ਸਾਗਰ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕਾਂਗਰਸ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਦਾਅਵਾ ਕੀਤਾ ਕਿ ਉਸ ਨੇ ਧਰਮ ਦੇ ਆਧਾਰ 'ਤੇ ਰਾਖਵਾਂਕਰਨ ਦੇਣ ਦਾ ਵਾਅਦਾ ਕੀਤਾ ਹੈ, ਜਦੋਂ ਕਿ ਸੰਵਿਧਾਨ ਇਸ ਦੀ ਮਨਜ਼ੂਰੀ ਨਹੀਂ ਦਿੰਦਾ ਹੈ। ਪੀ.ਐੱਮ. ਮੋਦੀ ਨੇ ਮੱਧ ਪ੍ਰਦੇਸ਼ ਦੇ ਸਾਗਰ 'ਚ ਇਕ ਚੋਣ ਰੈਲੀ 'ਚ ਦੋਸ਼ ਲਗਾਇਆ ਕਿ ਵਿਰੋਧੀ ਦਲ ਲੋਕਾਂ ਦੀ ਜਾਇਦਾਦ ਖੋਹਣਾ ਚਾਹੁੰਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਧਰਮ ਦੇ ਆਧਾਰ 'ਤੇ ਰਾਖਵਾਂਕਰਨ 'ਤੇ ਰੋਕ ਲਗਾਉਂਦਾ ਹੈ ਪਰ ਕਾਂਗਰਸ ਨੇ ਆਪਣੇ ਚੋਣ ਮੈਨੀਫੈਸਟੋ 'ਚ ਇਸ ਦਾ ਵੀ ਵਾਅਦਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਨੇ ਅਜਿਹਾ ਕਰ ਕੇ ਡਾ. ਬੀ.ਆਰ. ਅੰਬੇਡਕਰ ਦੀ ਪਿੱਠ 'ਚ ਚਾਕੂ ਮਾਰਿਆ ਹੈ। ਪੀ.ਐੱਮ. ਮੋਦੀ ਨੇ ਦਾਅਵਾ ਕੀਤਾ ਕਿ ਕਾਂਗਰਸ ਲੋਕਾਂ ਦੀ ਜਾਇਦਾਦ ਖੋਹਣਾ ਚਾਹੁੰਦੀ ਹੈ, ਉਹ 'ਐਕਸ-ਰੇਅ' ਰਾਹੀਂ ਪਤਾ ਲਗਾਏਗੀ ਕਿ ਤੁਹਾਡੇ ਲਾਕਰ 'ਚ ਕੀ ਲੁਕਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸ਼ਾਸਨ ਦੌਰਾਨ ਮੱਧ ਪ੍ਰਦੇਸ਼ ਦੇ ਬੀਮਾਰੂ ਰਾਜ ਵਜੋਂ ਜਾਣਿਆ ਜਾਂਦਾ ਸੀ ਅਤੇ ਵਿਕਾਸ ਉਦੋਂ ਹੋਇਆ ਜਦੋਂ ਭਾਜਪਾ ਸੱਤਾ 'ਚ ਆਈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦਿੱਲੀ ਦੇ ਸਰਕਾਰੀ ਸਕੂਲ 'ਚ ਲੱਗੀ ਭਿਆਨਕ ਅੱਗ
NEXT STORY