ਨਵੀਂ ਦਿੱਲੀ, (ਏਜੰਸੀ)-ਕੇਂਦਰੀ ਵਾਤਾਵਰਣ ਮੰਤਰੀ ਭੂਪੇਂਦਰ ਯਾਦਵ ਨੇ ਪ੍ਰਦੂਸ਼ਣ ਕੰਟਰੋਲ ਲਈ ਇਕ ਮਹੱਤਵਪੂਰਨ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਦਿੱਲੀ-ਐੱਨ. ਸੀ. ਆਰ. ਖੇਤਰ ਵਿਚ ਉਸਾਰੀ ਅਤੇ ਢਾਹੁਣ ਦੀਆਂ ਗਤੀਵਿਧੀਆਂ ’ਤੇ ਪੂਰੀ ਤਰ੍ਹਾਂ ਰੋਕ ਲਗਾਈ ਜਾਵੇਗੀ। ਇਹ ਪਾਬੰਦੀ 5 ਨਵੰਬਰ ਤੋਂ 20 ਨਵੰਬਰ ਤੱਕ ਪ੍ਰਭਾਵੀ ਰਹੇਗੀ।
ਮੰਤਰੀ ਨੇ ਕਿਹਾ ਕਿ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਦੇ ਮਰਸਦ ਨਾਲ 5 ਨਵੰਬਰ ਤੋਂ 20 ਨਵੰਬਰ ਤੱਕ ਪੂਰੇ ਦਿੱਲੀ-ਐੱਨ. ਸੀ. ਆਰ. ਖੇਤਰ ਵਿਚ ਉਸਾਰੀ ਅਤੇ ਢਾਹੁਣ ਦੀਆਂ ਗਤੀਵਿਧੀਆਂ ’ਤੇ ਪੂਰੀ ਤਰ੍ਹਾਂ ਰੋਕ ਲਗਾਈ ਜਾਵੇਗੀ। ਹਾਲਾਂਕਿ, ਰਾਸ਼ਟਰੀ ਮਹੱਤਵ ਵਾਲੇ ਪ੍ਰਾਜੈਕਟਾਂ ਨੂੰ ਇਸ ਰੋਕ ਤੋਂ ਛੋਟ ਮਿਲੇਗੀ। ਕੇਂਦਰੀ ਮੰਤਰੀ ਭੂਪੇਂਦਰ ਯਾਦਵ ਨੇ ਦੱਸਿਆ ਕਿ ਇਹ ਸਮਾਂ ਪ੍ਰਦੂਸ਼ਣ ਦੇ ਲਿਹਾਜ਼ ਨਾਲ ਸਿਖ਼ਰ ਦਾ ਸਮਾਂ ਮੰਨਿਆ ਜਾਂਦਾ ਹੈ। ਇਹ ਉਪਾਅ ਗੁਰੂਗ੍ਰਾਮ, ਫਰੀਦਾਬਾਦ, ਗਾਜ਼ੀਆਬਾਦ, ਗੌਤਮ ਬੁੱਧ ਨਗਰ ਅਤੇ ਸੋਨੀਪਤ ਸਮੇਤ ਹੋਰ ਐੱਨ. ਸੀ. ਆਰ. ਖੇਤਰਾਂ ਤੇ ਵੀ ਲਾਗੂ ਹੋਣਗੇ। ਇਨ੍ਹਾਂ ਉਪਾਵਾਂ ਦਾ ਟੀਚਾ ਖੇਤਰ ਵਿਚ ਹਵਾ ਦੀ ਗੁਣਵੱਤਾ ਵਿਚ ਸੁਧਾਰ ਲਿਆਉਣਾ ਹੈ। ਇਹ ਫ਼ੈਸਲਾ ਹਵਾ ਪ੍ਰਦੂਸ਼ਣ ਦੇ ਵਧਦੇ ਪੱਧਰ ਨੂੰ ਕੰਟਰੋਲ ਕਰਨ ਲਈ ਲਿਆ ਗਿਆ ਹੈ।
ਕ੍ਰੈਡਿਟ ਕਾਰਡ ਖਰਚ 'ਚ 5 ਸਾਲਾਂ 'ਚ ਆਈ ਸਭ ਤੋਂ ਵੱਡੀ ਗਿਰਾਵਟ, ਜਾਣੋ ਕਾਰਨ
NEXT STORY