ਨਵੀਂ ਦਿੱਲੀ (ਬਿਊਰੋ)- ਕਾਂਗਰਸ ਦੇ ਸੀਨੀਅਰ ਨੇਤਾ ਮਣੀਸ਼ੰਕਰ ਅਈਅਰ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਇਤਰਾਜ਼ਯੋਗ ਟਿੱਪਣੀ ਕਰਨ ਤੋਂ ਕਾਂਗਰਸ ਉਪ-ਪ੍ਰਧਾਨ ਰਾਹੁਲ ਗਾਂਧੀ ਬਹੁਤ ਨਾਰਾਜ਼ ਹਨ। ਉਨ੍ਹਾਂ ਨੇ ਮਣੀਸ਼ੰਕਰ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾਉਂਦੇ ਹੋਏ ਅਈਅਰ ਦੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਵੀ ਮੁਅੱਤਲ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਰਾਹੁਲ ਨੇ ਅਈਅਰ ਨੂੰ ਆਪਣੇ ਬਿਆਨ ਲਈ ਮੋਦੀ ਤੋਂ ਮੁਆਫੀ ਮੰਗਣ ਲਈ ਕਿਹਾ ਸੀ, ਜਿਸ ’ਤੇ ਅਈਅਰ ਨੇ ਮੁਆਫੀ ਵੀ ਮੰਗ ਲਈ ਸੀ ਪਰ ਫਿਰ ਵੀ ਪਾਰਟੀ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅਈਅਰ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਪਾਰਟੀ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਇਹ ਜਾਣਕਾਰੀ ਟਵੀਟ ਰਾਹੀਂ ਦਿੱਤੀ ਹੈ। ਉਨ੍ਹਾਂ ਟਵੀਟ ਕਰ ਲਿਖਿਆ ਕਿ ਅਈਅਰ ਨੂੰ ਪਾਰਟੀ ਵਲੋਂ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਉਨ੍ਹਾਂ ਨੂੰ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।
ਤੁਹਾਨੂੰ ਦੱਸ ਦਈਏ ਕਿ ਅੰਬੇਡਕਰ ਦੇ ਮੁੱਦੇ 'ਤੇ ਪ੍ਰਧਾਨਮੰਤਰੀ ਮੋਦੀ ਦੀ ਆਲੋਚਨਾ ਕਰਦੇ ਹੋਏ ਅਈਅਰ ਨੇ ਉਨ੍ਹਾਂ ਨੂੰ ਨੀਚ ਆਦਮੀ ਤੱਕ ਕਹਿ ਦਿੱਤਾ। ਉਹ ਇੱਥੇ ਹੀ ਨਹੀਂ ਰੁੱਕੇ ਅਤੇ ਕਿਹਾ- ਉਸ ਆਦਮੀ ਨੂੰ ਕੋਈ ਸੱਭਿਅਤਾ ਨਹੀਂ ਹੈ। ਅਈਅਰ ਦੇ ਇਸ ਬਿਆਨ 'ਤੇ ਭਾਜਪਾ ਨੇ ਵੀ ਤਿੱਖੀ ਪ੍ਰਤੀਕਿਰਿਆ ਦਿੱਤੀ ਸੀ।
ਗੁਜਰਾਤ ਨਗਰ ਨਿਗਮ ਚੋਣਾਂ : ਪੰਜਾਬ ਦੇ ਜੰਗਲਾਤ ਮੰਤਰੀ ਨੇ ਕੀਤੇ ਭਾਜਪਾ 'ਤੇ ਤਿੱਖੇ ਸ਼ਬਦੀ ਹਮਲੇ
NEXT STORY