ਨਵੀਂ ਦਿੱਲੀ– ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਵਲੋਂ ਅਗਲੀਆਂ ਲੋਕ ਸਭਾ ਚੋਣਾਂ ਅਤੇ ਕਾਂਗਰਸ ਵਿਚ ਨਵੀਂ ਜਾਨ ਫੂਕਣ ਲਈ ਪੇਸ਼ ਕੀਤੀ ਗਈ ਰਣਨੀਤੀ ’ਤੇ ਪਾਰਟੀ ਦੇ ਅੰਦਰ ਡੂੰਘੇ ਮੰਥਨ ਦਾ ਦੌਰ ਜਾਰੀ ਹੈ। ਇਸੇ ਕ੍ਰਮ ਵਿਚ ਮੰਗਲਵਾਰ ਨੂੰ ਪਾਰਟੀ ਦੇ ਕਈ ਸੀਨੀਅਰ ਨੇਤਾਵਾਂ ਨੇ ਕਿਸ਼ੋਰ ਦੇ ਨਾਲ ਚਰਚਾ ਕੀਤੀ। ਸੂਤਰਾਂ ਮੁਤਾਬਕ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਰਿਹਾਇਸ਼ ’ਤੇ ਹੋਈ ਇਸ ਬੈਠਕ ਵਿਚ ਪਾਰਟੀ ਦੇ ਸੀਨੀਅਰ ਨੇਤਾ ਦਿਗਵਿਜੇ ਸਿੰਘ, ਕੇ. ਸੀ. ਵੇਣੂਗੋਪਾਲ, ਪ੍ਰਿਯੰਕਾ ਗਾਂਧੀ ਅਤੇ ਕੁਝ ਹੋਰ ਨੇਤਾ ਮੌਜੂਦ ਸਨ। ਇਸ ਦੌਰਾਨ ਮੱਧ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕਮਲਨਾਥ ਨੇ ਵੀ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ।
ਮੰਨਿਆ ਜਾ ਰਿਹਾ ਹੈ ਕਿ ਇਸ ਮੁਲਾਕਾਤ ਦੌਰਾਨ ਵੀ ਕਿਸ਼ੋਰ ਦੇ ਵਿਸ਼ੇ ’ਤੇ ਚਰਚਾ ਹੋਈ। ਸੂਤਰਾਂ ਦਾ ਕਹਿਣਾ ਹੈ ਕਿ ਕਾਂਗਰਸ ਦੇ ਸੀਨੀਅਰ ਨੇਤਾਵਾਂ ਦਾ ਇਹ ਸਮੂਹ ਕਿਸ਼ੋਰ ਦੀ ਰਣਨੀਤੀ ਨੂੰ ਲੈ ਕੇ ਚਰਚਾ ਕਰੇਗਾ ਅਤੇ ਕੁਝ ਦਿਨਾਂ ਅੰਦਰ ਸੋਨੀਆ ਗਾਂਧੀ ਨੂੰ ਆਪਣੀ ਰਿਪੋਰਟ ਸੌਂਪੇਗਾ। ਪਿਛਲੇ ਚਾਰ ਦਿਨਾਂ ਅੰਦਰ ਪ੍ਰਸ਼ਾਂਤ ਕਿਸ਼ੋਰ ਤੀਜੀ ਵਾਰ ਸੋਨੀਆ ਗਾਂਧੀ ਦੇ ਨਿਵਾਸ ’ਤੇ ਪੁੱਜੇ।
ਇਸ ਤੋਂ ਪਹਿਲਾਂ ਕਿਸ਼ੋਰ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਨਿਵਾਸ ’ਤੇ ਸ਼ਨੀਵਾਰ ਨੂੰ ਪਾਰਟੀ ਦੀ ਚੋਟੀ ਦੀ ਲੀਡਰਸ਼ਿਪ ਅਤੇ ਸੀਨੀਅਰ ਨੇਤਾਵਾਂ ਦੇ ਸਾਹਮਣੇ ਪਾਰਟੀ ਵਿਚ ਸ਼ਾਮਲ ਹੋਣ ਦੀ ਇੱਛਾ ਪ੍ਰਗਟਾਈ ਅਤੇ ਅਗਲੀਆਂ ਲੋਕ ਸਭਾ ਚੋਣਾਂ ਦੀ ਰਣਨੀਤੀ ਦਾ ਖਾਕਾ ਪੇਸ਼ ਕੀਤਾ ਸੀ।
5 ਸਾਲਾ ਬੱਚੀ ਨਾਲ ਜਬਰ-ਜ਼ਿਨਾਹ ਦੀ ਕੋਸ਼ਿਸ਼ ਦੇ ਦੋਸ਼ੀ ਨੂੰ ਜੱਜ ਨੇ ਸੁਣਵਾਈ 10 ਸਾਲ ਦੀ ਸਜ਼ਾ
NEXT STORY