ਠਾਣੇ (ਏਜੰਸੀ)- ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ 'ਚ 1.10 ਕਰੋੜ ਰੁਪਏ ਦੇ ਇਲੈਕਟ੍ਰਾਨਿਕ ਯੰਤਰਾਂ ਅਤੇ ਹੋਰ ਕੀਮਤੀ ਸਮਾਨ ਨਾਲ ਭਰੇ ਕੰਟੇਨਰ ਨਾਲ ਲਾਪਤਾ ਹੋਏ ਡਰਾਈਵਰ ਵਿਰੁੱਧ ਗਬਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਨਾਰਪੋਲੀ ਪੁਲਸ ਨੇ ਵੀਰਵਾਰ ਨੂੰ ਦੋਸ਼ੀ ਡਰਾਈਵਰ ਰਫੀਕ ਮਹਿਬੂਬ ਦੇ ਖ਼ਿਲਾਫ਼ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 407 ਦੇ ਤਹਿਤ ਐੱਫ.ਆਈ.ਆਰ. ਦਰਜ ਕੀਤੀ। ਰਫੀਕ ਮਹਿਬੂਬ ਉੱਤਰ ਪ੍ਰਦੇਸ਼ ਦੇ ਮਥੁਰਾ ਦਾ ਰਹਿਣ ਵਾਲਾ ਹੈ।
ਇਹ ਖ਼ਬਰ ਵੀ ਪੜ੍ਹੋ - ਹੈਰਾਨੀਜਨਕ! ਬੱਚੀ ਵੱਲੋਂ ਰੱਖੜੀ ਬੰਨ੍ਹਣ ਲਈ ਭਰਾ ਮੰਗਣ 'ਤੇ ਮਾਪਿਆਂ ਨੇ ਕੀਤਾ ਅਜਿਹਾ ਕਾਰਾ, ਹੁਣ ਜਾਣਾ ਪਿਆ ਜੇਲ੍ਹ
ਪੁਲਸ ਅਧਿਕਾਰੀ ਮੁਤਾਬਕ ਇਕ ਕਾਰਗੋ ਟਰਾਂਸਪੋਰਟ ਕੰਪਨੀ ਨੇ 17 ਅਗਸਤ ਨੂੰ ਦੋਸ਼ੀ ਡਰਾਈਵਰ ਰਫੀਕ ਮਹਿਬੂਬ ਨੂੰ ਆਈ-ਪੈਡ, ਆਈ-ਫੋਨ ਅਤੇ ਲੈਪਟਾਪ ਸਮੇਤ ਇਲੈਕਟ੍ਰਾਨਿਕ ਯੰਤਰਾਂ ਅਤੇ ਸਹਾਇਕ ਉਪਕਰਣਾਂ ਨਾਲ ਭਰੇ ਇਕ ਕੰਟੇਨਰ ਨੂੰ ਅਹਿਮਦਾਬਾਦ ਤੋਂ ਠਾਣੇ ਜ਼ਿਲ੍ਹੇ ਦੇ ਭਿਵੰਡੀ ਸਥਿਤ ਸਾਗਰ ਕੰਪਲੈਕਸ ਵਿਚ ਲਿਜਾਣ ਦਾ ਕੰਮ ਸੌਂਪਿਆ ਸੀ। ਅਧਿਕਾਰੀ ਨੇ ਦੱਸਿਆ ਕਿ ਟਰੱਕ ਅਗਲੇ ਦਿਨ ਆਪਣੀ ਮੰਜ਼ਿਲ 'ਤੇ ਨਹੀਂ ਪਹੁੰਚਿਆ ਅਤੇ ਇਸ ਦੇ ਡਰਾਈਵਰ ਦਾ ਵੀ ਪਤਾ ਨਹੀਂ ਲੱਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੰਦਰ ਦੀ ਸੁਰੱਖਿਆ 'ਚ ਤਾਇਨਾਤ ਜਵਾਨ ਦੀ ਗੋਲ਼ੀਆਂ ਲੱਗਣ ਨਾਲ ਮੌਤ
NEXT STORY