ਅਹਿਮਦਾਬਾਦ- ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਇੱਥੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਆਉਣ ਵਾਲੀਆਂ ਚੋਣਾਂ 'ਚ ਭਾਜਪਾ ਨੂੰ ਉਸੇ ਤਰ੍ਹਾਂ ਹਰਾਏਗੀ, ਜਿਸ ਤਰ੍ਹਾਂ ਉਸ ਨੇ ਹਾਲ ਦੀਆਂ ਲੋਕ ਸਭਾ ਚੋਣਾਂ 'ਚ ਅਯੁੱਧਿਆ 'ਚ ਉਸ ਨੂੰ ਹਰਾਇਆ ਸੀ। ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਗਾਂਧੀ ਨੇ ਇਹ ਟਿੱਪਣੀ ਅਹਿਮਦਾਬਾਦ 'ਚ ਪਾਰਟੀ ਵਰਕਰਾਂ ਦੇ ਇਕ ਸੰਮੇਲਨ ਨੂੰ ਸੰਬੋਧਨ ਕਰਦਿਆਂ ਕੀਤੀ। ਰਾਹੁਲ ਗਾਂਧੀ ਨੇ ਕਿਹਾ ਕਿ ਭਾਜਪਾ ਨੇ ਸਾਨੂੰ ਧਮਕੀਆਂ ਦੇ ਕੇ ਅਤੇ ਸਾਡੇ ਦਫਤਰ ਨੂੰ ਨੁਕਸਾਨ ਪਹੁੰਚਾ ਕੇ ਚੁਣੌਤੀ ਦਿੱਤੀ ਹੈ। ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਅਸੀਂ ਮਿਲ ਕੇ ਉਨ੍ਹਾਂ ਦੀ ਸਰਕਾਰ ਨੂੰ ਉਸੇ ਤਰ੍ਹਾਂ ਤੋੜਾਂਗੇ ਜਿਸ ਤਰ੍ਹਾਂ ਉਨ੍ਹਾਂ ਨੇ ਸਾਡੇ ਦਫਤਰ ਨੂੰ ਨੁਕਸਾਨ ਪਹੁੰਚਾਇਆ ਹੈ।
ਇਹ ਵੀ ਪੜ੍ਹੋ- ਮਕਾਨ ਦੀ ਛੱਤ ਡਿੱਗਣ ਨਾਲ ਤਿੰਨ ਭੈਣ-ਭਰਾਵਾਂ ਦੀ ਮੌਤ, ਘੱਟ ਕਿਰਾਏ 'ਤੇ ਖਸਤਾਹਾਲ ਘਰ 'ਚ ਰਹਿੰਦਾ ਸੀ ਪਰਿਵਾਰ
ਇਹ ਲਿਖ ਕੇ ਲੈ ਲਓ ਕਿ ਕਾਂਗਰਸ ਗੁਜਰਾਤ 'ਚ ਚੋਣਾਂ ਲੜੇਗੀ ਅਤੇ ਗੁਜਰਾਤ ਵਿਚ ਨਰਿੰਦਰ ਮੋਦੀ ਅਤੇ ਭਾਜਪਾ ਨੂੰ ਹਰਾਏਗੀ, ਜਿਵੇਂ ਅਸੀਂ ਅਯੁੱਧਿਆ 'ਚ ਕੀਤਾ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਗੁਜਰਾਤ ਵਿਚ ਜਿੱਤੇਗੀ ਅਤੇ ਇਸ ਸੂਬੇ ਤੋਂ ਨਵੀਂ ਸ਼ੁਰੂਆਤ ਕਰੇਗੀ। 