ਨਵੀਂ ਦਿੱਲੀ (ਭਾਸ਼ਾ)- ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਉੱਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਸੰਵਿਧਾਨ ਸਭਾ ਵਲੋਂ ਸੰਵਿਧਾਨ ਨੂੰ ਅਪਣਾਉਣ ਦੇ 75 ਸਾਲ ਪੂਰੇ ਹੋਣ ਮੌਕੇ ਆਯੋਜਿਤ ਇਕ ਵਿਸ਼ੇਸ਼ ਪ੍ਰੋਗਰਾਮ 'ਚ ਹਿੱਸਾ ਲੈਣਗੇ। ਸੰਸਦੀ ਕਾਰਜ ਮੰਤਰੀ ਕਿਰੇਨ ਰਿਜਿਜੂ ਨੇ ਐਤਵਾਰ ਨੂੰ ਇੱਥੇ ਦੱਸਿਆ ਕਿ ਇਹ ਪ੍ਰੋਗਰਾਮ ਸੰਵਿਧਾਨ ਸਦਨ ਦੇ ਇਤਿਹਾਸਕ ਸੈਂਟਰਲ ਹਾਲ 'ਚ ਆਯੋਜਿਤ ਕੀਤਾ ਜਾਵੇਗਾ।
ਸੰਵਿਧਾਨ ਸਦਨ ਉਹੀ ਪੁਰਾਣਾ ਸੰਸਦ ਭਵਨ ਹੈ, ਜਿੱਥੇ 26 ਨਵੰਬਰ 1949 ਨੂੰ ਸੰਵਿਧਾਨ ਸਭਾ ਨੇ ਸੰਵਿਧਾਨ ਅਪਣਾਇਆ ਸੀ। ਸੰਵਿਧਾਨ 26 ਜਨਵਰੀ 1950 ਨੂੰ ਲਾਗੂ ਹੋਇਆ ਸੀ। ਇਸ ਮੌਕੇ ਇਕ ਸਮਾਰਕ ਸਿੱਕਾ ਅਤੇ ਇਕ ਡਾਕ ਟਿਕਟ ਜਾਰੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸੰਸਕ੍ਰਿਤ ਅਤੇ ਮੈਥਿਲੀ 'ਚ ਸੰਵਿਧਾਨ ਦੀ ਕਾਪੀਆਂ ਵੀ ਜਾਰੀ ਕੀਤੀਆਂ ਜਾਣਗੀਆਂ। ਇਸ ਮੌਕੇ 2 ਕਿਤਾਬਾਂ- ਸੰਵਿਧਾਨ ਨਿਰਮਾਣ : ਇਕ ਝਲਕ ਅਤੇ ਸੰਵਿਧਾਨ ਨਿਰਮਾਣ ਅਤੇ ਇਸ ਦੀ ਸ਼ਾਨਦਾਰ ਯਾਤਰਾ ਦਾ ਵੀ ਉਦਘਾਟਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸੰਵਿਧਾਨ 'ਚ ਚਿੱਤਰਾਂ ਨੂੰ ਸਮਰਪਿਤ ਇਕ ਕਿਤਾਬ ਵੀ ਜਾਰੀ ਕੀਤੀ ਜਾਵੇਗੀ। ਰਿਜਿਜੂ ਨੇ ਕਿਹਾ ਕਿ ਰਾਸ਼ਟਰਪਤੀ ਮੁਰਮੂ ਨਾਲ ਭਾਰਤ ਅਤੇ ਵਿਦੇਸ਼ 'ਚ ਵੀ ਲੋਕ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹਨਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਹਾਰਾਸ਼ਟਰ ’ਚ ਇਸ ਮਹਾ ਜਿੱਤ ਦੇ ਸੂਖਮ ਸੂਤਰ ਨੂੰ ਸਮਝੋ
NEXT STORY