ਕਠੂਆ- ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਕਰਨ ਲਈ ਕਠੂਆ ਪਹੁੰਚੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਮੰਚ 'ਤੇ ਭਾਸ਼ਣ ਦੌਰਾਨ ਸਿਹਤ ਵਿਗੜ ਗਈ। ਇਸ ਤੋਂ ਬਾਅਦ ਉਨ੍ਹਾਂ ਨੇ ਭਾਸ਼ਣ ਵਿਚਾਲੇ ਹੀ ਰੋਕਿਆ ਅਤੇ ਪਾਰਟੀ ਨੇਤਾਵਾਂ ਨੇ ਉਨ੍ਹਾਂ ਦਾ ਹੱਥ ਫੜ ਕੇ ਕੁਰਸੀ 'ਤੇ ਬਿਠਾਇਆ। ਪਾਰਟੀ ਨੇਤਾਵਾਂ ਨੇ ਦੱਸਿਆ ਕਿ ਖੜਗੇ ਦੀ ਹਾਲਤ ਸਥਿਰ ਹੈ ਅਤੇ ਡਾਕਟਰਾਂ ਨੂੰ ਉਨ੍ਹਾਂ ਦਾ ਚੈਕਅੱਪ ਕਰਨ ਲਈ ਬੁਲਾਇਆ ਗਿਆ ਹੈ।
ਇਹ ਵੀ ਪੜ੍ਹੋ- 'ਮਨ ਕੀ ਬਾਤ' ਮੇਰੇ ਲਈ ਮੰਦਰ ਜਾ ਕੇ ਭਗਵਾਨ ਦੇ ਦਰਸ਼ਨ ਕਰਨ ਵਰਗੀ: PM ਮੋਦੀ
ਓਧਰ ਕਾਂਗਰਸ ਜਨਰਲ ਸਕੱਤਰ ਗੁਲਾਮ ਅਹਿਮਦ ਮੀਰ ਨੇ ਦੱਸਿਆ ਕਿ ਇਕ ਜਨਸਭਾ ਨੂੰ ਸੰਬੋਧਿਤ ਕਰਦਿਆਂ ਖੜਗੇ ਨੂੰ ਬੇਚੈਨੀ ਅਤੇ ਚੱਕਰ ਆਉਣ ਲੱਗੇ। ਉਨ੍ਹਾਂ ਦੇ ਸਾਥੀਆਂ ਨੇ ਉਨ੍ਹਾਂ ਨੂੰ ਕੁਰਸੀ 'ਤੇ ਬਿਠਾਉਣ ਵਿਚ ਮਦਦ ਕੀਤੀ। ਉਨ੍ਹਾਂ ਦੱਸਿਆ ਕਿ ਕਾਂਗਰਸ ਪ੍ਰਧਾਨ ਦੀ ਹਾਲਤ ਸਥਿਰ ਹੈ। ਖੜਗੇ ਵਿਧਾਨ ਸਭਾ ਚੋਣਾਂ ਵਿਚ ਆਪਣੇ ਪਾਰਟੀ ਉਮੀਦਵਾਰਾਂ ਲਈ ਸਮਰਥਨ ਲਈ ਇਕ ਰੈਲੀ ਨੂੰ ਸੰਬੋਧਿਤ ਕਰ ਰਹੇ ਸਨ।
ਇਹ ਵੀ ਪੜ੍ਹੋ- ਰਾਮ ਰਹੀਮ ਨੇ ਫਿਰ ਮੰਗੀ 20 ਦਿਨਾਂ ਦੀ ਪੈਰੋਲ
ਸਿਹਤ ਵਿਗੜਨ ਤੋਂ ਪਹਿਲਾਂ ਰੈਲੀ ਨੂੰ ਸੰਬੋਧਿਤ ਕਰਦਿਆਂ ਖੜਗੇ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਲੋਕਾਂ ਨੇ ਠਾਣ ਲਿਆ ਹੈ ਕਿ ਇਸ ਵਾਰ ਕਾਂਗਰਸ ਦੇ ਗਠਜੋੜ ਦੀ ਸਰਕਾਰ ਆਵੇਗੀ। ਭਾਜਪਾ ਦੇ ਲੋਕ ਇੱਥੇ ਆ ਕੇ ਭੜਕਾਊ ਭਾਸ਼ਣ ਦਿੰਦੇ ਹਨ। ਭਾਜਪਾ ਨੇ ਜੰਮੂ-ਕਸ਼ਮੀਰ ਦੇ ਲੋਕਾਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਪਰ ਉਨ੍ਹਾਂ ਨੂੰ ਕੁਝ ਨਹੀਂ ਮਿਲਿਆ। ਦੱਸ ਦੇਈਏ ਕਿ ਅੱਜ ਜੰਮੂ-ਕਸ਼ਮੀਰ ਵਿਚ ਤੀਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਦੇ ਪ੍ਰਚਾਰ ਦਾ ਆਖ਼ਰੀ ਦਿਨ ਹੈ। ਆਖ਼ਰੀ ਪੜਾਅ ਵਿਚ 40 ਸੀਟਾਂ 'ਤੇ ਵੋਟਿੰਗ ਹੋਣੀ ਹੈ। ਨਤੀਜੇ 8 ਅਕਤੂਬਰ ਨੂੰ ਆਉਣਗੇ।
ਇਹ ਵੀ ਪੜ੍ਹੋ- ਡੇਂਗੂ ਦੇ ਦਹਿਸ਼ਤ 'ਤੇ ਲੱਗੇਗੀ ਲਗਾਮ, ਦੇਸੀ ਵੈਕਸੀਨ ਹੋ ਗਈ ਤਿਆਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਘਰ ਦੇ ਕੰਮਾਂ 'ਚ ਟੋਕਦੀ ਰਹਿੰਦੀ ਸੀ', ਨੂੰਹ ਨੇ ਦਾਤਰ ਨਾਲ ਵੱਢ 'ਤੀ ਸੱਸ
NEXT STORY