ਵੈੱਬ ਡੈਸਕ : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਵੀਰਵਾਰ ਨੂੰ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਨੇ ਦਿੱਲੀ ਦੇ ਏਮਜ਼ ਵਿੱਚ ਆਖਰੀ ਸਾਹ ਲਿਆ। ਇਸ ਦੌਰਾਨ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮਨਮੋਹਨ ਸਿੰਘ ਦੇ ਸਮਾਰਕ ਲਈ ਜਗ੍ਹਾ ਦੀ ਮੰਗ ਕੀਤੀ ਹੈ।
ਮਲਿਕਾਅਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਫੋਨ 'ਤੇ ਗੱਲ ਕਰਕੇ ਅਤੇ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਮਨਮੋਹਨ ਸਿੰਘ ਦਾ ਸਸਕਾਰ ਕਰਨਾ ਅਤੇ ਯਾਦਗਾਰ ਸਥਾਪਤ ਕਰਨਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਸ਼ਨੀਵਾਰ ਨੂੰ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ
ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਸ਼ਨੀਵਾਰ ਨੂੰ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਉਨ੍ਹਾਂ ਦੀ ਮ੍ਰਿਤਕ ਦੇਹ ਸ਼ਨੀਵਾਰ ਸਵੇਰੇ ਕਾਂਗਰਸ ਦੇ ਦਫਤਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ। ਮਨਮੋਹਨ ਸਿੰਘ ਦਾ ਵੀਰਵਾਰ ਨੂੰ ਦੇਹਾਂਤ ਹੋ ਗਿਆ। ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ, ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ, ਰਾਹੁਲ ਗਾਂਧੀ ਸਮੇਤ ਕਈ ਪ੍ਰਮੁੱਖ ਨੇਤਾਵਾਂ ਨੇ ਸ਼ੁੱਕਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਸ਼ਰਧਾਂਜਲੀ ਦਿੱਤੀ।
ਤਿਰੰਗੇ ਵਿੱਚ ਲਪੇਟੀ ਹੋਈ ਸਾਬਕਾ ਪ੍ਰਧਾਨ ਮੰਤਰੀ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੀ ਰਿਹਾਇਸ਼ ’ਤੇ ਫੁੱਲਾਂ ਨਾਲ ਸਜੇ ਤਾਬੂਤ ਵਿੱਚ ਰੱਖਿਆ ਗਿਆ, ਜਿੱਥੇ ਪਾਰਟੀ ਭਾਵਨਾਵਾਂ ਤੋਂ ਉਪਰ ਉਠ ਕੇ ਆਗੂਆਂ ਨੇ ਵਿਛੜੇ ਆਗੂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਅਤੇ ਹੋਰ ਪਰਿਵਾਰਕ ਮੈਂਬਰ ਵੀ ਮੌਜੂਦ ਸਨ।
ਉਨ੍ਹਾਂ ਦਾ ਜੀਵਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿਖਾਉਂਦਾ ਹੈ : ਮੋਦੀ
ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਦੇ ਦੇਹਾਂਤ ਨੂੰ ਦੇਸ਼ ਲਈ ਬਹੁਤ ਵੱਡਾ ਘਾਟਾ ਦੱਸਿਆ ਅਤੇ ਉਨ੍ਹਾਂ ਨੂੰ ਇੱਕ ਹਮਦਰਦ ਇਨਸਾਨ, ਇੱਕ ਵਿਦਵਾਨ ਅਰਥ ਸ਼ਾਸਤਰੀ ਅਤੇ ਆਰਥਿਕ ਸੁਧਾਰਾਂ ਰਾਹੀਂ ਦੇਸ਼ ਨੂੰ ਇੱਕ ਨਵੇਂ ਯੁੱਗ ਵਿੱਚ ਲਿਜਾਣ ਵਾਲੇ ਨੇਤਾ ਵਜੋਂ ਯਾਦ ਕੀਤਾ। ਸਿੰਘ ਦੇ ਦੇਹਾਂਤ 'ਤੇ ਸੋਗ ਪ੍ਰਗਟ ਕਰਦੇ ਹੋਏ, ਮੋਦੀ ਨੇ ਇੱਕ ਵੀਡੀਓ ਸੰਦੇਸ਼ ਵਿੱਚ ਇਹ ਵੀ ਕਿਹਾ ਕਿ ਉਨ੍ਹਾਂ ਦਾ ਜੀਵਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿਖਾਉਂਦਾ ਹੈ ਕਿ ਕਿਵੇਂ ਮੁਸੀਬਤਾਂ ਤੋਂ ਉੱਪਰ ਉੱਠਣਾ ਹੈ ਅਤੇ ਮਹਾਨ ਉਚਾਈਆਂ ਨੂੰ ਕਿਵੇਂ ਪ੍ਰਾਪਤ ਕਰਨਾ ਹੈ। ਪੀਐੱਮ ਮੋਦੀ ਨੇ ਕਿਹਾ, ਮਨਮੋਹਨ ਸਿੰਘ ਦਾ ਦੇਹਾਂਤ ਦੇਸ਼ ਲਈ ਵੱਡਾ ਘਾਟਾ ਹੈ। ਜੀਵਨ ਦੇ ਹਰ ਖੇਤਰ ਵਿੱਚ ਸਫਲਤਾ ਪ੍ਰਾਪਤ ਕਰਨਾ ਕੋਈ ਆਮ ਪ੍ਰਾਪਤੀ ਨਹੀਂ ਹੈ। ਵੰਡ ਵੇਲੇ ਭਾਰਤ ਆ ਕੇ ਬਹੁਤ ਕੁਝ ਗੁਆਉਣ ਦੇ ਬਾਵਜੂਦ ਉਸ ਨੇ ਇਹ ਪ੍ਰਾਪਤੀਆਂ ਹਾਸਲ ਕੀਤੀਆਂ।
ਟਾਟਾ ਸਟੀਲ ਵੱਲੋਂ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ, ਸ਼ਤਾਬਦੀ ਸਮਾਗਮ 'ਚ ਸਾਬਕਾ ਪ੍ਰਧਾਨ ਮੰਤਰੀ ਦੇ ਦੌਰੇ ਨੂੰ ਕੀਤਾ ਯਾਦ
NEXT STORY