ਨਵੀਂ ਦਿੱਲੀ- ਹਰਿਆਣਾ ਚੋਣਾਂ 'ਚ ਆਪਣੀ ਹਾਰ ਲਈ ਚੋਣ ਕਮਿਸ਼ਨ 'ਤੇ ਸਵਾਲ ਖੜ੍ਹਾ ਕਰਨ ਦੇ ਰੁਖ਼ ਨੂੰ ਲੈ ਕੇ ਕਾਂਗਰਸ ਨੂੰ ਲੰਬੇ ਹੱਥੀਂ ਲੈਂਦੇ ਹੋਏ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਬੁੱਧਵਾਰ ਨੂੰ ਕਿਹਾ ਕਿ ਵਿਰੋਧੀ ਪਾਰਟੀ ਨੂੰ ਜਨਤਾ ਦੇ ਫੈਸਲੇ ਦਾ ਸਨਮਾਨ ਕਰਨਾ ਅਤੇ ਸਵੀਕਾਰ ਕਰਨਾ ਸਿੱਖਣਾ ਚਾਹੀਦਾ ਹੈ।
ਸੰਸਦੀ ਮਾਮਲਿਆਂ ਬਾਰੇ ਮੰਤਰੀ ਰਿਜਿਜੂ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੰਦੇ ਹੋਏ 'ਐਕਸ' 'ਤੇ ਲਿਖਿਆ ਕਿ ਹੁਣ ਮੁੜ ਈ. ਵੀ. ਐਮ ਅਤੇ ਚੋਣ ਕਮਿਸ਼ਨ ਨੂੰ ਜ਼ਿੰਮੇਵਾਰ ਨਾ ਠਹਿਰਾਓ। ਰਾਹੁਲ ਗਾਂਧੀ ਨੇ ਕਿਹਾ ਸੀ ਕਿ ਵਿਰੋਧੀ ਪਾਰਟੀ ਕਮਿਸ਼ਨ ਨੂੰ ਕਈ ਵਿਧਾਨ ਸਭਾ ਖੇਤਰਾਂ ਤੋਂ ਪ੍ਰਾਪਤ ਸ਼ਿਕਾਇਤਾਂ ਤੋਂ ਜਾਣੂ ਕਰਵਾਏਗਾ। ਰਿਜਿਜੂ ਨੇ ਕਿਹਾ ਕਿ ਜਨਤਾ ਦੇ ਫੈਸਲੇ ਦਾ ਸਨਮਾਨ ਕਰਨਾ ਅਤੇ ਸਵੀਕਾਰ ਕਰਨਾ ਸਿੱਖੋ।
ਕਾਂਗਰਸ ਨੇਤਾਵਾਂ ਜੈਰਾਮ ਰਮੇਸ਼ ਅਤੇ ਪਵਨ ਖੇੜਾ ਨੇ ਹਰਿਆਣਾ ਚੋਣ ਨਤੀਜਿਆਂ ਨੂੰ 'ਅਸਵੀਕਾਰਨਯੋਗ' ਦੱਸਿਆ ਹੈ। ਸੂਬੇ ਵਿਚ ਕਾਂਗਰਸ ਨੂੰ ਭਾਜਪਾ ਤੋਂ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਰਾਹੁਲ ਗਾਂਧੀ ਨੇ ਵੀ ਚੋਣ ਨਤੀਜਿਆਂ ਨੂੰ ਉਮੀਦ ਤੋਂ ਪਰ੍ਹੇ ਕਰਾਰ ਦਿੰਦਿਆਂ ਕਿਹਾ ਸੀ ਕਿ ਕਾਂਗਰਸ ਇਨ੍ਹਾਂ ਦਾ ਵਿਸ਼ਲੇਸ਼ਣ ਕਰੇਗੀ।
3 ਸਾਲ ਪਹਿਲਾਂ ਕਤਲ ਹੋਈ ਔਰਤ ਨਿਕਲੀ ਜਿਊਂਦੀ, ਹੈਰਾਨ ਕਰ ਦੇਵੇਗਾ ਪੂਰਾ ਮਾਮਲਾ
NEXT STORY