ਮਥੁਰਾ- ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ 'ਚ ਮਜ਼ਦੂਰੀ ਮੰਗਣ 'ਤੇ ਇਕ ਠੇਕੇਦਾਰ ਵਲੋਂ 2 ਮਜ਼ਦੂਰਾਂ ਦੀ ਕੁੱਟਮਾਰ ਕਰਨ ਨਾਲ ਉਨ੍ਹਾਂ ਦੀ ਮੌਤ ਹੋ ਗਈ। ਘਟਨਾ ਤੋਂ ਗੁੱਸੇ ਪਰਿਵਾਰ ਵਾਲਿਆਂ ਅਤੇ ਪਿੰਡ ਵਾਲਿਆਂ ਨੇ ਹੰਗਾਮਾ ਕਰ ਕੇ ਸੜਕ ਜਾਮ ਕਰ ਦਿੱਤੀ। ਪੁਲਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਇਆ ਹੈ। ਪੁਲਸ ਸੁਪਰਡੈਂਟ ਰਾਜੀਵ ਕੁਮਾਰ ਸਿੰਘ ਨੇ ਦੱਸਿਆ ਕਿ ਸਦਰ ਥਾਣਾ ਖੇਤਰ ਦੇ ਦਾਮੋਦਰਪੁਰ ਵਾਸੀ ਠੇਕੇਦਾਰ ਕੱਲਾ ਉਰਫ਼ ਕਲਿਆਣ ਸਿੰਘ ਨਿਰਮਾਣ ਕੰਮ ਲਈ ਮਜ਼ਦੂਰ ਮੁਹੱਈਆ ਕਰਵਾਉਂਦਾ ਹੈ। ਦੋਸ਼ੀ ਹੈ ਕਿ ਬੁੱਧਵਾਰ ਨੂੰ ਮਜ਼ਦੂਰੀ ਦੇ ਪੈਸੇ ਮੰਗਣ 'ਤੇ ਉਸ ਨੇ ਆਪਣੇ ਇੱਥੇ ਕੰਮ ਕਰਨ ਵਾਲੇ 2 ਮਜ਼ਦੂਰਾਂ ਮਨੋਜ ਅਤੇ ਹਰੀਓਮ ਨੂੰ ਬੁਲਾ ਕੇ ਉਨ੍ਹਾਂ ਦੀ ਬੇਰਹਿਮੀ ਨਾਲ ਕੁੱਟਮਾਰ ਕਰ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਘਟਨਾ 'ਚ ਮਨੋਜ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਗੰਭੀਰ ਰੂਪ ਨਾਲ ਜ਼ਖ਼ਮੀ ਹਰੀਓਮ ਨੂੰ ਇਲਾਜ ਲਈ ਆਗਰਾ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਨੇ ਵੀ ਦਮ ਤੋੜ ਦਿੱਤਾ। ਪੁਲਸ ਅਨੁਸਾਰ, ਵੀਰਵਾਰ ਨੂੰ ਘਟਨਾ ਦੀ ਜਾਣਕਾਰੀ ਮਿਲਣ 'ਤੇ ਮ੍ਰਿਤਕ ਦੇ ਪਰਿਵਾਰ ਵਾਲਿਆਂ ਅਤੇ ਪਿੰਡ ਵਾਲਿਆਂ ਨੇ ਹਰੀਓਮ ਦੀਆਂ ਲਾਸ਼ਾਂ ਸੜਕ 'ਤੇ ਰੱਖ ਕੇ ਜਾਮ ਲਗਾ ਦਿੱਤਾ ਅਤੇ ਹੰਗਾਮਾ ਕੀਤਾ। ਇਸ ਦੌਰਾਨ ਜਾਮ ਖੁੱਲ੍ਹਵਾਉਣ ਪਹੁੰਚੇ ਇਕ ਦਰੋਗਾ ਨਾਲ ਵੀ ਉਨ੍ਹਾਂ ਦੀ ਝੜਪ ਹੋ ਗਈ। ਬਾਅਦ 'ਚ ਪੁਲਸ ਨੇ ਲੋਕਾਂ ਨੂੰ ਸ਼ਾਂਤ ਕਰਵਾ ਕੇ ਜਾਮ ਖੁੱਲ੍ਹਵਾਇਆ। ਉਨ੍ਹਾਂ ਦੱਸਿਆ ਕਿ ਦੋਸ਼ੀ ਠੇਕੇਦਾਰ ਕੱਲਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕੇਦਾਰਨਾਥ-ਬਦਰੀਨਾਥ ਜਾਣ ਵਾਲਿਆਂ ਲਈ ਖ਼ਾਸ ਖ਼ਬਰ, Online ਰਜਿਸਟ੍ਰੇਸ਼ਨ ਸ਼ੁਰੂ, ਇਸ ਦਿਨ ਖੁੱਲ੍ਹਣਗੇ ਕਿਵਾੜ
NEXT STORY