ਨਵੀਂ ਦਿੱਲੀ (ਭਾਸ਼ਾ)— ਕਾਂਗਰਸ ਨੇ ਲੋਕ ਸਭਾ ਦੀਆਂ 3 ਸੀਟਾਂ ਅਤੇ ਵੱਖ-ਵੱਖ ਸੂਬਿਆਂ ਵਿਚ ਵਿਧਾਨ ਸਭਾ ਦੀਆਂ 29 ਸੀਟਾਂ ਲਈ ਹੋਈਆਂ ਜ਼ਿਮਨੀ ਚੋਣਾਂ ’ਚ ਕੁਝ ਥਾਵਾਂ ’ਤੇ ਖ਼ੁਦ ਨੂੰ ਜਿੱਤ ਹਾਸਲ ਕੀਤੀ ਹੈ। ਜਿੱਤ ਦੀ ਹੈਟ੍ਰਿਕ ਤੋਂ ਬਾਅਦ ਕਾਂਗਰਸ ਨੇ ਕਿਹਾ ਕਿ ਇਨ੍ਹਾਂ ਨਤੀਜਿਆਂ ਤੋਂ ਸਾਫ਼ ਹੈ ਕਿ ਜਨਤਾ ਦਾ ਰੁਖ਼ ਬਦਲ ਰਿਹਾ ਹੈ ਅਤੇ ਭਾਜਪਾ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਇਹ ਵੀ ਕਿਹਾ ਕਿ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹੰਕਾਰ ਛੱਡ ਕੇ ਖੇਤੀ ਨਾਲ ਸਬੰਧਤ ਤਿੰਨੋਂ ‘ਕਾਲੇ ਕਾਨੂੰਨਾਂ’ ਨੂੰ ਵਾਪਸ ਲੈਣਾ ਚਾਹੀਦਾ ਹੈ ਅਤੇ ਪੈਟਰੋਲ-ਡੀਜ਼ਲ ’ਤੇ ਲੁੱਟ ਬੰਦ ਕਰਨੀ ਚਾਹੀਦੀ ਹੈ।
ਸੁਰਜੇਵਾਲਾ ਨੇ ਟਵੀਟ ਕੀਤਾ ਕਿ ਲੋਕ ਸਭਾ ਜ਼ਿਮਨੀ ਚੋਣਾਂ ਵਿਚ ਭਾਜਪਾ ਕੁੱਲ 3 ’ਚੋਂ 2 ਸੀਟਾਂ ਹਾਰ ਗਈ। ਵਿਧਾਨ ਸਭਾ ਚੋਣਾਂ ਵਿਚ ਵੀ ਜਿੱਥੇ ਕਾਂਗਰਸ-ਭਾਜਪਾ ਦੀ ਸਿੱਧੀ ਟੱਕਰ ਹੈ, ਭਾਜਪਾ ਹਾਰੀ ਹੈ। ਹਿਮਾਚਲ ਪ੍ਰਦੇਸ਼, ਰਾਜਸਥਾਨ, ਕਰਨਾਟਕ, ਮਹਾਰਾਸ਼ਰ ਇਸ ਦਾ ਸਬੂਤ ਹੈ। ਉਨ੍ਹਾਂ ਨੇ ਕਿਹਾ ਕਿ ਮੋਦੀ ਜੀ, ਜਿੱਦ ਛੱਡੋ! ਤਿੰਨੋ ਕਾਲੇ ਕਾਨੂੰਨ ਵਾਪਸ ਲਓ। ਪੈਟਰੋਲ-ਡੀਜ਼ਲ-ਗੈਸ ’ਤੇ ਲੁੱਟ ਬੰਦ ਕਰੋ। ਹੰਕਾਰ ਤਿਆਗੋ।
ਓਧਰ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਹਿਮਾਚਲ ਪ੍ਰਦੇਸ਼ ਮੁਖੀ ਰਾਜੀਵ ਸ਼ੁੱਕਲਾ ਨੇ ਕਿਹਾ ਕਿ ਜ਼ਿਮਨੀ ਚੋਣਾਂ ਦੇ ਨਤੀਜਿਆਂ ਤੋਂ ਸਪੱਸ਼ਟ ਹੈ ਕਿ ਰਾਸ਼ਟਰੀ ਪੱਧਰ ’ਤੇ ਭਾਜਪਾ ਦੀ ਲੋਕਪਿ੍ਰਯੰਤਾ ਘੱਟ ਹੋ ਰਹੀ ਹੈ ਅਤੇ ਜਨਤਾ ਦਾ ਰੁਖ਼ ਬਦਲ ਰਿਹਾ ਹੈ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਿਮਾਚਲ ’ਚ ਅਸੀਂ 4 ਸੀਟਾਂ (ਇਕ ਲੋਕ ਸਭਾ ਅਤੇ 3 ਵਿਧਾਨ ਸਭਾ ਸੀਟਾਂ) ’ਤੇ ਜਿੱਤ ਹਾਸਲ ਕੀਤੀ ਹੈ। ਲੋਕ ਸਭਾ ਖੇਤਰ ’ਚ ਮੰਡੀ ਦਾ ਨਤੀਜਾ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਹੁਣ ਰਾਸ਼ਟਰੀ ਪੱਧਰ ’ਤੇ ਚੋਣਾਂ ’ਚ ਵੀ ਭਾਜਪਾ ਦੀ ਹਾਰ ਸ਼ੁਰੂ ਹੋ ਗਈ ਹੈ।
ਤਾਮਿਲਨਾਡੂ ’ਚ ਸਕੂਲ ਆਉਣ ਵਾਲੇ ਬੱਚਿਆਂ ਦਾ ਅਨੋਖੇ ਤਰੀਕੇ ਨਾਲ ਹੋਇਆ ਸੁਆਗਤ (ਵੀਡੀਓ)
NEXT STORY