ਮੁੰਬਈ/ਨਵੀਂ ਦਿੱਲੀ— ਮਹਾਰਾਸ਼ਟਰ ਅਤੇ ਗੁਜਰਾਤ ਵਿਚ ਕੋਰੋਨਾ ਵਾਇਰਸ ਨਾਲ ਪਿਛਲੇ 24 ਘੰਟਿਆਂ ਦੌਰਾਨ 597 ਅਤੇ 338 ਲੋਕ ਪੀੜਤ ਹੋਏ ਹਨ, ਜੋ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਸਾਹਮਣੇ ਆਏ ਅੰਕੜਿਆਂ ਦੀ ਤੁਲਨਾ 'ਚ ਸਭ ਤੋਂ ਵਧੇਰੇ ਹਨ। ਮਹਾਰਾਸ਼ਟਰ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ 432 ਹੋ ਗਈ ਹੈ ਅਤੇ ਗੁਜਰਾਤ ਵਿਚ 16 ਲੋਕਾਂ ਦੀ ਮੌਤ ਨਾਲ ਮ੍ਰਿਤਕਾਂ ਦੀ ਗਿਣਤੀ 197 ਹੋ ਗਈ ਹੈ।ਕੇਂਦਰੀ ਸਿਹਤ ਮੰਤਰਾਲਾ ਵਲੋਂ ਵੀਰਵਾਰ ਦੀ ਸਵੇਰ ਨੂੰ ਜਾਰੀ ਅੰਕੜਿਆਂ ਮੁਤਾਬਕ ਦੇਸ਼ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 33,050 ਤੱਕ ਪਹੁੰਚ ਗਈ ਹੈ ਅਤੇ ਇਸ ਮਹਾਮਾਰੀ ਕਾਰਨ ਮਰਨ ਵਾਲਿਆਂ ਦਾ ਅੰਕੜਾ 1,074 ਹੋ ਗਿਆ ਹੈ। ਉੱਥੇ ਹੀ ਹੁਣ ਤੱਕ 8,324 ਲੋਕਾਂ ਨੂੰ ਸਿਹਤਮੰਦ ਹੋਣ ਮਗਰੋਂ ਹਸਪਤਾਲਾਂ 'ਚੋਂ ਛੁੱਟੀ ਦੇ ਦਿੱਤੀ ਗਈ ਹੈ। ਮੰਤਰਾਲਾ ਮੁਤਾਬਕ ਦੇਸ਼ ਦੇ 32 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਕੋਰੋਨਾ ਵਾਇਰਸ ਤੇਜ਼ੀ ਨਾਲ ਫੈਲ ਚੁੱਕਾ ਹੈ।
ਇਸ ਵਾਇਰਸ ਤੋਂ ਬਚਾ ਲਈ ਦੇਸ਼ ਲਾਕਡਾਊਨ ਹੈ ਪਰ ਫਿਰ ਵੀ ਕੋਰੋਨਾ ਦੇ ਕੇਸਾਂ 'ਚ ਇਜਾਫਾ ਦੇਖਣ ਨੂੰ ਮਿਲ ਰਿਹਾ ਹੈ। ਲੋਕ ਲਾਕਡਾਊਨ ਦਾ ਸਖਤੀ ਨਾਲ ਪਾਲਣ ਕਰਨ ਤਾਂ ਹੀ ਇਸ ਵਾਇਰਸ ਨੂੰ ਹਰਾਇਆ ਜਾ ਸਕਦਾ ਹੈ। ਵਾਰ-ਵਾਰ ਹੱਥ ਸਾਬਣ ਨਾਲ ਧੋਵੋ, ਜੇਕਰ ਬਾਹਰ ਜਾਂਦੇ ਹੋ ਤਾਂ ਮੂੰਹ 'ਤੇ ਮਾਸਕ ਜ਼ਰੂਰ ਪਹਿਨੋ। ਸੋਸ਼ਲ ਡਿਸਟੈਂਸਿੰਗ ਦਾ ਪੂਰਾ ਖਿਆਲ ਰੱਖੋ, ਕਿਉਂਕਿ ਇਸ ਵਾਇਰਸ ਤੋਂ ਬੱਚਣ ਲਈ ਅਜੇ ਤੱਕ ਕੋਈ ਦਵਾਈ ਜਾਂ ਵੈਕਸੀਨ ਨਹੀਂ ਬਣੀ ਹੈ। ਇਸ ਲਈ ਆਪਣੀ ਸੁਰੱਖਿਆ ਆਪਣੇ ਹੱਥ 'ਚ ਹੈ।
ਕੋਰੋਨਾ ਦਾ ਕਹਿਰ : ਵਿਸ਼ਵ ਭਰ 'ਚ ਜੂਨ ਤੱਕ ਖਤਮ ਹੋ ਸਕਦੀਆਂ ਹਨ 30 ਕਰੋੜ ਤੋਂ ਵੱਧ ਨੌਕਰੀਆਂ
NEXT STORY