ਗੋਂਡੀਆ — ਕੇਂਦਰੀ ਸਮਾਜਿਕ ਨਿਆਂ ਮੰਤਰੀ ਰਾਮਦਾਸ ਅਠਾਵਲੇ ਨੇ ਮੰਗਲਵਾਰ ਨੂੰ ਕਾਂਗਰਸ ਦੇ ਉਸ ਦੋਸ਼ ਨੂੰ ਖਾਰਜ ਕਰ ਦਿੱਤਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਰਾਸ਼ਟਰੀ ਜਮਹੂਰੀ ਗਠਜੋੜ (ਐੱਨ. ਡੀ. ਏ.) ਸਰਕਾਰ ਸੰਵਿਧਾਨ ਨੂੰ ਬਦਲਣ ਦੀ ਯੋਜਨਾ ਬਣਾ ਰਹੀ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਹਿਯੋਗੀ ਰਿਪਬਲਿਕਨ ਪਾਰਟੀ ਆਫ ਇੰਡੀਆ ਦੇ ਮੁਖੀ ਅਠਾਵਲੇ ਨੇ ਕਿਹਾ ਕਿ ਜੇਕਰ ਸੰਵਿਧਾਨ ਨੂੰ ਬਦਲਣ ਦੀ ਕੋਈ ਕੋਸ਼ਿਸ਼ ਕੀਤੀ ਗਈ ਤਾਂ ਉਹ ਅਸਤੀਫਾ ਦੇ ਦੇਣਗੇ।
ਇਹ ਵੀ ਪੜ੍ਹੋ- ਫਿਰੌਤੀ ਲਈ ਕੀਤਾ 4 ਸਾਲਾ ਬੱਚੀ ਨੂੰ ਅਗਵਾ, ਨਹੀਂ ਮਿਲਣ 'ਤੇ ਕਰ 'ਤਾ ਬੇਰਹਿਮੀ ਨਾਲ ਕਤਲ
ਅਠਾਵਲੇ ਇੱਥੇ ਭੰਡਾਰਾ-ਗੋਂਡੀਆ ਲੋਕ ਸਭਾ ਸੀਟ ਤੋਂ ਸੱਤਾਧਾਰੀ ਗਠਜੋੜ ਦੇ ਉਮੀਦਵਾਰ ਸੁਨੀਲ ਮੇਂਢੇ ਲਈ ਪ੍ਰਚਾਰ ਕਰਨ ਆਏ ਸਨ। ਅਠਾਵਲੇ ਨੇ ਕਿਹਾ, ''ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਮੌਜੂਦਾ ਐੱਨਡੀਏ ਸਰਕਾਰ ਦੇ ਖ਼ਿਲਾਫ਼ ਕੋਈ ਮੁੱਦਾ ਨਾ ਹੋਣ ਕਾਰਨ ਕਾਂਗਰਸ ਸਮੇਤ ਹੋਰ ਵਿਰੋਧੀ ਪਾਰਟੀਆਂ ਇਹ ਦੋਸ਼ ਲਗਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਜੇਕਰ ਇਹ ਸਰਕਾਰ 400 ਤੋਂ ਵੱਧ ਸੀਟਾਂ ਜਿੱਤਦੀ ਹੈ ਤਾਂ ਸੰਵਿਧਾਨ ਬਦਲ ਦੇਵੇਗੀ।'' ਉਨ੍ਹਾਂ ਕਿਹਾ, ''ਉਨ੍ਹਾਂ (ਵਿਰੋਧੀ) ਦੇ ਦੋਸ਼ ਪੂਰੀ ਤਰ੍ਹਾਂ ਬੇਬੁਨਿਆਦ ਹਨ... ਜੇਕਰ ਸਰਕਾਰ ਅਜਿਹੀ ਕੋਈ ਕੋਸ਼ਿਸ਼ ਕਰਦੀ ਹੈ ਤਾਂ ਮੈਂ ਮੰਤਰੀ ਮੰਡਲ ਤੋਂ ਅਸਤੀਫਾ ਦੇ ਦੇਵਾਂਗਾ ਅਤੇ ਭਾਜਪਾ ਤੋਂ ਸਮਰਥਨ ਵਾਪਸ ਲੈ ਲਵਾਂਗਾ।''
ਇਹ ਵੀ ਪੜ੍ਹੋ- ਕਾਂਗੜਾ 'ਚ ਹਾਦਸਾ, ਪੈਰਾਗਲਾਈਡਿੰਗ ਕਰ ਰਹੀ ਮਹਿਲਾ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਟ੍ਰਾਂਸਫਾਰਮਰ 'ਚੋਂ ਨਿਕਲੀ ਚੰਗਿਆੜੀ ਕਾਰਨ ਘਰ ਨੂੰ ਲੱਗੀ ਅੱਗ, 4 ਬੱਚਿਆਂ ਸਣੇ 6 ਜਿਉਂਦੇ ਸੜੇ
NEXT STORY