ਹਰਿਆਣਾ- ਕਾਂਗਰਸ ਦਿੱਲੀ ਅਤੇ ਹਰਿਆਣਾ ’ਚ ‘ਆਪ’ ਨਾਲੋਂ ਗਠਜੋੜ ਤੋੜ ਸਕਦੀ ਹੈ। ਜਦਕਿ ਰਾਹੁਲ ਵਾਇਨਾਡ ਸੀਟ ਛੱਡ ਕੇ ਰਾਏਬਰੇਲੀ ਸੀਟ ਆਪਣੇ ਕੋਲ ਰੱਖਣਗੇ। ਇਹ ਸੰਕੇਤ ਸ਼ਨੀਵਾਰ ਨੂੰ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਤੋਂ ਮਿਲੇ ਹਨ। ਕਾਂਗਰਸ ਮਹਿਲਾ ਮੋਰਚਾ ਦੀ ਪ੍ਰਧਾਨ ਅਲਕਾ ਲਾਂਬਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਦੋਸ਼ਾਂ ’ਚ ਕੇਜਰੀਵਾਲ ਸਮੇਤ ਵੱਡੇ ਨੇਤਾਵਾਂ ਦੇ ਜੇਲ੍ਹ ਜਾਣ ਅਤੇ ਸਵਾਤੀ ਮਾਲੀਵਾਲ ਨਾਲ ਕੁੱਟਮਾਰ ਕਾਰਨ ਕਾਂਗਰਸ ਪਾਰਟੀ ਨੂੰ ਗਠਜੋੜ ਤੋਂ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ’ਚ ‘ਆਪ’ ਨਾਲ ਗਠਜੋੜ ਨਹੀਂ ਕੀਤਾ, ਇਸ ਦਾ ਸਿੱਧਾ ਫਾਇਦਾ ਸਾਨੂੰ ਹੋਇਆ ਹੈ।
10 ਸਾਲਾਂ ਤੋਂ ਵਿਰੋਧੀ ਧਿਰ ਦੇ ਨੇਤਾ ਦਾ ਅਹੁਦਾ ਖ਼ਾਲੀ
ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਦਾ ਅਹੁਦਾ ਪਿਛਲੇ 10 ਸਾਲਾਂ ਤੋਂ ਖ਼ਾਲੀ ਹੈ। 2014 ਵਿਚ ਕਾਂਗਰਸ ਨੂੰ 44 ਅਤੇ 2019 ਵਿਚ 52 ਸੀਟਾਂ ਮਿਲੀਆਂ ਸਨ। ਭਾਜਪਾ ਤੋਂ ਬਾਅਦ ਕਾਂਗਰਸ ਨੂੰ ਸਭ ਤੋਂ ਵੱਧ ਸੀਟਾਂ ਮਿਲੀਆਂ ਸਨ। ਫਿਰ ਵੀ ਕਾਂਗਰਸ ਨੂੰ ਵਿਰੋਧੀ ਧਿਰ ਦੇ ਨੇਤਾ ਦੀ ਕੁਰਸੀ ਨਹੀਂ ਮਿਲੀ ਸੀ। ਦਰਅਸਲ, ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਲਈ ਕਿਸੇ ਵੀ ਪਾਰਟੀ ਕੋਲ ਲੋਕ ਸਭਾ ਦੀਆਂ ਕੁੱਲ ਸੀਟਾਂ ਦਾ 10 ਫੀਸਦੀ ਹੋਣਾ ਜ਼ਰੂਰੀ ਹੈ। ਭਾਵ 543 ਸੀਟਾਂ ’ਚੋਂ ਕਾਂਗਰਸ ਨੂੰ ਇਸ ਲਈ 54 ਸੰਸਦ ਮੈਂਬਰਾਂ ਦੀ ਲੋੜ ਹੈ। ਇਸ ਵਾਰ ਕਾਂਗਰਸ ਨੇ ਆਪਣੇ ਦਮ ’ਤੇ 99 ਸੀਟਾਂ ਹਾਸਲ ਕੀਤੀਆਂ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੰਦਰਬਾਬੂ ਨਾਇਡੂ ਦੀ ਪਤਨੀ ਦੀ ਜਾਇਦਾਦ ’ਚ 535 ਕਰੋੜ ਰੁਪਏ ਦਾ ਹੋਇਆ ਵਾਧਾ, ਜਾਣੋ ਵਜ੍ਹਾ
NEXT STORY