ਨਵੀਂ ਦਿੱਲੀ, (ਭਾਸ਼ਾ)- ਕਾਂਗਰਸ ਨੇ ‘ਨੈਸ਼ਨਲ ਹੇਰਾਲਡ’ ਮਾਮਲੇ ਵਿਚ ਆਪਣੇ ਚੋਟੀ ਦੇ ਨੇਤਾਵਾਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਖ਼ਿਲਾਫ਼ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦੋਸ਼ਪੱਤਰ ਦਾਖਲ ਕਰਨ ਤੋਂ ਬਾਅਦ ਅਗਲੀ ਰਣਨੀਤੀ ਤੈਅ ਕਰਨ ਲਈ ਸ਼ਨੀਵਾਰ ਨੂੰ ਆਪਣੇ ਸਾਰੇ ਜਨਰਲ ਸਕੱਤਰਾਂ, ਇੰਚਾਰਜਾਂ ਅਤੇ ਫਰੰਟ ਸੰਗਠਨਾਂ ਦੇ ਮੁਖੀਆਂ ਦੀ ਇਕ ਮੀਟਿੰਗ ਸੱਦੀ ਹੈ। ਇਹ ਮੀਟਿੰਗ ਕਾਂਗਰਸ ਹੈੱਡਕੁਆਰਟਰ ‘ਇੰਦਰਾ ਭਵਨ’ ਵਿਖੇ ਹੋਵੇਗੀ।
ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੱਲੋਂ ਜਾਰੀ ਕੀਤੇ ਗਏ ਸਰਕੂਲਰ ਵਿਚ ਕਿਹਾ ਗਿਆ ਹੈ ਕਿ ਸਾਰੇ ਜਨਰਲ ਸਕੱਤਰਾਂ, ਇੰਚਾਰਜਾਂ ਅਤੇ ਫਰੰਟ ਸੰਗਠਨਾਂ ਦੇ ਮੁਖੀਆਂ ਦੀ ਇਕ ਮੀਟਿੰਗ 19 ਅਪ੍ਰੈਲ ਨੂੰ ਸ਼ਾਮ 4 ਵਜੇ ‘ਇੰਦਰਾ ਗਾਂਧੀ’ ਭਵਨ ਵਿਖੇ ਹੋਵੇਗੀ। ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਇਸ ਮੀਟਿੰਗ ਵਿਚ ਪਾਰਟੀ ਨੂੰ ਕਥਿਤ ਤੌਰ ’ਤੇ ਨਿਸ਼ਾਨਾ ਬਣਾਉਣ ਨੂੰ ਲੈ ਕੇ ਸਰਕਾਰ ਵਿਰੁੱਧ ਵਿਰੋਧ ਵਿਖਾਵਿਆਂ ਅਤੇ ਰੋਸ ਵਿਖਾਵਿਆਂ ਦੀ ਯੋਜਨਾ ਤਿਅਾਰ ਕਰਨ ਉਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਭਾਜਪਾ ਵਿਧਾਇਕ ਦਾ ਦਾਅਵਾ- ਮੇਰੀ ਰੱਬ ਨਾਲ ਸਿੱਧੀ ਗੱਲਬਾਤ
NEXT STORY