ਨਵੀਂ ਦਿੱਲੀ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼ੁੱਕਰਵਾਰ ਨੂੰ ਕਾਂਗਰਸ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਇਹ ਮੰਦਭਾਗਾ ਹੈ ਕਿ ਪਾਰਟੀ ਅਗਨੀਪਥ ਯੋਜਨਾ 'ਤੇ ਰਾਜਨੀਤੀ ਕਰ ਰਹੀ ਹੈ, ਜਦੋਂ ਪੂਰਾ ਦੇਸ਼ ਕਾਰਗਿਲ ਵਿਜੇ ਦਿਵਸ 'ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਰਿਹਾ ਹੈ। ਸੈਣੀ ਦੀ ਇਹ ਪ੍ਰਤੀਕਿਰਿਆ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਦੇ ਹੋਰ ਨੇਤਾਵਾਂ ਵੱਲੋਂ ਪ੍ਰਧਾਨ ਮੰਤਰੀ ਦੇ ਬਿਆਨ 'ਤੇ ਪ੍ਰਤੀਕਿਰਿਆ ਦੇਣ ਤੋਂ ਬਾਅਦ ਆਈ ਹੈ।
ਇਹ ਵੀ ਪੜ੍ਹੋ- ਐਪਲ ਦਾ ਵੱਡਾ ਐਲਾਨ, iPhone13 ਤੋਂ iPhone15 ਸੀਰੀਜ਼ ਹੋਏ ਸਸਤੇ, ਜਾਣੋ ਕਿੰਨੀਆਂ ਘਟੀਆਂ ਕੀਮਤਾਂ
ਦਰਅਸਲ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਨੇ ਫੌਜ ਦੇ ਕਹਿਣ 'ਤੇ ਥੋੜ੍ਹੇ ਸਮੇਂ ਲਈ ਭਰਤੀ ਯੋਜਨਾ ਲਾਗੂ ਕੀਤੀ ਹੈ। ਖੜਗੇ ਅਤੇ ਹੋਰ ਨੇਤਾਵਾਂ ਨੇ ਇਸ ਨੂੰ 'ਸਿਰਫ ਝੂਠ' ਕਰਾਰ ਦਿੱਤਾ ਸੀ। ਕਾਂਗਰਸ 'ਤੇ ਪਲਟਵਾਰ ਕਰਦੇ ਹੋਏ ਭਾਜਪਾ ਦੇ ਸੀਨੀਅਰ ਨੇਤਾ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਕਾਂਗਰਸ ਅਜਿਹੇ ਦਿਨ ਵੀ ਅਗਨੀਪਥ ਯੋਜਨਾ 'ਤੇ ਰਾਜਨੀਤੀ ਕਰ ਰਹੀ ਹੈ ਜਦੋਂ ਪੂਰਾ ਦੇਸ਼ ਕਾਰਗਿਲ ਯੁੱਧ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਰਿਹਾ ਹੈ।
ਇਹ ਵੀ ਪੜ੍ਹੋ- BSNL ਵੱਲੋਂ ਆਪਣੇ ਗਾਹਕਾਂ ਨੂੰ 3ਜੀ ਸਿਮ ਨੂੰ 4ਜੀ ਵਜੋਂ ਅਪਗਰੇਡ ਕਰਵਾਉਣ ਦੀ ਅਪੀਲ
ਸੈਣੀ ਨੇ ਇੱਥੇ ਹਰਿਆਣਾ ਭਵਨ 'ਚ ਇਕ ਪ੍ਰੈੱਸ ਕਾਨਫਰੰਸ 'ਚ ਕਿਹਾ, ''ਕਾਰਗਿਲ ਵਿਜੇ ਦਿਵਸ ਦੇ ਮੌਕੇ 'ਤੇ ਪੂਰਾ ਦੇਸ਼ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਰਿਹਾ ਹੈ। ਮੈਂ ਉਨ੍ਹਾਂ ਸਾਰੇ ਮਹਾਨ ਲੋਕਾਂ ਨੂੰ ਦਿਲੋਂ ਸ਼ਰਧਾਂਜਲੀ ਭੇਟ ਕਰਦਾ ਹਾਂ।'' ਉਨ੍ਹਾਂ ਕਾਂਗਰਸ ਨੇਤਾ ਰਾਹੁਲ ਗਾਂਧੀ 'ਤੇ ਅਗਨੀਪਥ ਯੋਜਨਾ ਬਾਰੇ ਝੂਠ ਫੈਲਾਉਣ ਦਾ ਦੋਸ਼ ਲਗਾਇਆ ਅਤੇ ਦਾਅਵਾ ਕੀਤਾ ਕਿ ਕਾਂਗਰਸ ਦੀ ਅਗਵਾਈ ਵਾਲੀ ਸੰਯੁਕਤ ਪ੍ਰਗਤੀਸ਼ੀਲ ਗਠਜੋੜ ਸਰਕਾਰ ਨੇ ਦੇਸ਼ ਦੀਆਂ ਸਰਹੱਦਾਂ 'ਤੇ ਕੋਈ ਵਿਕਾਸ ਕਾਰਜ ਨਹੀਂ ਕੀਤੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਹਿਮਾਚਲ ਦੀ ਮੰਡੀ 'ਚ ਮੈਡੀਕਲ ਵਿਦਿਆਰਥੀ ਨੇ ਫਾਹਾ ਲਾ ਕੀਤੀ ਖੁਦਕੁਸ਼ੀ
NEXT STORY