ਬਿਜ਼ਨੈੱਸ ਡੈਸਕ : ਪਿਆਜ਼, ਟਮਾਟਰ ਅਤੇ ਲਸਣ ਤੋਂ ਬਾਅਦ ਹੁਣ ਖਾਣ ਵਾਲੇ ਤੇਲ ਨੇ ਆਮ ਆਦਮੀ ਦਾ ਰਸੋਈ ਦਾ ਬਜਟ ਵਿਗਾੜ ਕੇ ਰੱਖ ਦਿੱਤਾ ਹੈ। ਪਿਛਲੇ ਇੱਕ ਮਹੀਨੇ ਵਿੱਚ ਖਾਣ ਵਾਲੇ ਤੇਲ ਦੀਆਂ ਕੀਮਤਾਂ ਵਿੱਚ 8 ਫ਼ੀਸਦੀ ਦਾ ਵਾਧਾ ਹੋਇਆ ਹੈ, ਜਿਸ ਕਾਰਨ ਲੋਕ ਹੁਣ ਮਹੀਨਾਵਾਰ ਰਾਸ਼ਨ ਲਈ ਜ਼ਿਆਦਾ ਬਜਟ ਬਣਾਉਣ ਲਈ ਮਜਬੂਰ ਹਨ। ਸਬਜ਼ੀਆਂ ਦੀਆਂ ਕੀਮਤਾਂ ਪਹਿਲਾਂ ਹੀ ਉੱਚੀਆਂ ਚੱਲ ਰਹੀਆਂ ਹਨ। ਖੁਰਾਕੀ ਮਹਿੰਗਾਈ ਕਾਰਨ ਅਕਤੂਬਰ 'ਚ ਪ੍ਰਚੂਨ ਮਹਿੰਗਾਈ 14 ਮਹੀਨਿਆਂ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਈ ਹੈ।
ਇਹ ਵੀ ਪੜ੍ਹੋ - ਹੁਣ ਕੈਸ਼ ਨਾਲ ਨਹੀਂ ਖਰੀਦੀ ਜਾ ਸਕੇਗੀ 'ਸ਼ਰਾਬ', ਸ਼ੌਕੀਨਾਂ ਨੂੰ ਵੱਡਾ ਝਟਕਾ
ਕੀ ਕਹਿੰਦੇ ਹਨ ਅੰਕੜੇ?
. ਮੂੰਗਫਲੀ ਦੇ ਤੇਲ ਦੀ ਕੀਮਤ 14 ਅਕਤੂਬਰ ਨੂੰ 193.58 ਰੁਪਏ ਪ੍ਰਤੀ ਲੀਟਰ ਸੀ, ਜੋ ਹੁਣ ਵਧ ਕੇ 195.59 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
. ਸਰ੍ਹੋਂ ਦੇ ਤੇਲ ਦੀ ਕੀਮਤ 2.5 ਫ਼ੀਸਦੀ ਵਧ ਕੇ 167 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
. ਬਨਸਪਤੀ ਤੇਲ ਦੀ ਕੀਮਤ 5 ਫ਼ੀਸਦੀ ਵਧ ਕੇ 142 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
. ਸੋਇਆ ਤੇਲ 5 ਫ਼ੀਸਦੀ ਮਹਿੰਗਾ ਹੋ ਕੇ 141 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
. ਸੂਰਜਮੁਖੀ ਦਾ ਤੇਲ ਵੀ 5 ਫ਼ੀਸਦੀ ਵਧ ਕੇ 140 ਰੁਪਏ ਤੋਂ 147 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
