ਨਵੀਂ ਦਿੱਲੀ- ਕੇਂਦਰੀ ਹਥਿਆਰਬੰਦ ਪੁਲਸ ਬਲਾਂ 'ਚ ਕਾਂਸਟੇਬਲਾਂ ਦੀ ਭਰਤੀ ਲਈ ਪਹਿਲੀ ਵਾਰ ਕਾਂਸਟੇਬਲ (ਜੀ.ਡੀ.) ਪ੍ਰੀਖਿਆ ਹਿੰਦੀ ਅਤੇ ਅੰਗਰੇਜ਼ੀ ਤੋਂ ਇਲਾਵਾ 13 ਖੇਤਰੀ ਭਾਸ਼ਾਵਾਂ 'ਚ ਕਰਵਾਈ ਜਾਵੇਗੀ। ਇਹ ਪ੍ਰੀਖਿਆ 20 ਫਰਵਰੀ ਤੋਂ 7 ਮਾਰਚ, 2024 ਤੱਕ ਦੇਸ਼ ਭਰ ਦੇ 128 ਸ਼ਹਿਰਾਂ ਵਿਚ ਲਗਭਗ 48 ਲੱਖ ਉਮੀਦਵਾਰਾਂ ਲਈ ਕਰਵਾਈ ਜਾਵੇਗੀ। ਗ੍ਰਹਿ ਮੰਤਰਾਲੇ ਨੇ ਕੇਂਦਰੀ ਹਥਿਆਰਬੰਦ ਪੁਲਸ ਬਲਾਂ 'ਚ ਭਰਤੀ ਲਈ ਕਾਂਸਟੇਬਲ (ਜਨਰਲ ਡਿਊਟੀ) ਪ੍ਰੀਖਿਆ 1 ਜਨਵਰੀ ਤੋਂ ਹਿੰਦੀ ਅਤੇ ਅੰਗਰੇਜ਼ੀ ਤੋਂ ਇਲਾਵਾ 13 ਖੇਤਰੀ ਭਾਸ਼ਾਵਾਂ 'ਚ ਕਰਵਾਉਣ ਦਾ ਫੈਸਲਾ ਕੀਤਾ ਸੀ।
ਇਹ ਵੀ ਪੜ੍ਹੋ- 'ਝਾੜੂ' ਨੂੰ ਦਿਓ 13 ਦੀਆਂ 13 ਸੀਟਾਂ, ਤੁਹਾਡਾ ਇਕ ਵੀ ਕੰਮ ਨਹੀਂ ਰੁਕੇਗਾ: CM ਕੇਜਰੀਵਾਲ
ਇਹ ਇਤਿਹਾਸਕ ਫੈਸਲਾ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪਹਿਲ 'ਤੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ 'ਚ ਸਥਾਨਕ ਨੌਜਵਾਨਾਂ ਦੀ ਭਾਗੀਦਾਰੀ ਵਧਾਉਣ ਅਤੇ ਖੇਤਰੀ ਭਾਸ਼ਾਵਾਂ ਨੂੰ ਉਤਸ਼ਾਹਿਤ ਕਰਨ ਲਈ ਲਿਆ ਗਿਆ ਹੈ। ਕਾਂਸਟੇਬਲ (ਜਨਰਲ ਡਿਊਟੀ) ਪ੍ਰੀਖਿਆ ਦੇ ਪ੍ਰਸ਼ਨ ਪੱਤਰ ਹੁਣ ਹਿੰਦੀ ਅਤੇ ਅੰਗਰੇਜ਼ੀ ਤੋਂ ਇਲਾਵਾ 13 ਖੇਤਰੀ ਭਾਸ਼ਾਵਾਂ 'ਚ ਤਿਆਰ ਕੀਤੇ ਜਾਣਗੇ। ਹਿੰਦੀ ਅਤੇ ਅੰਗਰੇਜ਼ੀ ਤੋਂ ਇਲਾਵਾ ਹੁਣ ਆਸਾਮੀ, ਬੰਗਾਲੀ, ਗੁਜਰਾਤੀ, ਮਰਾਠੀ, ਮਲਿਆਲਮ, ਕੰਨੜ, ਤਾਮਿਲ, ਤੇਲਗੂ, ਉੜੀਆ, ਉਰਦੂ, ਪੰਜਾਬੀ, ਮਨੀਪੁਰੀ ਅਤੇ ਕੋਂਕਣੀ ਭਾਸ਼ਾਵਾਂ ਵਿਚ ਵੀ ਪ੍ਰਸ਼ਨ ਪੱਤਰ ਤਿਆਰ ਕੀਤੇ ਜਾਣਗੇ।
ਕਾਂਸਟੇਬਲ ਪ੍ਰੀਖਿਆ ਸਟਾਫ ਸਿਲੈਕਸ਼ਨ ਕਮਿਸ਼ਨ (ਐਸ. ਏ. ਸੀ) ਵਲੋਂ ਆਯੋਜਿਤ ਪ੍ਰਮੁੱਖ ਭਰਤੀ ਪ੍ਰੀਖਿਆਵਾਂ 'ਚੋਂ ਇਕ ਹੈ, ਜਿਸ ਵਿਚ ਦੇਸ਼ ਭਰ ਦੇ ਲੱਖਾਂ ਨੌਜਵਾਨ ਹਿੱਸਾ ਲੈਂਦੇ ਹਨ। ਗ੍ਰਹਿ ਮੰਤਰਾਲੇ ਅਤੇ ਸਟਾਫ ਸਿਲੈਕਸ਼ਨ ਕਮਿਸ਼ਨ ਨੇ ਹਿੰਦੀ ਅਤੇ ਅੰਗਰੇਜ਼ੀ ਤੋਂ ਇਲਾਵਾ 13 ਖੇਤਰੀ ਭਾਸ਼ਾਵਾਂ ਵਿਚ ਪ੍ਰੀਖਿਆ ਕਰਵਾਉਣ ਲਈ ਇਕ ਸਮਝੌਤੇ 'ਤੇ ਹਸਤਾਖਰ ਕੀਤੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਝਾੜੂ' ਨੂੰ ਦਿਓ 13 ਦੀਆਂ 13 ਸੀਟਾਂ, ਤੁਹਾਡਾ ਇਕ ਵੀ ਕੰਮ ਨਹੀਂ ਰੁਕੇਗਾ: CM ਕੇਜਰੀਵਾਲ
NEXT STORY