ਨਵੀਂ ਦਿੱਲੀ : ਦਿੱਲੀ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਸ਼ੁੱਕਰਵਾਰ ਨੂੰ ਇੱਕ ਅਹਿਮ ਐਲਾਨ ਕੀਤਾ ਹੈ। ਦਿੱਲੀ ਕਾਂਗਰਸ ਦੇ ਪ੍ਰਧਾਨ ਦੇਵੇਂਦਰ ਯਾਦਵ ਨੇ ਕਿਹਾ ਕਿ ਪਾਰਟੀ ਆਉਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ 'ਚ ਸਾਰੀਆਂ 70 ਸੀਟਾਂ 'ਤੇ ਆਪਣੇ ਦਮ 'ਤੇ ਚੋਣ ਲੜੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਂਗਰਸ ਦਾ ਆਮ ਆਦਮੀ ਪਾਰਟੀ (ਆਪ) ਜਾਂ ਕਿਸੇ ਹੋਰ ਪਾਰਟੀ ਨਾਲ ਕਿਸੇ ਕਿਸਮ ਦਾ ਗਠਜੋੜ ਨਹੀਂ ਹੋਵੇਗਾ।
ਇਹ ਵੀ ਪੜ੍ਹੋ - ਮਾਤਾ-ਪਿਤਾ ਦੀ ਮੌਤ ਤੋਂ ਬਾਅਦ ਇਹ ਮੈਂਬਰ ਹੁੰਦਾ ਪੈਨਸ਼ਨ ਲੈਣ ਦਾ ਹੱਕਦਾਰ, ਜਾਣੋ ਸ਼ਰਤਾਂ
ਦੇਵੇਂਦਰ ਯਾਦਵ ਨੇ ਕਿਹਾ ਕਿ ਕਾਂਗਰਸ ਦਿੱਲੀ ਵਿਧਾਨ ਸਭਾ ਚੋਣਾਂ 'ਚ ਆਪਣੇ ਉਮੀਦਵਾਰਾਂ ਨੂੰ ਲੈ ਕੇ ਪੂਰੀ ਤਾਕਤ ਨਾਲ ਮੌਦਾਨ 'ਚ ਉਤਰੇਗੀ। ਮੁੱਖ ਮੰਤਰੀ ਉਮੀਦਵਾਰ ਨੂੰ ਲੈ ਕੇ ਕੋਈ ਵੀ ਫ਼ੈਸਲਾ ਕਾਂਗਰਸ ਵਿਧਾਇਕ ਦਲ ਵਲੋਂ ਚੋਣਾਂ ਤੋਂ ਬਾਅਦ ਲਿਆ ਜਾਵੇਗਾ। ਉਨ੍ਹਾਂ ਨੇ ਇਹ ਗੱਲ ਵੀ ਸਪੱਸ਼ਟ ਕੀਤੀ ਹੈ ਕਿ ਕਿਸੇ ਹੋਰ ਪਾਰਟੀ ਨਾਲ ਗਠਜੋੜ ਦੀ ਕੋਈ ਯੋਜਨਾ ਨਹੀਂ ਹੈ। ਕਾਂਗਰਸ ਇਹਨਾਂ ਚੋਣਾਂ ਨੂੰ ਇਕੱਲੇ ਲੜੇਗੀ ਅਤੇ ਦਿੱਲੀ ਦੇ ਲੋਕਾਂ ਨੂੰ ਇਕ ਨਵਾਂ ਵਿਕਲਪ ਦੇਵੇਗੀ।
ਇਹ ਵੀ ਪੜ੍ਹੋ - ਸਰਕਾਰ ਦਾ ਵੱਡਾ ਫ਼ੈਸਲਾ: ਸਕੂਲ ਬੰਦ ਕਰਨ ਦੇ ਹੁਕਮ
ਵਰਣਨਯੋਗ ਹੈ ਕਿ ਇਸ ਸਾਲ ਹੋਈਆਂ ਲੋਕ ਸਭਾ ਚੋਣਾਂ ਵਿਚ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਵਿਚਕਾਰ ਗਠਜੋੜ ਹੋਇਆ ਸੀ। ਦਿੱਲੀ ਵਿੱਚ ਦੋਵੇਂ ਪਾਰਟੀਆਂ ਨੇ ਇਕੱਠਿਆਂ ਚੋਣਾਂ ਲੜੀਆਂ ਸਨ, ਪਰ ਕੋਈ ਵੀ ਪਾਰਟੀ ਇੱਕ ਵੀ ਸੀਟ ਨਹੀਂ ਜਿੱਤ ਸਕੀ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਇਕੱਲਿਆਂ ਲੜਨ ਦਾ ਐਲਾਨ ਕੀਤਾ ਸੀ। ਪਿਛਲੀਆਂ ਵਿਧਾਨ ਸਭਾ ਚੋਣਾਂ 'ਚ 'ਆਪ' ਨੇ 70 'ਚੋਂ 60 ਤੋਂ ਵੱਧ ਸੀਟਾਂ 'ਤੇ ਜਿੱਤ ਹਾਸਲ ਕੀਤੀ ਸੀ, ਜਦਕਿ ਇਸ ਚੋਣ 'ਚ ਕਾਂਗਰਸ ਦਾ ਇਕ ਵੀ ਵਿਧਾਇਕ ਨਹੀਂ ਸੀ। ਇਸ ਮਹੀਨੇ ਦੇ ਸ਼ੁਰੂ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ 'ਮਹਾਭਾਰਤ' ਵਰਗੀ ਲੜਾਈ ਨਾਲ ਜੋੜਿਆ ਸੀ।
ਇਹ ਵੀ ਪੜ੍ਹੋ - ਹੁਣ ਕੈਸ਼ ਨਾਲ ਨਹੀਂ ਖਰੀਦੀ ਜਾ ਸਕੇਗੀ 'ਸ਼ਰਾਬ', ਸ਼ੌਕੀਨਾਂ ਨੂੰ ਵੱਡਾ ਝਟਕਾ
ਇਕ ਸਮਾਗਮ ਵਿਚ ਬੋਲਦਿਆਂ ਉਨ੍ਹਾਂ ਕਿਹਾ ਸੀ ਕਿ ਦਿੱਲੀ ਵਿਧਾਨ ਸਭਾ ਚੋਣਾਂ ਇਕ 'ਧਰਮ ਯੁੱਧ' ਵਾਂਗ ਹਨ, ਜਿਸ ਵਿਚ ਭਾਜਪਾ ਕੋਲ ਕੌਰਵਾਂ ਵਾਂਗ ਬੇਅੰਤ ਪੈਸਾ ਅਤੇ ਸ਼ਕਤੀ ਹੈ, ਪਰ ਭਗਵਾਨ ਅਤੇ ਲੋਕ ਸਾਡੇ ਨਾਲ ਹਨ, ਜਿਵੇਂ ਉਹ ਪਾਂਡਵਾਂ ਦੇ ਨਾਲ ਸਨ। ਇਸ ਤਰ੍ਹਾਂ ਦਿੱਲੀ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਕਾਂਗਰਸ ਨੇ ਜਿੱਥੇ ਆਪਣੀ ਪੂਰੀ ਤਾਕਤ ਨਾਲ ਚੋਣ ਲੜਨ ਦਾ ਐਲਾਨ ਕੀਤਾ ਹੈ, ਉੱਥੇ ਹੀ ਆਮ ਆਦਮੀ ਪਾਰਟੀ ਵੀ ਚੋਣ ਲੜਨ ਲਈ ਪੂਰੀ ਤਰ੍ਹਾਂ ਤਿਆਰ ਨਜ਼ਰ ਆ ਰਹੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਦਿੱਲੀ ਦੇ ਲੋਕ ਕਿਸ ਦਾ ਸਮਰਥਨ ਕਰਦੇ ਹਨ।
ਇਹ ਵੀ ਪੜ੍ਹੋ - MRI ਮਸ਼ੀਨ 'ਚ ਪਿਆ ਮਰੀਜ਼ ਮਲਣ ਲੱਗਾ ਜਰਦਾ, ਵੀਡੀਓ ਵਾਇਰਲ, ਡਾਕਟਰ ਤੇ ਲੋਕ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
2027 'ਚ ਹੋਣ ਵਾਲੀਆਂ ਚੋਣਾਂ 'ਚ ਭਾਜਪਾ ਹਾਸਲ ਕਰੇਗੀ ਜਿੱਤ : ਯੋਗੀ
NEXT STORY