ਨਵੀਂ ਦਿੱਲੀ (ਭਾਸ਼ਾ)- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਜੰਮੂ-ਕਸ਼ਮੀਰ ਵਿਚ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕਰਦੇ ਹੋਏ ਸ਼ੁੱਕਰਵਾਰ ਨੂੰ ਕਿਹਾ ਕਿ ਇਕ ਸੱਭਿਅਕ ਸਮਾਜ ਵਿਚ ਹਿੰਸਾ ਅਤੇ ਅੱਤਵਾਦ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ। ਉੱਤਰੀ ਕਸ਼ਮੀਰ 'ਚ ਵੀਰਵਾਰ ਨੂੰ ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ ਦੇ ਵਾਹਨ 'ਤੇ ਕੀਤੇ ਗਏ ਹਮਲੇ 'ਚ 2 ਜਵਾਨ ਸ਼ਹੀਦ ਹੋ ਗਏ ਅਤੇ 2 ਕੁਲੀਆਂ ਦੀ ਮੌਤ ਹੋ ਗਈ।
ਪ੍ਰਿਯੰਕਾ ਗਾਂਧੀ ਨੇ ਇੰਸਟਾਗ੍ਰਾਮ 'ਤੇ ਪੋਸਟ ਕੀਤਾ,"ਜੰਮੂ-ਕਸ਼ਮੀਰ ਦੇ ਗੁਲਮਰਗ 'ਚ ਹੋਏ ਅੱਤਵਾਦੀ ਹਮਲੇ 'ਚ 2 ਜਵਾਨਾਂ ਦੇ ਸ਼ਹੀਦ ਹੋਣ ਦੀ ਖ਼ਬਰ ਬੇਹੱਦ ਦੁਖਦ ਹੈ। ਹਮਲੇ 'ਚ 2 ਕੁਲੀਆਂ ਨੇ ਵੀ ਆਪਣੀ ਜਾਨ ਗੁਆ ਦਿੱਤੀ ਹੈ। ਪ੍ਰਮਾਤਮਾ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਵੇ। ਉਨ੍ਹਾਂ ਨੇ ਕਿਹਾ,"ਹਿੰਸਾ ਅਤੇ ਅੱਤਵਾਦ ਕਿਸੇ ਵੀ ਤਰ੍ਹਾਂ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ। ਇਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਘੱਟ ਹੈ।"
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਰਬਪਤੀ CEO ਪ੍ਰੇਮ ਵਤਸ ਨੇ ਕੀਤੀ PM ਮੋਦੀ ਦੀ ਤਾਰੀਫ਼, ਆਖ਼ੀ ਇਹ ਗੱਲ
NEXT STORY