ਨੈਸ਼ਨਲ ਡੈਸਕ : ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਗਾਮੀ ਇਜ਼ਰਾਈਲ ਦੌਰੇ ਦੇ ਸਮੇਂ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਦੋਸ਼ ਲਾਇਆ ਹੈ ਕਿ ਕੇਂਦਰ ਦੀ ਮੌਜੂਦਾ ਸਰਕਾਰ ਨੇ ਫਲਸਤੀਨੀਆਂ ਤੇ ਉਨ੍ਹਾਂ ਦੇ ਹਿੱਤਾਂ ਨੂੰ ਪੂਰੀ ਤਰ੍ਹਾਂ ਤਿਆਗ ਦਿੱਤਾ ਹੈ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ 25 ਫਰਵਰੀ ਨੂੰ ਦੋ ਦਿਨਾਂ ਦੌਰੇ ਲਈ ਇਜ਼ਰਾਈਲ ਜਾ ਰਹੇ ਹਨ, ਜਿੱਥੇ ਉਹ ਇਜ਼ਰਾਈਲੀ ਸੰਸਦ ਨੂੰ ਸੰਬੋਧਨ ਕਰਨਗੇ ਤੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਮੁਲਾਕਾਤ ਕਰਨਗੇ।
ਫਲਸਤੀਨ ਨੀਤੀ 'ਚ ਬਦਲਾਅ ਦਾ ਦੋਸ਼
ਜੈਰਾਮ ਰਮੇਸ਼ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਦਿਆਂ ਕਿਹਾ ਕਿ ਜਦੋਂ ਦੁਨੀਆ ਭਰ ਵਿੱਚ ਗਾਜ਼ਾ 'ਚ ਇਜ਼ਰਾਈਲੀ ਹਮਲਿਆਂ ਅਤੇ ਵੈਸਟ ਬੈਂਕ ਵਿੱਚ ਫਲਸਤੀਨੀਆਂ ਦੇ ਉਜਾੜੇ ਦੀ ਨਿੰਦਾ ਹੋ ਰਹੀ ਹੈ, ਉਦੋਂ ਪ੍ਰਧਾਨ ਮੰਤਰੀ ਮੋਦੀ ਆਪਣੇ 'ਦੋਸਤ' ਨੇਤਨਯਾਹੂ ਨੂੰ ਗਲੇ ਲਗਾਉਣ ਜਾ ਰਹੇ ਹਨ। ਉਨ੍ਹਾਂ ਯਾਦ ਦਿਵਾਇਆ ਕਿ ਭਾਰਤ 18 ਨਵੰਬਰ 1988 ਨੂੰ ਫਲਸਤੀਨ ਨੂੰ ਮਾਨਤਾ ਦੇਣ ਵਾਲੇ ਸ਼ੁਰੂਆਤੀ ਦੇਸ਼ਾਂ ਵਿੱਚ ਸ਼ਾਮਲ ਸੀ, ਪਰ ਮੌਜੂਦਾ ਸਰਕਾਰ ਹੁਣ ਇਸ ਵਚਨਬੱਧਤਾ ਤੋਂ ਪਿੱਛੇ ਹਟ ਰਹੀ ਹੈ।
ਲੋਕਤੰਤਰ ਦੇ ਘਾਣ ਦਾ ਲਾਇਆ ਦੋਸ਼
ਦੂਜੇ ਪਾਸੇ, ਭਾਰਤੀ ਰਾਸ਼ਟਰੀ ਕਾਂਗਰਸ ਨੇ ਭਾਰਤੀ ਯੁਵਾ ਕਾਂਗਰਸ (IYC) ਦੇ ਪ੍ਰਧਾਨ ਉਦੈ ਭਾਨੂ ਅਤੇ ਹੋਰ ਵਰਕਰਾਂ ਦੀ ਗ੍ਰਿਫ਼ਤਾਰੀ ਦੀ ਵੀ ਸਖ਼ਤ ਨਿੰਦਾ ਕੀਤੀ ਹੈ। ਪਾਰਟੀ ਅਨੁਸਾਰ ਇਹ ਇੱਕ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਸੀ, ਜਿਸ ਨੂੰ ਸਰਕਾਰ ਨੇ ਦਬਾਉਣ ਦੀ ਕੋਸ਼ਿਸ਼ ਕੀਤੀ ਹੈ। ਕਾਂਗਰਸ ਦਾ ਦਾਅਵਾ ਹੈ ਕਿ ਪ੍ਰਧਾਨ ਮੰਤਰੀ 'ਐਪਸਟੀਨ ਫਾਈਲਜ਼' ਵਿੱਚ ਹੋਏ ਖੁਲਾਸਿਆਂ ਅਤੇ ਕਿਸਾਨਾਂ ਦੇ ਵਧ ਰਹੇ ਗੁੱਸੇ ਤੋਂ ਧਿਆਨ ਭਟਕਾਉਣ ਲਈ ਅਜਿਹੀ ਰਾਜਨੀਤੀ ਕਰ ਰਹੇ ਹਨ।
ਸਰਕਾਰ 'ਤੇ ਤਿੱਖੇ ਹਮਲੇ
ਕਾਂਗਰਸ ਨੇ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੋ ਡਰਦੇ ਹਨ, ਉਹੀ ਡਰਾਉਣ ਦੀ ਕੋਸ਼ਿਸ਼ ਕਰਦੇ ਹਨ। ਪਾਰਟੀ ਨੇ ਇਸ ਨੂੰ 'ਮਰਡਰ ਆਫ਼ ਡੈਮੋਕਰੇਸੀ ਇਨ ਇੰਡੀਆ' (MODI) ਕਰਾਰ ਦਿੰਦਿਆਂ ਕਿਹਾ ਕਿ ਉਹ ਸਰਕਾਰ ਦੇ ਝੂਠ ਨੂੰ ਬੇਨਕਾਬ ਕਰਨਾ ਜਾਰੀ ਰੱਖਣਗੇ ਅਤੇ ਇਸ ਖ਼ਿਲਾਫ਼ ਦ੍ਰਿੜਤਾ ਨਾਲ ਲੜਨਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਮੁੰਦਰ ਵਿਚਾਲੇ 'ਪਵਨ ਹੰਸ' ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ, 7 ਲੋਕ ਸਨ ਸਵਾਰ
NEXT STORY