ਪਟਨਾ : ਪਟਨਾ ਵਿੱਚ ਚਾਰ ਹੋਰ ਲੋਕਾਂ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਕੁੱਲ ਗਿਣਤੀ 10 ਹੋ ਗਈ ਹੈ। ਇਸ ਗੱਲ ਦੀ ਜਾਣਕਾਰੀ ਇਕ ਅਧਿਕਾਰੀ ਵਲੋਂ ਦਿੱਤੀ ਗਈ ਹੈ। ਪਟਨਾ ਦੇ ਜ਼ਿਲ੍ਹਾ ਮੈਜਿਸਟਰੇਟ ਚੰਦਰਸ਼ੇਖਰ ਸਿੰਘ ਨੇ ਕਿਹਾ ਕਿ ਸਾਰੇ ਮਰੀਜ਼ਾਂ ਵਿੱਚ ਬਹੁਤ ਹੀ ਹਲਕੇ ਇਨਫੈਕਸ਼ਨ ਦਾ ਪੱਧਰ ਹੈ ਅਤੇ ਸਾਰੇ ਜ਼ਰੂਰੀ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ ਉਨ੍ਹਾਂ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ।
ਇਹ ਵੀ ਪੜ੍ਹੋ : ਕੋਰੋਨਾ 'ਚ ਲੈ ਰਹੇ ਹੋ DOLO ਤਾਂ ਹੋ ਜਾਓ ਸਾਵਧਾਨ! ਅਸਲ ਸੱਚ ਸੁਣ ਉੱਡਣਗੇ ਹੋਸ਼
ਉਹਨਾਂ ਕਿਹਾ ਕਿ ਹੁਣ ਪਟਨਾ ਵਿਚ ਕੋਰੋਨਾ ਵਾਇਰਲ ਦੇ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 10 ਹੋ ਗਈ ਹੈ। ਉਹਨਾਂ ਕਿਹਾ ਕਿ ਅਸੀਂ ਨਾਗਰਿਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕਰ ਰਹੇ ਹਾਂ। ਇਸ ਸਮੇਂ ਘਬਰਾਉਣ ਦੀ ਲੋੜ ਨਹੀਂ, ਕਿਉਂਕਿ ਸਿਹਤ ਪ੍ਰਣਾਲੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਸਿੰਘ ਨੇ ਕਿਹਾ ਕਿ ਸ਼ਹਿਰ ਦੇ ਸਰਕਾਰੀ ਹਸਪਤਾਲਾਂ ਨੂੰ ਤਿਆਰ ਰਹਿਣ ਅਤੇ ਬਿਸਤਰੇ, ਆਕਸੀਜਨ, ਦਵਾਈਆਂ ਅਤੇ ਟੀਕਿਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਪਿਛਲੇ ਕੁਝ ਹਫ਼ਤਿਆਂ ਵਿੱਚ ਦੇਸ਼ ਭਰ ਵਿੱਚ ਕੋਰੋਨਾਵਾਇਰਸ ਦੇ ਮਾਮਲੇ ਲਗਾਤਾਰ ਵਧ ਰਹੇ ਹਨ, ਜ਼ਿਆਦਾਤਰ ਮਰੀਜ਼ਾਂ ਵਿੱਚ ਹਲਕੇ ਲੱਛਣ ਹਨ ਅਤੇ ਉਹ ਘਰ ਵਿੱਚ ਠੀਕ ਹੋ ਰਹੇ ਹਨ।
ਇਹ ਵੀ ਪੜ੍ਹੋ : ਸ਼ਰਾਬ ਪੀਣ ਮਗਰੋਂ ਚੌਥੀ ਮੰਜ਼ਿਲ 'ਤੇ ਲਿਜਾ ਦੋਸਤ ਨਾਲ ਜੋ ਕਾਂਡ ਕੀਤਾ, ਸੁਣ ਉੱਡ ਜਾਣਗੇ ਹੋਸ਼
Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
'ਅੱਗੇ ਵਧ ਰਿਹੈ ਮਾਨਸੂਨ...', ਇਸ ਸੂਬੇ 'ਚ ਭਾਰੀ ਬਾਰਿਸ਼ ਦੀ ਭਵਿੱਖਬਾਣੀ
NEXT STORY