ਨਵੀਂ ਦਿੱਲੀ (ਵਾਰਤਾ)- ਆਜ਼ਾਦੀ ਦੇ 75 ਸਾਲ ਪੂਰੇ ਹੋਣ ਦੀ ਯਾਦ ’ਚ ਮਨਾਏ ਜਾ ਰਹੇ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਦੇ ਅਧੀਨ ਸ਼ੁੱਕਰਵਾਰ ਨੂੰ ਸੰਸਦ ਦੇ ਕੇਂਦਰੀ ਰੂਮ (ਸੈਂਟਰਲ ਹਾਲ) ’ਚ ਰਾਸ਼ਟਰੀ ਰਾਮਨਾਥ ਕੋਵਿੰਦ ਦੀ ਅਗਵਾਈ ’ਚ ਸੰਵਿਧਾਨ ਦਿਵਸ ਮਨਾਇਆ ਜਾਵੇਗਾ। ਸੰਸਦੀ ਕਾਰਜ ਮਾਮਲਿਆਂ ਦੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਮੰਗਲਵਾਰ ਨੂੰ ਪੱਤਰਕਾਰ ਸੰਮੇਲਨ ’ਚ ਦੱਸਿਆ ਕਿ ਸੰਸਦ ਦੇ ਸੈਂਟਰਲ ਹਾਲ ’ਚ ਸਵੇਰੇ 11 ਵਜੇ ਰਾਸ਼ਟਰਪਤੀ ਦੇ ਸੰਬੋਧਨ ਨਾਲ ਇਸ ਸਮਾਰੋਹ ਦੀ ਸ਼ੁਰੂਆਤ ਹੋਵੇਗੀ। ਇਸ ਮੌਕੇ ਉੱਪ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਲੋਕ ਸਭਾ ਸਪੀਕਰ, ਕੇਂਦਰੀ ਮੰਤਰੀ, ਸੰਸਦ ਮੈਂਬਰ ਅਤੇ ਦਿੱਗਜ ਵਿਅਕਤੀ ਮੌਜੂਦ ਰਹਿਣਗੇ। ਇਸ ਪ੍ਰੋਗਰਾਮ ਦਾ ਸੰਸਦ ਟੈਲੀਵਿਜ਼ਨ ਅਤੇ ਦੂਰਦਰਸ਼ਨ ਤੇ ਆਨਲਾਈਨ ਪੋਰਟਲ ਰਾਹੀਂ ਸਿੱਧਾ ਪ੍ਰਸਾਰਨ ਕੀਤਾ ਜਾਵੇਗਾ। ਰਾਸ਼ਟਰਪਤੀ ਦੇ ਸੰਬੋਧਨ ਤੋਂ ਬਾਅਦ ਪੂਰੇ ਦੇਸ਼ ਦੇ ਨਾਗਰਿਕ ਆਪਣੀ-ਆਪਣੀ ਜਗ੍ਹਾ ਤੋਂ ਉਨ੍ਹਾਂ ਨਾਲ ਸੰਵਿਧਾਨ ਦੀ ਪ੍ਰਸਤਾਵਨਾ ਨੂੰ ਪੜ੍ਹਨਗੇ। ਸਾਰੇ ਦੇਸ਼ ਵਾਸੀਆਂ ਨੂੰ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹਨ ਲਈ ਇਸ ਪ੍ਰੋਗਰਾਮ ਨਾਲ ਆਨਲਾਈਨ ਜੋੜਨ ਲਈ ਇਕ ਪੋਰਟਲ ਵਿਕਸਿਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਇਕ ਸਾਲ ਦੇ ਬੱਚੇ ਲਈ ਆਂਧਰਾ ਪ੍ਰਦੇਸ਼-ਕੇਰਲ ’ਚ ਲੜਾਈ, ਜਾਣੋ ਪੂਰਾ ਮਾਮਲਾ
ਇਸ ਪੋਰਟਲ ਦੇ ਮਾਧਿਅਮ ਨਾਲ ਦੇਸ਼ਵਾਸੀ 22 ਅਧਿਕਾਰਤ ਭਾਸ਼ਾਵਾਂ ਅਤੇ ਅੰਗਰੇਜ਼ੀ ’ਚ ਸੰਵਿਧਾਨ ਦੀ ਪ੍ਰਸਤਾਵਨਾ ਦਾ ਪਾਠ ਕਰ ਸਕਣਗੇ। ਆਮ ਲੋਕਾਂ ਦੇ ਨਾਲ-ਨਾਲ ਸਾਰੇ ਮੰਤਰਾਲਿਆਂ, ਵਿਭਾਗਾਂ, ਰਾਜਾਂ, ਕੇਂਦਰ ਸ਼ਾਸਿਤ ਪ੍ਰਦੇਸ਼ਾਂ, ਸਕੂਲਾਂ, ਕਾਲਜਾਂ, ਯੂਨੀਵਰਸਿਟੀ, ਸੰਸਥਾ, ਸੰਗਠਨਾਂ ਅਤੇ ਬਾਰ ਕੌਂਸਲ ਆਦਿ ਤੋਂ ਅਪੀਲ ਕੀਤੀ ਗਈ ਹੈ ਕਿ ਉਹ ਕੋਰੋਨਾ ਪ੍ਰੋਟੋਕਾਲ ਦਾ ਪਾਲਣ ਕਰਦੇ ਹੋਏ ਆਪਣੀ-ਆਪਣੀ ਜਗ੍ਹਾ ਤੋਂ ਸੰਵਿਧਾਨ ਦੀ ਪ੍ਰਸਤਾਵਨਾ ਦਾ ਪਾਠ ਕਰਨ। ਲੋਕਾਂ ਨੂੰ ਇਸ ਦੀ ਜਾਣਕਾਰੀ ਦੇਣ ਲਈ ਰੇਡੀਓ ਟੈਲੀਵਿਜ਼ਨ ਅਤੇ ਸੋਸ਼ਲ ਮੀਡੀਆ ਦੇ ਮਾਧਿਅਮ ਨਾਲ ਦੱਸਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸੰਵਿਧਾਨਕ ਲੋਕਤੰਤਰ ’ਤੇ ਆਨਲਾਈਨ ਕੁਇਜ਼ ਲਈ ਵੀ ਇਕ ਪੋਰਟਲ ਦੀ ਸ਼ੁਰੂਆਤ ਕੀਤੀ ਗਈ ਹੈ।
ਇਹ ਵੀ ਪੜ੍ਹੋ : ਕੋਰੋਨਾ ਵੈਕਸੀਨ ਲੱਗਣ ਤੋਂ ਬਾਅਦ ਜਨਾਨੀ ਦੀ ਮੌਤ, ਨਾਰਾਜ਼ ਪਰਿਵਾਰਕ ਮੈਂਬਰਾਂ ਨੇ ਡਾਕਟਰਾਂ ’ਤੇ ਕੀਤਾ ਹਮਲਾ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਤਾਮਿਲਨਾਡੂ ’ਚ ਸਿਲੰਡਰ ’ਚ ਹੋਇਆ ਧਮਾਕਾ, ਜਨਾਨੀ ਸਮੇਤ 4 ਦੀ ਮੌਤ
NEXT STORY