ਨਵੀਂ ਦਿੱਲੀ— ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕੋਰੋਨਾ ਵਾਇਰਸ ਇਕ ਬਹੁਤ ਵੱਡੀ ਸਮੱਸਿਆ ਹੈ ਅਤੇ ਇਸ 'ਤੇ ਠੋਸ ਕਦਮ ਨਹੀਂ ਚੁੱਕੇ ਗਏ ਤਾਂ ਦੇਸ਼ ਦੀ ਅਰਥ ਵਿਵਸਥਾ ਬਰਬਾਦ ਹੋ ਜਾਵੇਗੀ। ਉਨ੍ਹਾਂ ਨੇ ਇਹ ਦਾਅਵਾ ਵੀ ਕੀਤਾ ਕਿ ਇਸ ਸਮੱਸਿਆ ਦੇ ਹੱਲ ਦੀ ਦਿਸ਼ਾ 'ਚ ਕਦਮ ਚੁੱਕਣ ਦੀ ਬਜਾਏ ਇਹ ਸਰਕਾਰ ਬੇਖਬਰ ਪਈ ਹੈ।
ਰਾਹੁਲ ਨੇ ਟਵੀਟ ਕਰ ਕੇ ਕਿਹਾ,''ਮੈਂ ਇਹ ਦੋਹਰਾਉਂਦਾ ਰਹਾਂਗਾ ਕਿ ਕੋਰੋਨਾ ਵਾਇਰਸ ਇਕ ਬਹੁਤ ਵੱਡੀ ਸਮੱਸਿਆ ਹੈ। ਇਸ ਸਮੱਸਿਆ ਨੂੰ ਨਜ਼ਰਅੰਦਾਜ ਕਰਨਾ ਹੱਲ ਨਹੀਂ ਹੈ। ਜੇਕਰ ਸਖਤ ਕਦਮ ਨਹੀਂ ਚੁੱਕੇ ਗਏ ਤਾਂ ਭਾਰਤੀ ਅਰਥ ਵਿਵਸਥਾ ਬਰਬਾਦ ਹੋ ਜਾਵੇਗੀ।'' ਉਨ੍ਹਾਂ ਨੇ ਦਾਅਵਾ ਕੀਤਾ ਕਿ ਇਹ ਸਰਕਾਰ ਬੇਖਬਰ ਪਈ ਹੈ। ਕਾਂਗਰਸ ਨੇਤਾ ਨੇ ਵੀਰਵਾਰ ਨੂੰ ਵੀ ਦੋਸ਼ ਲਗਾਇਆ ਕਿ ਕੋਰੋਨਾ ਵਾਇਰਸ ਦੀ ਸਮੱਸਿਆ ਅਤੇ ਅਰਥ ਵਿਵਸਥਾ ਦੀ ਹਾਲਤ ਨੂੰ ਲੈ ਕੇ ਪ੍ਰਧਾਨ ਮੰਤਰੀ ਸੌਂ ਰਹੇ ਹਨ।
ਕੋਰੋਨਾਵਾਇਰਸ ਦਾ ਮੁਕਾਬਲਾ ਕਰਨ ਲਈ ਹੁਣ ਮੈਦਾਨ ’ਚ ਡਟੇ ਰੋਬੋਟ
NEXT STORY