ਜੰਮੂ (ਭਾਸ਼ਾ)- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸ਼ਨੀਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਆਰ.ਐੱਸ.ਐੱਸ.-ਭਾਜਪਾ ਦੀ 'ਜ਼ਹਿਰੀਲੀ ਮਾਨਸਿਕਤਾ' ਤੋਂ ਨਹੀਂ ਡਰੇਗੀ ਅਤੇ ਰਾਹੁਲ ਗਾਂਧੀ ਨੂੰ ਦਿੱਤੀਆਂ ਗਈਆਂ ਧਮਕੀਆਂ ਖ਼ਿਲਾਫ਼ ਅੰਦੋਲਨ ਕਰੇਗੀ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਇਤਰਾਜ਼ਯੋਗ ਬਿਆਨ ਦੇਣ ਵਾਲੇ ਭਾਜਪਾ ਆਗੂਆਂ ਖ਼ਿਲਾਫ਼ ਕਾਰਵਾਈ ਨਹੀਂ ਕਰਨ ਦਾ ਵੀ ਦੋਸ਼ ਲਗਾਇਆ। ਖੜਗੇ ਨੇ ਜੰਮੂ 'ਚ ਕਿਹਾ,''ਭਾਜਪਾ ਅਤੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐੱਸ.ਐੱਸ.) ਦੇ ਨੇਤਾ, ਜਿਨ੍ਹਾਂ 'ਚ ਵਿਧਾਇਕ ਅਤੇ ਸੰਸਦ ਮੈਂਬਰ ਵੀ ਸ਼ਾਮਲ ਹਨ, ਸਾਡੇ ਨੇਤਾਵਾਂ ਦੀ ਜ਼ੁਬਾਨ ਕੱਟਣ ਦੀ ਗੱਲ ਕਰਦੇ ਹਨ। ਰਾਹੁਲ ਗਾਂਧੀ 'ਤੇ ਸੱਚ ਬੋਲਣ ਲਈ ਹਮਲਾ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਖ਼ਿਲਾਫ਼ ਨਫ਼ਰਤ ਦਾ ਮਾਹੌਲ ਬਣਾਇਆ ਜਾਂਦਾ ਹੈ, ਜਿਵੇਂ ਕਿ ਉਨ੍ਹਾਂ ਦੀ ਦਾਦੀ ਇੰਦਰਾ ਗਾਂਧੀ ਖ਼ਿਲਾਫ਼ ਕੀਤਾ ਗਿਆ ਸੀ।''
ਖੜਗੇ ਨੇ ਕਿਹਾ,''ਪ੍ਰਧਾਨ ਮੰਤਰੀ ਭਾਜਪਾ ਅਤੇ ਆਰ.ਐੱਸ.ਐੱਸ. ਦੇ ਅਜਿਹੇ ਭੜਕਾਊ ਭਾਸ਼ਣਾਂ ਨੂੰ ਨਜ਼ਰਅੰਦਾਜ ਕਰ ਦਿੰਦੇ ਹਨ। ਉਹ ਇਨ੍ਹਾਂ ਨੇਤਾਵਾਂ 'ਤੇ ਲਗਾਮ ਲਗਾਉਣ ਅਤੇ ਇਨ੍ਹਾਂ ਖ਼ਿਲਾਫ਼ ਕਾਰਵਾਈ ਕਰਨ 'ਚ ਅਸਫ਼ਲ ਰਹੇ ਹਨ, ਕਿਉਂਕਿ ਉਹ ਉਨ੍ਹਾਂ ਤੋਂ ਡਰਦੇ ਹਨ।'' ਵਿਧਾਨ ਸਭਾ ਚੋਣਾਂ 'ਚ ਕਾਂਗਰਸ ਉਮੀਦਵਾਰਾਂ ਲਈ ਪ੍ਰਚਾਰ ਕਰਨ ਜੰਮੂ ਪਹੁੰਚੇ ਖੜਗੇ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ 'ਅੱਤਵਾਦੀ' ਅਤੇ 'ਰਾਸ਼ਟਰ ਵਿਰੋਧੀ' ਕਰਾਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਅਜਿਹੀਆਂ ਚੀਜ਼ਾਂ ਨੂੰ ਉਤਸ਼ਾਹ ਦੇ ਰਹੇ ਹਨ ਅਤੇ ਕਾਰਵਾਈ ਨਹੀਂ ਕਰ ਕੇ ਲੋਕਾਂ ਨੂੰ ਉਕਸਾ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੇਲਵੇ ਸਟੇਸ਼ਨ ਪਹੁੰਚਿਆ ਸਪਾਈਡਰ ਮੈਨ, ਫੜ੍ਹ ਕੇ ਲੈ ਗਈ RPF
NEXT STORY