. ਪਾਮ ਆਇਲ ਸਭ ਤੋਂ ਵੱਧ 8 ਫ਼ੀਸਦੀ ਵਧ ਕੇ 120 ਰੁਪਏ ਤੋਂ 129 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਇਹ ਵੀ ਪੜ੍ਹੋ - MRI ਮਸ਼ੀਨ 'ਚ ਪਿਆ ਮਰੀਜ਼ ਮਲਣ ਲੱਗਾ ਜਰਦਾ, ਵੀਡੀਓ ਵਾਇਰਲ, ਡਾਕਟਰ ਤੇ ਲੋਕ ਹੈਰਾਨ
ਚਾਹ ਤੇ ਸਬਜ਼ੀਆਂ ਦੀਆਂ ਕੀਮਤਾਂ 'ਚ ਵਾਧਾ
. ਚਾਹ ਦੀ ਕੀਮਤ 3 ਫ਼ੀਸਦੀ ਵਧੀ ਹੈ। ਹੁਣ ਇਸ ਦੀ ਕੀਮਤ 271 ਰੁਪਏ ਪ੍ਰਤੀ ਕਿਲੋ ਹੋ ਗਈ ਹੈ।
. ਸਬਜ਼ੀਆਂ ਦਾ ਭਾਅ 30 ਤੋਂ 80 ਰੁਪਏ ਪ੍ਰਤੀ ਕਿਲੋ ਤੱਕ ਹੈ। ਪਿਆਜ਼ ਦੀ ਕੀਮਤ 70-80 ਰੁਪਏ ਪ੍ਰਤੀ ਕਿਲੋ ਹੈ, ਜਦੋਂ ਕਿ ਆਲੂ 30 ਰੁਪਏ ਕਿਲੋ ਵਿਕ ਰਹੇ ਹਨ।
ਪਿਆਜ਼ ਦੀਆਂ ਕੀਮਤਾਂ ਉੱਚੀਆਂ ਰਹਿਣਗੀਆਂ: ਆਈਸੀਆਈਸੀਆਈ ਬੈਂਕ ਦੀ ਰਿਪੋਰਟ ਅਨੁਸਾਰ ਨਵੰਬਰ ਵਿੱਚ ਸਬਜ਼ੀਆਂ ਦੀਆਂ ਕੀਮਤਾਂ ਵਿੱਚ 4 ਫ਼ੀਸਦੀ ਦੀ ਕਮੀ ਆ ਸਕਦੀ ਹੈ ਪਰ ਪਿਆਜ਼ ਦੀਆਂ ਕੀਮਤਾਂ ਉੱਚੀਆਂ ਰਹਿਣਗੀਆਂ।
ਸਬਜ਼ੀਆਂ ਦੀਆਂ ਕੀਮਤਾਂ 57 ਮਹੀਨਿਆਂ ਦੇ ਉੱਚ ਪੱਧਰ 'ਤੇ ਪਹੁੰਚੀਆਂ: ਸਬਜ਼ੀਆਂ ਦੀਆਂ ਕੀਮਤਾਂ ਅਕਤੂਬਰ 'ਚ 42 ਫ਼ੀਸਦੀ ਵਧ ਕੇ 57 ਮਹੀਨਿਆਂ ਦੇ ਉੱਚ ਪੱਧਰ 'ਤੇ ਪਹੁੰਚ ਗਈਆਂ ਹਨ। ਟਮਾਟਰ, ਆਲੂ ਤੇ ਪਿਆਜ਼ ਦੀਆਂ ਕੀਮਤਾਂ 'ਚ ਵੀ ਵਾਧਾ ਹੋਇਆ ਹੈ। ਇੱਕ ਸਾਲ ਵਿੱਚ ਟਮਾਟਰ ਦੀਆਂ ਕੀਮਤਾਂ ਵਿੱਚ 161% ਦਾ ਵਾਧਾ ਹੋਇਆ ਹੈ। ਆਲੂ 65 ਫ਼ੀਸਦੀ ਮਹਿੰਗਾ ਹੋ ਗਿਆ। ਪਿਆਜ਼ ਦੀ ਕੀਮਤ 'ਚ 52 ਫ਼ੀਸਦੀ ਦਾ ਵਾਧਾ ਹੋਇਆ ਹੈ।
ਇਹ ਵੀ ਪੜ੍ਹੋ - ਮਾਤਾ-ਪਿਤਾ ਦੀ ਮੌਤ ਤੋਂ ਬਾਅਦ ਇਹ ਮੈਂਬਰ ਹੁੰਦਾ ਪੈਨਸ਼ਨ ਲੈਣ ਦਾ ਹੱਕਦਾਰ, ਜਾਣੋ ਸ਼ਰਤਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
1 ਮੋਟਰਸਾਈਕਲ 'ਤੇ ਮੇਲਾ ਵੇਖਣ ਚੱਲੇ ਸੀ 8 ਜੀਅ, ਨਾਕੇ 'ਤੇ ਪੁਲਸ ਵਾਲੇ ਵੀ ਜੋੜ ਗਏ ਹੱਥ
NEXT STORY