ਨਵੀਂ ਦਿੱਲੀ- ਕਾਂਗਰਸ ਨੇ ਸੰਸਦ ਸੁਰੱਖਿਆ ਕੁਤਾਹੀ ਮਾਮਲੇ ਵਿਚ ਮੁਲਜ਼ਮਾਂ ਵੱਲੋਂ ਅਦਾਲਤ ਵਿਚ ਕੀਤੇ ਗਏ ਦਾਅਵਿਆਂ ਦਾ ਹਵਾਲਾ ਦਿੰਦੇ ਹੋਏ ਦੋਸ਼ ਲਾਇਆ ਕਿ ਇਸ ਮਾਮਲੇ ਵਿਚ ਵਿਰੋਧੀ ਧਿਰ ਦੇ ਆਗੂਆਂ ਨੂੰ ਜ਼ਿੰਮੇਵਾਰ ਠਹਿਰਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਇਹ ਵੀ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਪ੍ਰਤਾਪ ਸਿਮਹਾ ਦੀ ਮਦਦ ਨਾਲ ਮੁਲਜ਼ਮਾਂ ਨੇ ਸੰਸਦ ਪਾਸ ਮਿਲਿਆ ਪਰ ਸਿਮਹਾ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ।
ਸੰਸਦ ਦੀ ਸੁਰੱਖਿਆ ਵਿਚ ਕੁਤਾਹੀ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ 6 ਮੁਲਜ਼ਮਾਂ ਵਿਚੋਂ 5 ਨੇ ਬੁੱਧਵਾਰ ਨੂੰ ਇਕ ਅਦਾਲਤ ਨੂੰ ਦੱਸਿਆ ਕਿ ਦਿੱਲੀ ਪੁਲਸ ਉਨ੍ਹਾਂ ਨੂੰ ਵਿਰੋਧੀ ਪਾਰਟੀਆਂ ਨਾਲ ਆਪਣੇ ਸਬੰਧਾਂ ਦਾ ਇਕਬਾਲ ਕਰਨ ਲਈ ਤਸੀਹੇ ਦੇ ਰਹੀ ਹੈ। 5 ਮੁਲਜ਼ਮਾਂ ਨੇ ਵਧੀਕ ਸੈਸ਼ਨ ਜੱਜ ਹਰਦੀਪ ਕੌਰ ਦੇ ਸਾਹਮਣੇ ਇਹ ਦਲੀਲ ਦਿੱਤੀ। ਜੱਜ ਨੇ ਸਾਰੇ 6 ਦੋਸ਼ੀਆਂ ਦੀ ਨਿਆਂਇਕ ਹਿਰਾਸਤ 1 ਮਾਰਚ ਤੱਕ ਵਧਾ ਦਿੱਤੀ ਹੈ।
ਰਮੇਸ਼ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਪੋਸਟ ਕੀਤਾ ਕਿ ਆਪਣੇ ਅਪਰਾਧ ਨੂੰ ਲੁਕਾਉਣ ਲਈ ਵਿਰੋਧੀ ਧਿਰ ’ਤੇ ਝੂਠੇ ਦੋਸ਼ ਲਗਾਉਣਾ ‘ਅਹੰਕਾਰਚਾਰੀਆ’ ਦਾ ਤਰੀਕਾ ਹੈ! ਈ. ਡੀ., ਸੀ. ਬੀ. ਆਈ. ਅਤੇ ਇਨਕਮ ਟੈਕਸ ਵਿਭਾਗ ਦੀ ਦੁਰਵਰਤੋਂ ਕਰ ਕੇ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਜੇਲ ਵਿਟ ਡੱਕਣ ਵਾਲੀ ਮੋਦੀ ਸਰਕਾਰ ਸਾਜ਼ਿਸ਼ ਰਚ ਰਹੀ ਹੈ।
ED ਦੇ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, 'ਆਪ' ਨੇ ਸੰਮਨ ਨੂੰ ਦੱਸਿਆ 'ਗੈਰ-ਕਾਨੂੰਨੀ'
NEXT STORY