ਲਖਨਊ- ਕਾਂਗਰਸੀ ਵਰਕਰਾਂ ਨੇ ਐਤਵਾਰ ਨੂੰ ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਣੀ ਨੂੰ ਉਨ੍ਹਾਂ ਦੇ ਸੂਬੇ ਵਿਚੋਂ ਉੱਤਰ ਪ੍ਰਦੇਸ਼ ਤੇ ਬਿਹਾਰ ਦੇ ਮੂਲ ਨਿਵਾਸੀਆਂ ਨੂੰ ਕੱਢੇ ਜਾਣ ਦੇ ਵਿਰੋਧ ਵਿਚ ਕਾਲੇ ਝੰਡੇ ਦਿਖਾਉਣ ਦੀ ਕੋਸ਼ਿਸ਼ ਕੀਤੀ। ਕਾਂਗਰਸ ਪਾਰਟੀ ਦੇ ਕੁਝ ਵਰਕਰਾਂ ਨੇ ਰੁਪਾਣੀ ਨੂੰ ਉਸ ਸਮੇਂ ਕਾਲੇ ਝੰਡੇ ਦਿਖਾਉਣ ਦੀ ਕੋਸ਼ਿਸ਼ ਕੀਤੀ ਜਦੋਂ ਉਨ੍ਹਾਂ ਦਾ ਕਾਫਲਾ ਵੀ. ਆਈ. ਪੀ. ਗੈਸਟ ਹਾਊਸ ਇਲਾਕੇ ਵਿਚੋਂ ਲੰਘ ਰਿਹਾ ਸੀ। ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕ ਦਿੱਤਾ। ਉਤਰ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਰਾਜੀਵ ਬਖਸ਼ੀ ਨੇ ਦਾਅਵਾ ਕੀਤਾ ਕਿ ਕਾਂਗਰਸ ਦੇ ਵਰਕਰਾਂ ਨੇ ਉੱਤਰ ਪ੍ਰਦੇਸ਼ ਦੇ ਦੌਰੇ ’ਤੇ ਆਏ ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਣੀ ਨੂੰ ਕਾਲੇ ਝੰਡੇ ਦਿਖਾਏ ਹਨ ਅਤੇ ਉਨ੍ਹਾਂ ਖਿਲਾਫ ਨਾਅਰੇਬਾਜ਼ੀ ਵੀ ਕੀਤੀ। ਉਨ੍ਹਾਂ ਦੱਸਿਆ ਕਿ ਪੁਲਸ ਨੇ ਲਗਭਗ 150 ਵਰਕਰਾਂ ਨੂੰ ਹਿਰਾਸਤ ਵਿਚ ਲਿਆ ਪਰ ਬਾਅਦ ਵਿਚ ਰਿਹਾਅ ਕਰ ਦਿੱਤਾ।
ਧੁੰਦ ’ਚ ਨਹੀਂ ਧੁੱਪ ’ਚ ਹੁੰਦੇ ਹਨ 70 ਫੀਸਦੀ ਹਾਦਸੇ
NEXT STORY