ਨੈਸ਼ਨਲ ਡੈਸਕ : ਓਡਿਸ਼ਾ ਦੇ ਬਾਲਾਸੋਰ ਜ਼ਿਲ੍ਹੇ 'ਚ ਸ਼ੁੱਕਰਵਾਰ ਸ਼ਾਮ ਕੋਰੋਮੰਡਲ ਐਕਸਪ੍ਰੈੱਸ (ਬੈਂਗਲੁਰੂ-ਹਾਵੜਾ) ਤੇ ਸੁਪਰ ਫਾਸਟ ਐਕਸਪ੍ਰੈੱਸ ਟਰੇਨ ਦੇ ਪਟੜੀ ਤੋਂ ਉਤਰਨ ਅਤੇ ਇਕ ਮਾਲ ਗੱਡੀ ਨਾਲ ਟਕਰਾਅ ਜਾਣ ਕਾਰਨ ਹੋਏ ਤਿਕੋਣੇ ਰੇਲ ਹਾਦਸੇ 'ਚ 50 ਤੋਂ ਵੱਧ ਲੋਕਾਂ ਦੀ ਮੌਤ ਹੋਣ ਦਾ ਖ਼ਦਸ਼ਾ ਹੈ ਅਤੇ ਤਕਰੀਬਨ 350 ਲੋਕ ਜ਼ਖ਼ਮੀ ਹੋ ਗਏ ਹਨ। ਇਹ ਹਾਦਸਾ ਓਡੀਸ਼ਾ ਦੇ ਬਾਲਾਸੋਰ ਤੋਂ ਤਕਰੀਬਨ 10 ਕਿਲੋਮੀਟਰ ਦੂਰ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਇਹ ਟਰੇਨਾਂ ਪਟੜੀ ਤੋਂ ਉਤਰਨ ਤੋਂ ਬਾਅਦ ਮਾਲ ਗੱਡੀ ਨਾਲ ਟਕਰਾ ਗਈਆਂ। ਇਸ ਹਾਦਸੇ 'ਚ ਹੁਣ ਤੱਕ 50 ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ ਤੇ 132 ਤੋਂ ਵੱਧ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ।
ਇਹ ਖ਼ਬਰ ਵੀ ਪੜ੍ਹੋ : ਮਾਮਲਾ 50 ਲੱਖ ਰੁਪਏ ਰਿਸ਼ਵਤ ਮੰਗਣ ਦਾ, SP ਇਨਵੈਸਟੀਗੇਸ਼ਨ ਤੇ DSP ਸਣੇ 5 ’ਤੇ ਕੇਸ ਦਰਜ
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਓਡਿਸ਼ਾ ਦੇ ਮੁੱਖ ਮੰਤਰੀ ਸਪੈਸ਼ਲ ਰਿਲੀਫ ਕਮਿਸ਼ਨਰ ਆਫਿਸ ਪਹੁੰਚੇ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਪਟੜੀ ਤੋਂ ਉੱਤਰੀਆਂ ਬੋਗੀਆਂ ਦੀ ਗਿਣਤੀ 18 ਦੱਸੀ ਜਾ ਰਹੀ ਹੈ। ਸਥਾਨਕ ਲੋਕਾਂ ਦੇ ਸਹਿਯੋਗ ਨਾਲ ਰਾਹਤ ਕਾਰਜ ਕੀਤੇ ਗਏ। ਇਹ ਟਰੇਨ ਚੇਨਈ ਸੈਂਟਰਲ ਤੋਂ ਕੋਲਕਾਤਾ ਦੇ ਸ਼ਾਲੀਮਾਰ ਰੇਲਵੇ ਸਟੇਸ਼ਨ ਤੱਕ ਚੱਲਦੀ ਹੈ। ਦੋਵਾਂ ਟਰੇਨਾਂ ਦੀ ਟੱਕਰ ਦਾ ਕਾਰਨ ਖਰਾਬ ਸਿਗਨਲ ਦੱਸਿਆ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ : ਪਹਿਲਵਾਨਾਂ ਦੇ ਸਮਰਥਨ ’ਚ ਉੱਤਰੇ 1983 ਵਿਸ਼ਵ ਕੱਪ ਦੇ ਚੈਂਪੀਅਨਜ਼
ਐੱਸ.ਆਰ.ਸੀ. ਨੇ ਤੁਰੰਤ ਬਚਾਅ ਕਾਰਜ ਲਈ ਓ.ਡੀ.ਆਰ.ਏ.ਐੱਫ. ਟੀਮ ਨੂੰ ਮੌਕੇ ’ਤੇ ਰਵਾਨਾ ਕਰ ਦਿੱਤਾ ਹੈ। ਬਾਲਾਸੋਰ ਦੇ ਕੁਲੈਕਟਰ ਨੂੰ ਵੀ ਤੁਰੰਤ ਮੌਕੇ ’ਤੇ ਪਹੁੰਚ ਕੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਗਏ ਹਨ। ਸਾਰੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ 'ਚ ਦਾਖਲ ਕਰਵਾਉਣ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ। ਆਸ-ਪਾਸ ਦੇ ਹਸਪਤਾਲਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ।
ਰੇਲਵੇ ਨੇ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ
033-26382217, 89720739325, 9332392339, 8249591559, 7978418322 ਅਤੇ 9903370746 ਇਨ੍ਹਾਂ ਨੰਬਰਾਂ 'ਤੇ ਸੰਪਰਕ ਕਰਕੇ ਆਪਣੇ ਰਿਸ਼ਤੇਦਾਰਾਂ ਬਾਰੇ ਜਾਣਕਾਰੀ ਲੈ ਸਕਦੇ ਹੋ।
ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ
NEXT STORY