭਾ 'ਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ, ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ, ਗੌਰਵ ਗੋਗੋਈ, ਰਵਣੀਤ ਬਿੱਟੂ, ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਕਈਹੋਰ ਸੰਸਦ ਮੈਂਬਰ ਇਸ ਧਰਨੇ 'ਚ ਸ਼ਾਮਲ ਹੋਏ।
ਕਾਂਗਰਸ ਸੰਸਦ ਮੈਂਬਰਾ ਨੇ 'ਕਾਲੇ ਕਾਨੂੰਨ ਵਾਪਸ ਲਵੋ' ਅਤੇ 'ਪ੍ਰਧਾਨ ਮੰਤਰੀ ਨਿਆਂ ਕਰੋ' ਦੇ ਨਾਅਰੇ ਲਗਾਏ। ਮੁੱਖ ਵਿਰੋਧੀ ਪਾਰਟੀ ਦੇ ਸੰਸਦ ਮੈਂਬਰਾਂ ਨੇ ਸੰਸਦ ਭਵਨ ਕੰਪਲਕੈਸ 'ਚ ਇਹ ਧਰਨਾ ਉਸ ਸਮੇਂ ਦਿੱਤਾ, ਜਦੋਂ ਮਾਨਸੂਨ ਸੈਸ਼ਨ ਦੌਰਾਨ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਸੰਗਠਨ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰਨ ਦੀ ਤਿਆਰੀ 'ਚ ਹਨ। ਦੱਸਣਯੋਗ ਹੈ ਕਿ ਦਿੱਲੀ ਨਾਲ ਲੱਗਦੀ ਟਿਕਰੀ ਸਰਹੱਦ, ਸਿੰਘੂ ਸਰਹੱਦ ਅਤੇ ਗਾਜ਼ੀਪੁਰ ਸਰਹੱਦ 'ਤੇ ਕਿਸਾਨ ਪਿਛਲੇ ਸਾਲ ਨਵੰਬਰ ਤੋਂ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਦੀ ਮੰਗ ਹੈ ਕਿ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ। ਹਾਲਾਂਕਿ ਸਰਕਾਰ ਦਾ ਕਹਿਣਾ ਹੈ ਕਿ ਇਹ ਕਾਨੂੰਨ ਕਿਸਾਨਾਂ ਦੇ ਹਿੱਤ 'ਚ ਹਨ। ਸਰਕਾਰ ਅਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਿਚਾਲੇ ਕਈ ਦੌਰ ਦੀ ਗੱਲਬਾਤ ਬੇਨਤੀਜਾ ਰਹੀ ਹੈ।
ਇਹ ਵੀ ਪੜ੍ਹੋ : ਅੱਜ ਤੋਂ ਜੰਤਰ ਮੰਤਰ ’ਤੇ ‘ਕਿਸਾਨ ਸੰਸਦ’, ਵਧਾਈ ਗਈ ਸੁੱਰਖਿਆ
ਨੋਟ : ਖੇਤੀ ਕਾਨੂੰਨਾਂ ਵਿਰੁੱਧ ਕਾਂਗਰਸ ਵਲੋਂ ਵਿਰੋਧ ਪ੍ਰਦਰਸ਼ਨ ਬਾਰੇ ਕੀ ਹੈ ਤੁਹਾਡੀ ਰਾਏ
ਜੈਸ਼ੰਕਰ ਨੇ ਇਰਾਨੀ ਵਿਦੇਸ਼ ਮੰਤਰੀ ਨਾਲ ਅਫ਼ਗਾਨਿਸਤਾਨ ਦੀ ਸਥਿਤੀ 'ਤੇ ਕੀਤੀ ਚਰਚਾ
NEXT STORY