ਨਵੀਂ ਦਿੱਲੀ- ਦਿੱਲੀ ਪੁਲਸ ਵਲੋਂ ਕੋਰੋਨਾ ਟੀਕੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਆਲੋਚਨਾ ਕਰਨ ਵਾਲੇ ਪੋਸਟਰ ਚਿਪਕਾਉਣ ਦੇ ਮਾਮਲੇ 'ਚ 17 ਐੱਫ.ਆਈ.ਆਰ. ਅਤੇ 15 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹੁਣ ਇਸ ਮਾਮਲੇ 'ਚ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਪ੍ਰਧਾਨ ਮੰਤਰੀ ਮੋਦੀ ਦਾ ਘਿਰਾਓ ਕਰਦੇ ਹੋਏ ਉੱਥੇ ਹੀ ਪੋਸਟਰ ਸ਼ੇਅਰ ਕੀਤੇ ਹਨ, ਜਿਸ ਨੂੰ ਲੈ ਕੇ ਦਿੱਲੀ 'ਚ ਗ੍ਰਿਫ਼ਤਾਰੀਆਂ ਹੋਈਆਂ ਹਨ। ਕਾਂਗਰਸ ਨੇਤਾ ਰਾਹੁਲ ਨੇ ਸਰਕਾਰ ਨੂੰ ਖੁੱਲ੍ਹੀ ਚੁਣੌਤੀ ਦਿੰਦੇ ਹੋਏ ਪੋਸਟਰ ਦੀ ਤਸਵੀਰ ਸ਼ੇਅਰ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲਿਖਿਆ,''ਮੈਨੂੰ ਵੀ ਗ੍ਰਿਫ਼ਤਾਰ ਕਰੋ।'' ਉੱਥੇ ਹੀ ਪ੍ਰਿਯੰਕਾ ਗਾਂਧੀ ਨੇ ਆਪਣੇ ਅਧਿਕਾਰਤ ਟਵਿੱਟਰ ਅਕਾਊਂਟ 'ਤੇ ਆਪਣੀ ਪ੍ਰੋਫਾਈਲ ਫ਼ੋਟੋ ਬਦਲ ਕੇ ਇਹੀ ਪੋਸਟਰ ਲਗਾ ਲਿਆ ਹੈ। ਪੋਸਟਰ 'ਚ ਲਿਖਿਆ ਹੈ,''ਮੋਦੀ ਜੀ ਸਾਡੇ ਬੱਚਿਆਂ ਦੀ ਵੈਕਸੀਨ ਵਿਦੇਸ਼ ਕਿਉਂ ਭੇਜ ਦਿੱਤੀ?''
ਦੱਸਣਯੋਗ ਹੈ ਕਿ ਕੋਰੋਨਾ ਵੈਕਸੀਨ ਨੂੰ ਵਿਦੇਸ਼ ਭੇਜਣ ਦੇ ਸਵਾਲ ਚੁੱਕਣ ਵਾਲੇ ਇਸ ਪੋਸਟਰ ਨੂੰ ਲੈ ਕੇ ਵਿਵਾਦ ਡੂੰਘਾ ਹੁੰਦਾ ਜਾ ਰਿਹਾ ਹੈ। ਰਾਜਧਾਨੀ ਦੇ ਪੂਰਬੀ ਅਤੇ ਉੱਤਰ ਪੂਰਬੀ ਜ਼ਿਲ੍ਹੇ ਦੀਆਂ ਕਈ ਥਾਂਵਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਪੋਸਟਰ ਲਗਾਏ ਜਾਣ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਦਿੱਲੀ ਪੁਲਸ ਨੇ ਵੱਖ-ਵੱਖ ਥਾਣਿਆਂ 'ਚ ਕਈ ਮੁਕੱਦਮੇ ਦਰਜ ਕੀਤੇ ਹਨ। ਨਾਲ ਹੀ ਅੱਧਾ ਦਰਜਨ ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ। ਪੁਲਸ ਇਸ ਮਾਮਲੇ 'ਚ ਹੋਰ ਵੀ ਕਈ ਲੋਕਾਂ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ।
ਚੱਕਰਵਾਤ ਤੌਕਤੇ: ਕਰਨਾਟਕ ’ਚ 73 ਪਿੰਡ ਪ੍ਰਭਾਵਿਤ, 4 ਲੋਕਾਂ ਦੀ ਮੌਤ
NEXT STORY