ਚੰਡੀਗੜ੍ਹ- ਸੀਨੀਅਰ ਕਾਂਗਰਸ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਹਰਿਆਣਾ ਵਿਚ ਆਪਣੇ ਦਮ 'ਤੇ ਸਰਕਾਰ ਬਣਾਉਣ ਜਾ ਰਹੀ ਹੈ। ਉੱਥੇ ਹੀ ਰੁਝਾਨਾਂ 'ਚ ਭਾਜਪਾ ਅੱਧੀਆਂ ਤੋਂ ਵੱਧ ਸੀਟਾਂ ਜਿੱਤਦੀ ਨਜ਼ਰ ਆ ਰਹੀ ਹੈ। ਸਾਬਕਾ ਮੁੱਖ ਮੰਤਰੀ ਹੁੱਡਾ ਨੇ ਰੋਹਤਕ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਨੂੰ ਬਹੁਮਤ ਮਿਲੇਗਾ। ਇਹ ਪੁੱਛੇ ਜਾਣ 'ਤੇ ਕਿ ਕੀ ਉਨ੍ਹਾਂ ਦੀ ਪਾਰਟੀ ਨੂੰ ਸਰਕਾਰ ਬਣਾਉਣ ਲਈ ਕਿਸੇ ਸਮਰਥਨ ਦੀ ਲੋੜ ਹੋਵੇਗੀ।
ਉਨ੍ਹਾਂ ਨੇ ਦੋਹਰਾਇਆ ਕਿ ਕਾਂਗਰਸ ਆਪਣੇ ਦਮ 'ਤੇ ਸਰਕਾਰ ਬਣਾਏਗੀ। ਉਨ੍ਹਾਂ ਨੇ ਕਿਹਾ ਕਿ ਇਸ ਦਾ ਸਿਹਰਾ ਰਾਹੁਲ ਗਾਂਧੀ, ਮਲਿਕਾਰਜੁਨ ਖੜਗੇ, ਪ੍ਰਿਅੰਕਾ ਗਾਂਧੀ ਅਤੇ ਹੋਰ ਨੇਤਾਵਾਂ ਨੂੰ ਜਾਂਦਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਅਸਲ ਸਿਹਰਾ ਹਰਿਆਣਾ ਦੀ ਜਨਤਾ ਨੂੰ ਜਾਂਦਾ ਹੈ।
ਚੋਣ ਕਮਿਸ਼ਨ ਦੀ ਵੈੱਬਸਾਈਟ 'ਤੇ ਉਪਲੱਬਧ ਰੁਝਾਨਾਂ ਮੁਤਾਬਕ ਹਰਿਆਣਾ ਵਿਚ ਭਾਜਪਾ 49 ਸੀਟਾਂ 'ਤੇ ਅੱਗੇ ਹੈ, ਜੋ ਕਿ 90 ਮੈਂਬਰੀ ਵਿਧਾਨ ਸਭਾ ਵਿਚ ਬਹੁਮਤ ਦੇ ਅੰਕੜੇ ਤੋਂ ਵੱਧ ਹੈ। ਉੱਥੇ ਹੀ ਕਾਂਗਰਸ 35 ਸੀਟਾਂ 'ਤੇ, ਆਜ਼ਾਦ 5 ਸੀਟਾਂ 'ਤੇ, ਬਹੁਜਨ ਸਮਾਜ ਪਾਰਟੀ ਅਤੇ ਇੰਡੀਅਨ ਨੈਸ਼ਨਲ ਲੋਕਦਲ (ਇਨੈਲੋ) ਇਕ-ਇਕ ਸੀਟ 'ਤੇ ਅੱਗੇ ਹਨ।
'ਡਿਜੀਟਲ ਅਰੈਸਟ' ਕਰ ਔਰਤ ਤੋਂ ਠੱਗੇ 46 ਲੱਖ ਰੁਪਏ
NEXT STORY