ਨੈਸ਼ਨਲ ਡੈਸਕ - ਕਾਂਗਰਸ ਨੇ ਲੋਕ ਸਭਾ ਚੋਣਾਂ 2024 ਲਈ ਸ਼ਨੀਵਾਰ ਨੂੰ ਉਮੀਦਵਾਰਾਂ ਦੀ ਚੌਥੀ ਸੂਚੀ ਜਾਰੀ ਕਰ ਦਿੱਤੀ। ਦਿਗਵਿਜੇ ਸਿੰਘ ਨੂੰ ਮੱਧ ਪ੍ਰਦੇਸ਼ ਦੇ ਰਾਜਗੜ੍ਹ ਤੋਂ ਟਿਕਟ ਦਿੱਤੀ ਗਈ ਹੈ। ਅਜੈ ਰਾਏ ਨੂੰ ਵਾਰਾਣਸੀ ਤੋਂ ਪੀਐਮ ਮੋਦੀ ਦੇ ਖਿਲਾਫ ਮੈਦਾਨ ਵਿੱਚ ਉਤਾਰਿਆ ਗਿਆ ਹੈ।
ਅਮੇਠੀ ਅਤੇ ਰਾਏਬਰੇਲੀ ਅਜੇ ਵੀ ਉਮੀਦਵਾਰ ਖੜ੍ਹੇ ਕਰਨ ਦੀ ਉਡੀਕ ਕਰ ਰਹੇ ਹਨ। ਚੌਥੀ ਸੂਚੀ ਵਿੱਚ ਵੀ ਇਨ੍ਹਾਂ ਦੋ ਵਿਸ਼ੇਸ਼ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ। ਕਾਂਗਰਸ ਨੇ 46 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ, ਜਿਸ ਵਿੱਚ 9 ਉਮੀਦਵਾਰ ਉੱਤਰ ਪ੍ਰਦੇਸ਼, 2 ਉੱਤਰਾਖੰਡ ਅਤੇ 12 ਉਮੀਦਵਾਰ ਮੱਧ ਪ੍ਰਦੇਸ਼ ਤੋਂ ਮੈਦਾਨ ਵਿੱਚ ਹਨ।
ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਕੁਲ 7 ਪੜਾਵਾਂ ਵਿਚ ਕਰਵਾਈਆਂ ਜਾ ਰਹੀਆਂ ਹਨ। 19 ਅਪ੍ਰੈਲ ਨੂੰ ਪਹਿਲੇ ਪੜਾਅ ਦੀ ਵੋਟਿੰਗ ਹੋਵੇਗੀ, ਜਦਕਿ 1 ਜੂਨ ਨੂੰ 7ਵੇਂ ਅਤੇ ਆਖਰੀ ਪੜਾਅ ਦੀ ਵੋਟਿੰਗ ਹੋਵੇਗੀ। ਜਿਸ ਤੋਂ ਬਾਅਦ 4 ਜੂਨ ਨੂੰ ਨਤੀਜੇ ਐਲਾਨੇ ਜਾਣਗੇ।
ਇਸ ਸੂਬੇ 'ਚ 12ਵੀਂ ਦੀ ਪ੍ਰੀਖਿਆ 'ਚ ਕੁੜੀਆਂ ਨੇ ਮਾਰੀ ਬਾਜ਼ੀ
NEXT STORY