2 ਜੁਲਾਈ ਨੂੰ ਅਹਿਮਦਾਬਾਦ ਦੇ ਪਾਲਡੀ ਇਲਾਕੇ 'ਚ ਕਾਂਗਰਸ ਦੇ ਸੂਬਾ ਹੈੱਡਕੁਆਰਟਰ ਰਾਜੀਵ ਗਾਂਧੀ ਭਵਨ ਦੇ ਬਾਹਰ ਕਾਂਗਰਸ ਅਤੇ ਭਾਜਪਾ ਦੇ ਮੈਂਬਰਾਂ ਵਿਚਾਲੇ ਉਸ ਸਮੇਂ ਝੜਪ ਹੋ ਗਈ ਸੀ, ਜਦੋਂ ਭਾਜਪਾ ਦੇ ਯੂਥ ਵਿੰਗ ਦੇ ਮੈਂਬਰ ਗਾਂਧੀ ਦੀ ਹਿੰਦੂਆਂ ਬਾਰੇ ਟਿੱਪਣੀ ਦਾ ਵਿਰੋਧ ਕਰਨ ਉੱਥੇ ਪਹੁੰਚੇ ਸਨ। ਰਾਹੁਲ ਗਾਂਧੀ ਨੇ ਇਸ ਘਟਨਾ ਦਾ ਜ਼ਿਕਰ ਕਰਦਿਆਂ ਇਹ ਗੱਲ ਆਖੀ। ਪੁਲਸ ਮੁਤਾਬਕ ਦੋਹਾਂ ਧਿਰਾਂ ਵਿਚਾਲੇ ਪੱਥਰਬਾਜ਼ੀ ਹੋਈ, ਜਿਸ 'ਚ ਇਕ ਸਹਾਇਕ ਪੁਲਸ ਕਮਿਸ਼ਨਰ ਸਮੇਤ 5 ਪੁਲਸ ਮੁਲਾਜ਼ਮ ਜ਼ਖਮੀ ਹੋ ਗਏ।
ਇਹ ਵੀ ਪੜ੍ਹੋ- ਇਹ ਕੀ ਭਾਣਾ ਵਰਤ ਗਿਆ! ਵਿਆਹ ਦੇ ਮਹਿਜ ਦੋ ਘੰਟਿਆਂ ਬਾਅਦ ਲਾੜੇ ਨੇ ਕੀਤੀ ਖ਼ੁਦਕੁਸ਼ੀ
ਆਪਣੇ ਭਾਸ਼ਣ ਵਿਚ ਰਾਹੁਲ ਗਾਂਧੀ ਨੇ ਉੱਤਰ ਪ੍ਰਦੇਸ਼ ਦੀ ਫੈਜ਼ਾਬਾਦ ਲੋਕ ਸਭਾ ਸੀਟ ਤੋਂ ਭਾਜਪਾ ਦੀ ਹਾਰ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਨਿਸ਼ਾਨਾ ਬਣਾਇਆ। ਇਸ ਲੋਕ ਸਭਾ ਹਲਕੇ ਵਿਚ ਅਯੁੱਧਿਆ ਸ਼ਹਿਰ ਵੀ ਆਉਂਦਾ ਹੈ। ਗਾਂਧੀ ਨੇ ਕਿਹਾ ਕਿ ਅਯੁੱਧਿਆ ਦੇ ਲੋਕਾਂ ਨੂੰ ਉਦੋਂ ਗੁੱਸਾ ਆਇਆ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਰਾਮ ਮੰਦਰ ਦੇ ਉਦਘਾਟਨ ਲਈ ਇਕ ਵੀ ਸਥਾਨਕ ਵਿਅਕਤੀ ਨੂੰ ਨਹੀਂ ਬੁਲਾਇਆ ਗਿਆ ਸੀ, ਉਨ੍ਹਾਂ ਨੇ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਮੋਦੀ ਅਯੁੱਧਿਆ ਤੋਂ ਚੋਣ ਲੜਨਾ ਚਾਹੁੰਦੇ ਸਨ ਪਰ ਉਨ੍ਹਾਂ ਦੇ ਚੋਣਕਾਰਾਂ ਨੇ ਉਨ੍ਹਾਂ ਨੂੰ ਸਲਾਹ ਦਿੱਤੀ ਕਿ ਅਜਿਹਾ ਨਾ ਕਰਨ। ਉਹ ਹਾਰ ਜਾਣਗੇ ਅਤੇ ਉਨ੍ਹਾਂ ਦਾ ਸਿਆਸੀ ਕਰੀਅਰ ਖਤਮ ਹੋ ਜਾਵੇਗਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਆਸਾਮ 'ਚ ਹੜ੍ਹ ਦੀ ਸਥਿਤੀ ਅਜੇ ਵੀ ਗੰਭੀਰ, 24 ਲੱਖ ਤੋਂ ਵਧੇਰੇ ਲੋਕ ਪ੍ਰਭਾਵਿਤ
NEXT STORY